16.27C Vancouver
ADS

Jan 31, 2025 5:20 PM - Connect Newsroom

ਕੈਨੇਡਾ ਨੇ 2026 ਤੱਕ ਪੂੰਜੀਗਤ ਲਾਭ ਟੈਕਸ ਨੂੰ ਕੀਤਾ ਮੁਲਤਵੀ

Share On
canada-delays-capital-gains-tax-increase-until-2026
The Trudeau government had announced this tax increase in the April 2024 budget, originally set to take effect on June 25, 2024.(Photo: The Canadian Press)

ਕੈਨੇਡਾ ਸਰਕਾਰ ਨੇ ਪੂੰਜੀਗਤ ਲਾਭ ਟੈਕਸ ਵਿਚ ਵਾਧੇ ਨੂੰ ਅਗਲੇ ਸਾਲ 1 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਟਰੂਡੋ ਸਰਕਾਰ ਨੇ ਅਪ੍ਰੈਲ 2024 ਦੇ ਬਜਟ ਵਿਚ ਪੂੰਜੀਗਤ ਲਾਭ ਟੈਕਸ ਵਧਾਉਣ ਦੀ ਘੋਸ਼ਣਾ ਕੀਤੀ ਸੀ ਅਤੇ ਇਹ ਪਿਛਲੇ ਸਾਲ 25 ਜੂਨ ਤੋਂ ਲਾਗੂ ਹੋਣਾ ਸੀ ਪਰ ਇਸ ਨੂੰ ਅਧਿਕਾਰਤ ਤੌਰ ’ਤੇ ਸੰਸਦ ਰਾਹੀਂ ਲਾਗੂ ਨਹੀਂ ਕੀਤਾ ਗਿਆ, ਇਸ ਦੇ ਬਾਵਜੂਦ ਸਰਕਾਰ ਨਿਰਧਾਰਤ ਤਾਰੀਖ਼ ਤੋਂ ਵਧਿਆ ਹੋਇਆ ਟੈਕਸ ਇਕੱਠਾ ਕਰ ਰਹੀ ਸੀ।

ਇਸ ਟੈਕਸ ਦੇ ਦਾਇਰੇ ਵਿਚ ਆਉਣ ਵਾਲੇ ਲੋਕ ਇਸ ਗੱਲ ਨੂੰ ਲੈ ਕੇ ਚਿੰਤਤ ਸਨ ਕਿ ਕੀ ਸੰਸਦ ਵਿਚ ਇਹ ਬਿੱਲ ਪਾਸ ਨਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਵਧੇ ਹੋਏ ਪੂੰਜੀਗਤ ਲਾਭ ਟੈਕਸ ਦਾ ਭੁਗਤਾਨ ਕਰਨਾ ਜਾਰੀ ਰੱਖਣਾ ਹੋਵੇਗਾ।

ਪਿਛਲੇ ਸਾਲ ਰਾਜਨੀਤਿਕ ਗਤੀਰੋਧ ਕਾਰਨ ਹਾਊਸ ਆਫ਼ ਕਾਮਨਜ਼ ਵਿਚ ਇਹ ਪਾਸ ਨਹੀਂ ਹੋ ਸਕਿਆ ਸੀ ਅਤੇ ਇਸ ਸਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸੰਸਦ ਨੂੰ ਮੁਲਤਵੀ ਕਰਨ ਤੋਂ ਬਾਅਦ ਇਹ ਫਿਰ ਅਟਕ ਗਿਆ। ਵਿੱਤ ਮੰਤਰੀ ਡੌਮਿਨਿਕ ਲੇਬਲਾਂ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਰਿਲੀਜ਼ ਵਿਚ ਕਿਹਾ ਕਿ ਸਰਕਾਰ ਇਸ ਵਾਧੇ ਨੂੰ 1 ਜਨਵਰੀ 2026 ਤੱਕ ਮੁਲਤਵੀ ਕਰ ਰਹੀ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link