15.68C Vancouver
ADS

Sep 14, 2026 4:46 PM - Connect Newsroom - Ramandeep Kaur with files from The Canadian Press

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

Share On
canada-deports-111-foreign-nationals-linked-to-extortion-and-organized-crime
According to figures released by the agency, 58 people were removed from British Columbia, 30 from the Prairie region and 23 from the Greater Toronto Area. (Photo: The Canadian Press)

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।

ਇਸ ਕਾਰਵਾਈ ਤਹਿਤ ਐਕਸਟੋਸ਼ਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਬੀ.ਸੀ. ਵਿਚੋਂ 58 ਲੋਕਾਂ ਨੂੰ, ਐਲਬਰਟਾ ਵਰਗੇ ਪ੍ਰੇਰੀ ਖੇਤਰ ਵਿਚੋਂ 30 ਲੋਕਾਂ ਨੂੰ ਅਤੇ ਗ੍ਰੇਟਰ ਟੋਰਾਂਟੋ ਏਰੀਆ ਵਿਚੋਂ 23 ਨੌਜਵਾਨਾਂ ਨੂੰ ਡਿਪੋਰਟ ਕੀਤਾ ਗਿਆ ਹੈ। ਸੀ.ਬੀ.ਐਸ.ਏ. ਨੇ ਹਾਲ ਹੀ ਦੇ 4 ਮਾਮਲਿਆਂ ਦੇ ਕੁਝ ਮੁਲਜ਼ਮਾਂ ਦੇ ਨਾਮ ਵੀ ਸਾਂਝੇ ਕੀਤੇ ਹਨ, ਜਿਹਨਾਂ ਵਿਚ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਸ਼ਾਮਲ ਹਨ, ਜੋ ਐਕਸਟੋਸ਼ਨ , ਹਿੰਸਾ, ਸ਼ੂਟਿੰਗ ਅਤੇ ਗੈਰ-ਕਾਨੂੰਨੀ ਹਥਿਆਰਾਂ ਵਰਗੀਆਂ ਗਤੀਵਿਧੀਆਂ ਵਿਚ ਲਿਪਤ ਸਨ।

ਸੀ.ਬੀ.ਐਸ.ਏ. ਨੇ ਇਨ੍ਹਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਇਸ ਦੌਰਾਨ ਫੈਡਰਲ ਪਬਲਿਕ ਸੇਫਟੀ ਮਿਨਿਸਟਰ ਗੈਰੀ ਆਨੰਦਾਸੰਗਰੀ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਅਜਿਹੇ ਵਿਅਕਤੀ ਜੋ ਕੈਨੇਡਾ ਵਿਚ ਰਹਿਣ ਦੇ ਯੋਗ ਨਹੀਂ ਹਨ ਉਹਨਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਕੈਨੇਡਾ ਤੋਂ ਬਾਹਰ ਕਰਨ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link