15.3C Vancouver
ADS

Sep 1, 2026 3:06 PM - Connect Newsroom - Ramandeep Kaur with files from The Canadian Press

ਨੇਪਾਲ ਹੜ੍ਹ: ਕੈਨੇਡਾ ਵੱਲੋਂ ਲਾਪਤਾ ਨਾਗਰਿਕਾਂ ਦੀ ਭਾਲ ਲਈ 10 ਅਧਿਕਾਰੀ ਕਾਠਮਾਂਡੂ ਤਾਇਨਾਤ

Share On
canada-deploys-10-officials-to-nepal-to-support-canadians-affected-by-devastating-floods
Canada sends 10 officials to Nepal as search for missing Canadians continues. (Photo: The Canadian Press)

ਕੈਨੇਡਾ ਸਰਕਾਰ ਵੱਲੋਂ ਨੇਪਾਲ ਵਿਚ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕੈਨੇਡੀਅਨ ਦੀ ਸਪੋਰਟ ਲਈ 10 ਅਧਿਕਾਰੀਆਂ ਦੀ ਕਾਠਮਾਂਡੂ ਵਿਚ ਜ਼ਮੀਨੀ ਪੱਧਰ 'ਤੇ ਤਾਇਨਾਤੀ ਕਰ ਦਿੱਤੀ ਗਈ ਹੈ, ਜਿਸ ਦੀ ਪੁਸ਼ਟੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਵਿਚ ਕੀਤੀ ਹੈ।

ਮੰਤਰੀ ਆਨੰਦ ਅਨੁਸਾਰ, ਇਸ ਟੀਮ ਵਿਚ ਆਰਸੀਐਮਪੀ ਦਾ ਇੱਕ ਉੱਚ ਅਧਿਕਾਰੀ ਵੀ ਸ਼ਾਮਲ ਹੈ, ਇਹ ਲੋਕਲ ਪੁਲਿਸ, ਹਸਪਤਾਲਾਂ, ਟ੍ਰੈਕਿੰਗ ਕੰਪਨੀਆਂ ਅਤੇ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਮਿਲ ਕੇ ਲਾਪਤਾ ਕੈਨੇਡੀਅਨ ਦਾ ਪਤਾ ਲਗਾਉਣ ਅਤੇ ਪੀੜਤ ਪਰਿਵਾਰਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਫੈਡਰਲ ਸਰਕਾਰ ਨੇ ਨੇਪਾਲ ਲਈ $5-ਮਿਲੀਅਨ ਦੀ ਐਮਰਜੈਂਸੀ ਮਨੁੱਖੀ ਸਹਾਇਤਾ ਦਾ ਐਲਾਨ ਵੀ ਕੀਤਾ ਹੈ ਅਤੇ ਆਪਣੇ ਨਾਗਰਿਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ।

ਗੌਰਤਲਬ ਹੈ ਕਿ ਹਿਮਾਲੀਅਨ ਸਰਹੱਦੀ ਖੇਤਰ ਵਿਚ ਗਲੇਸ਼ੀਅਰ ਟੁੱਟਣ ਕਾਰਨ ਆਏ ਇਸ ਵਿਨਾਸ਼ਕਾਰੀ ਹੜ੍ਹ ਵਿਚ 1,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4,000 ਦੇ ਕਰੀਬ ਲੋਕ ਲਾਪਤਾ ਹਨ। ਇਹਨਾਂ ਲਾਪਤਾ ਲੋਕਾਂ ਵਿਚ 30 ਕੈਨੇਡੀਅਨਅਤੇ ਪੀ. ਆਰ. ਹੋਲਡਰ ਵੀ ਸ਼ਾਮਲ ਹਨ।

Latest news

bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
delta-election-one-delta-school-board-candidate-suraj-uppal-withdraws-candidacy
Punjabi

ਡੈਲਟਾ ਚੋਣਾਂ: ਵਨ ਡੈਲਟਾ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਵਾਪਸ ਲਈ ਉਮੀਦਵਾਰੀ

ਡੈਲਟਾ ਮਿਊਂਸੀਪਲ ਚੋਣਾਂ ਵਿਚ ਵਨ ਡੈਲਟਾ ਪਾਰਟੀ ਦੇ ਸਕੂਲ ਬੋਰਡ ਉਮੀਦਵਾਰ ਸੂਰਜ ਉੱਪਲ ਨੇ ਆਪਣੀ ਉਮੀਦਵਾਰੀ ਵਾਪਸ ਲੈ ਲਈ ਹੈ। ਉੱਪਲ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਈ ਵਾਰ ਅੱਗੇ ਵਧਣ ਲਈ ਪਿੱਛੇ ਹਟਣਾ ਹੀ ਸਭ ਤੋਂ ਵਧੀਆ ਰਸਤਾ ਹੁੰਦਾ ਹੈ, ਇਸ ਲਈ ਉਹ ਸਕੂਲ ਟਰੱਸਟੀ ਦੀ ਦੌੜ ਵਿਚੋਂ ਬਾਹਰ ਹੋ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link