10.72C Vancouver
ADS

Mar 25, 2024 7:09 PM - The Canadian Press

ਕੈਨੇਡਾ ਸਰਕਾਰ ਵਲੋਂ ਹੈਤੀ ਵਿਚ ਫਸੇ ਕੈਨੇਡੀਅਨਾਂ ਨੂੰ ਉੱਥੋਂ ਕੱਢਣ ਵਿਚ ਮਦਦ ਦੀ ਕੀਤੀ ਘੋਸ਼ਣਾ

Share On
canada-evacuating-vulnerable-canadian-citizens-out-of-haiti-joly
Haiti has been in a profound security crisis since mid-2021, when gangs took control of key infrastructure and started violent turf wars that have led to a collapse of most medical and food systems in the country.(Photo: The Canadian Press)

ਕੈਨੇਡਾ ਸਰਕਾਰ ਵਲੋਂ ਹੈਤੀ ਵਿਚ ਫਸੇ ਕੈਨੇਡੀਅਨਾਂ ਨੂੰ ਉੱਥੋਂ ਕੱਢਣ ਵਿਚ ਮਦਦ ਦੀ ਘੋਸ਼ਣਾ ਕੀਤੀ ਗਈ ਹੈ। ਵਿਦੇਸ਼ੀ ਮਾਮਲਿਆਂ ਦੀ ਮੰਤਰੀ ਮੇਲਾਨੀ ਜੌਲੀ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਇਸ ਸਮੇਂ ਲਗਭਗ 30 ਕੈਨੇਡੀਅਨਾਂ ਨੇ ਹੈਤੀ ਵਿਚੋਂ ਤੁਰੰਤ ਨਿਕਲਣ ਲਈ ਰਜਸਿਟਰ ਕੀਤਾ ਸੀ, ਜਿਨ੍ਹਾਂ ਵਿਚੋਂ 18 ਅੱਜ ਨਿਕਲ ਗਏ ਹਨ।

ਉਨ੍ਹਾਂ ਬੇਨਤੀ ਕੀਤੀ ਕਿ ਜਿਨ੍ਹਾਂ ਕੈਨੇਡੀਅਨਾਂ ਦਾ ਆਪਣਾ ਕੋਈ ਹੈਤੀ ਵਿਚ ਹੈ ਉਨ੍ਹਾਂ ਦਾ ਨਾਮ ਗਲੋਬਲ ਅਫੇਅਰਜ਼ ਨਾਲ ਦਰਜ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਉਥੋਂ ਕੱਢਣ ਵਿਚ ਮਦਦ ਕੀਤੀ ਜਾ ਸਕੇ।

ਗੌਰਤਲਬ ਹੈ ਕਿ ਹੈਤੀ ਗੈਂਗ ਹਿੰਸਾ ਦਾ ਸਾਹਮਣਾ ਕਰ ਰਿਹਾ ਹੈ। ਵਿਦੇਸ਼ੀ ਮਾਮਲਿਆਂ ਦੀ ਮੰਤਰੀ ਮੇਲਾਨੀ ਜੌਲੀਨੇ ਔਟਵਾ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਕੈਨੇਡਾ ਹੈਤੀ ਵਿਚ ਫਸੇ ਕੈਨੇਡੀਅਨ ਲਈ ਡੋਮਿਨਿੱਕ ਰਿਪਬਲਿਕ ਤੱਕ ਯਾਤਰਾ ਦੀ ਸਹੂਲਤ ਦੇਵੇਗਾ।

ਉਨ੍ਹਾਂ ਕਿਹਾ ਕਿ ਪਹਿਲ ਬੱਚਿਆਂ ਅਤੇ ਉਨ੍ਹਾਂ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਜੋ ਜਿਨ੍ਹਾਂ ਨੂੰ ਮੈਡੀਕਲ ਸਹਾਇਤਾ ਦੀ ਜ਼ਰੂਰਤ ਹੈ। ਜੌਲੀ ਨੇ ਕਿਹਾ ਕਿ ਕੈਨੇਡੀਅਨਾਂ ਨੂੰ ਹੈਤੀ ਤੋਂ ਗੁਆਂਢੀ ਮੁਲਕ ਡੋਮਿਨਿੱਕ ਰਿਪਬਲਿਕ ਲਿਜਾਇਆ ਜਾਵੇਗਾ, ਜਿੱਥੋਂ ਉਹਨਾਂ ਨੂੰ ਘਰ ਵਾਪਸੀ ਲਈ ਫਲਾਈਟ ਖੁਦ ਲੈਣੀ ਹੋਵੇਗੀ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link