15.61C Vancouver
ADS

Jan 8, 2025 7:49 PM - Connect Newsroom

ਗਲੋਬਲ ਪਾਸਪੋਰਟ ਰੈਂਕਿੰਗ 'ਚ ਕੈਨੇਡਾ ਲੜਖੜਾਇਆ, ਸਿੰਗਾਪੁਰ ਚੋਟੀ 'ਤੇ ਬਰਕਰਾਰ

Share On
canada-drops-in-global-passport-ranking-singapore-retains-top-spot
According to the Henley Passport Index, Canada is ranked seventh out of 199 passports, down three places over the past decade.

ਕੈਨੇਡਾ ਨੂੰ ਪਾਸਪੋਰਟ ਦੀ ਨਵੀਂ ਗਲੋਬਲ ਰੈਕਿੰਗ ਵਿਚ ਟਾਪ 5 losers ਵਿਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਸਿੰਗਾਪੁਰ ਨੇ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਵਾਲੇ ਦੇਸ਼ ਵਜੋਂ ਆਪਣਾ ਰੁਤਬਾ ਬਰਕਰਾਰ ਰੱਖਿਆ ਹੈ।

ਹੈਨਲੀ ਪਾਸਪੋਰਟ ਇੰਡੈਕਸ ਮੁਤਾਬਕ, ਕੈਨੇਡਾ 199 ਪਾਸਪੋਰਟਾਂ ਵਿਚ ਸੱਤਵੇਂ ਸਥਾਨ 'ਤੇ ਹੈ, ਇਹ ਪਿਛਲੇ ਇੱਕ ਦਹਾਕੇ ਵਿਚ ਤਿੰਨ ਸਥਾਨ ਹੇਠਾਂ ਆਇਆ ਹੈ। ਹੈਨਲੀ ਮੁਤਾਬਕ, ਕੈਨੇਡਾ, ਮਾਲਟਾ ਅਤੇ ਪੋਲੈਂਡ ਦੇ ਨਾਲ 7ਵੇਂ ਸਥਾਨ 'ਤੇ ਹੈ, ਜਿਨ੍ਹਾਂ ਦੇ ਪਾਸਪੋਰਟ 'ਤੇ 188 ਟਿਕਾਣਿਆਂ ਲਈ ਵੀਜ਼ਾ ਫਰੀ ਐਕਸਸ ਮਿਲਦਾ ਹੈ।

ਉੱਥੇ ਹੀ ਸਿੰਗਾਪੁਰ ਇੱਕੋ-ਇੱਕ ਮੁਲਕ ਹੈ ਜਿਸ ਦੇ ਪਾਸਪੋਰਟ 'ਤੇ ਬਿਨਾਂ ਵੀਜ਼ਾ 195 ਟਿਕਾਣਿਆਂ ਲਈ ਐਕਸਸ ਮਿਲਦਾ ਹੈ। ਹੈਨਲੀ ਪਾਸਪੋਰਟ ਇੰਡੈਕਸ ਵਿਚ ਦੂਜੇ ਨੰਬਰ 'ਤੇ ਜਾਪਾਨ ਅਤੇ ਤੀਜੇ 'ਤੇ ਫਿਨਲੈਂਡ, ਫਰਾਂਸ, ਜਰਮਨੀ, ਇਟਲੀ, ਦੱਖਣੀ ਕੋਰੀਆ ਅਤੇ ਸਪੇਨ ਹਨ।

ਰਿਪੋਰਟ ਮੁਤਾਬਕ, ਚੀਨ ਨੇ ਰੈਂਕਿੰਗ ਵਿਚ ਵੱਡਾ ਸੁਧਾਰ ਦਰਜ ਕੀਤਾ ਹੈ, ਇਹ 2015 ਦੇ 94ਵੇਂ ਸਥਾਨ ਤੋਂ 2025 ਵਿਚ 60ਵੇਂ ਸਥਾਨ 'ਤੇ ਆ ਗਿਆ ਹੈ। ਉਥੇ ਹੀ, 2015 ਵਿਚ ਟੌਪ 'ਤੇ ਰਹਿਣ ਵਾਲਾ ਯੂਨਾਈਟਿਡ ਕਿੰਗਡਮ ਹੁਣ ਪੰਜਵੇਂ ਸਥਾਨ 'ਤੇ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link