15.18C Vancouver
ADS

Aug 10, 2020 9:21 PM -

ਬੇਲਾਰੂਸ ਦੇ ਕ੍ਰੈਕਡਾਊਨ 'ਤੇ ਕੈਨੇਡਾ ਬੇਹੱਦ ਚਿੰਤਤ :ਫ੍ਰਾਂਸੂਆ ਫਿਲਿਪ ਸ਼ੈਂਪੇਨ

Share On
canada-deeply-concerned-by-crackdown-in-belarus-says-champagne
People argue with police during a rally after the Belarusian presidential election in Minsk, Belarus, late Sunday, Aug. 9, 2020. Police and protesters clashed in Belarus' capital and the major city of Brest on Sunday after the presidential election in which the authoritarian leader who has ruled for a quarter-century sought a sixth term in office. (AP Photo)

ਵਿਦੇਸ਼ ਮਾਮਲਿਆਂ ਸੰਬੰਧੀ ਮੰਤਰੀ ਫ੍ਰਾਂਸੂਆ ਫਿਲਿਪ ਸ਼ੈਂਪੇਨ ਦਾ ਕਹਿਣਾ ਹੈ ਕਿ, ਬੇਲਾਰੂਸ ਦੇ ਰਾਸ਼ਟਰਪਤੀ ਚੋਣਾਂ ਸੰਬੰਧੀ ਹਿੰਸਕ ਮਾਹੌਲ 'ਤੇ ਉਹ ਬੇਹੱਦ ਚਿੰਤਤ ਹਨ।

ਐਤਵਾਰ ਨੂੰ ਬੇਲਾਰੂਸੀ ਚੋਣ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਤਾਨਾਸ਼ਾਹੀ ਰਾਸ਼ਟਰਪਤੀ, ਐਲਿਕਜ਼ੈਂਡਰ ਲੁਕਾਸ਼ੈਂਕੋ ਨੇ ਦਫ਼ਤਰ 'ਚ ਛੇਵੀਂ ਟਰਮ ਲਈ 80% ਵੋਟ ਹਾਸਿਲ ਕੀਤੀ ਹੈ।

ਚੋਣ ਅਧਿਕਾਰੀਆਂ ਦਾ ਕਹਿਣਾ ਸੀ ਕਿ ਚੁਣੌਤੀ ਦੇਣ ਵਾਲੀ ਵਿਰੋਧੀ ਸਵਿਤਲਾਨਾ ਸਿਖਾਨੁਸਖਾਯਾ ਨੂੰ 10% ਵੋਟ ਹਾਸਿਲ ਹੋਈ।

ਪਰ ਉਨ੍ਹਾਂ ਅਧਿਕਾਰਿਤ ਗਿਣਤੀ ਨੂੰ ਗਲਤ ਦੱਸਿਆ ਹੈ ਅਤੇ ਮੁੜ ਤੋਂ ਗਿਣਤੀ ਕਰਨ ਦੀ ਮੰਗ ਕੀਤੀ ਹੈ। ਵੋਟਾਂ ਦੀ ਜਾਣਕਾਰੀ ਜਾਰੀ ਕਰਨ ਤੋਂ ਬਾਅਦ, ਬੇਲਾਰੂਸ 'ਚ ਕਈ ਜਗ੍ਹਾ ਹਿੰਸਕ ਪ੍ਰਦਰਸ਼ਨ ਹੋਏ ਹਨ ਅਤੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ 'ਬਲ' ਦਾ ਇਸਤੇਮਾਲ ਕੀਤਾ ਹੈ, ਜਿਸ ਦੌਰਾਨ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ।

ਸ਼ੈਂਪੇਨ ਦਾ ਕਹਿਣਾ ਹੈ ਕਿ ਪੁਲਿਸ ਦੀ ਕਾਰਵਾਈ ਤੋਂ ਬਾਅਦ, ਵੋਟ ਦੇ ਲੋਕਤੰਤਰੀ ਜਾਇਜ਼ਤਾ 'ਤੇ ਸਵਾਲ ਉੱਠਣਗੇ, ਅਤੇ ਉਨ੍ਹਾਂ ਕਿਹਾ ਕਿ ਨਤੀਜੇ ਅਜਿਹੇ ਹੀ ਹੋਣੇ ਚਾਹੀਦੇ ਹਨ, ਜੋ ਬੇਲਾਰੂਸ ਦੇ ਲੋਕ ਚਾਹੁੰਦੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link