11.2C Vancouver
ADS

Dec 1, 2021 1:22 AM - The Canadian Press

ਕੈਨੇਡਾ ਨੇ ਓਮੀਕਰੌਨ ਵੇਰੀਐਂਟ ਦੇ ਖਤਰੇ ਵਿਚਾਲੇ ਤਿੰਨ ਹੋਰ ਦੇਸ਼ਾਂ ਦੇ ਯਾਤਰੀਆਂ 'ਤੇ ਕੈਨੇਡਾ 'ਚ ਦਾਖਿਲੇ 'ਤੇ ਲਗਾਈ ਪਬੰਦੀ; ਹਰ ਵਿਦੇਸ਼ ਯਾਤਰੀ ਦੇ ਹਵਾਈ ਅੱਡੇ 'ਤੇ ਹੋਣਗੇ ਕੋਵਿਡ-19 ਟੈਸਟ ਤੇ ਕਰਨਾ ਪਵੇਗਾ ਕੁਆਰੰਟੀਨ

Share On
canada-expanding-the-covid-19-travel-ban-to-three-more-nations-and-stepping-up-testing-for-air-travellers-who-fly-into-canada
Health Minister Jean-Yves Duclos is expanding the COVID-19 travel ban and ordering new border testing rules as Canada tries to keep the new Omicron variant from spreading. (Photo - Omar Alghabra/Twitter)

ਦੇਸ਼ ਦੇ ਸਿਹਤ ਮੰਤਰੀ ਜੀਨ-ਈਵ ਡੁਕਲੌਸ ਨੇ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੌਨ ਦੇ ਦੇਸ਼ 'ਚ ਦਾਖਿਲੇ ਦੇ ਖਤਰੇ ਵਿਚਾਲੇ ਦੱਸਿਆ ਹੈ ਕਿ ਕੈਨੇਡਾ 'ਚ ਆਉਂਦੇ ਵਿਦੇਸ਼ ਯਾਤਰੀਆਂ ਲਈ ਵਧੇਰੇ ਪਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਜਾਰੀ ਦੱਖਣੀ ਅਫਰੀਕਾ ਨਾਲ ਸੰਬੰਧਤ 7 ਦੇਸ਼ਾਂ ਤੋਂ ਆਉਂਦੇ ਯਾਤਰੀਆਂ ਲਈ ਲੱਗੀ ਪਬੰਦੀ 'ਚ 3 ਹੋਰ ਦੇਸ਼ ਸ਼ਾਮਿਲ ਕੀਤੇ ਜਾ ਰਹੇ ਹਨ।

ਹੁਣ ਨਾਈਜੀਰੀਆ, ਮਾਲਾਵੀ ਅਤੇ ਇਜਿਪਟ ਤੋਂ ਆਉਂਦੇ ਵਿਦੇਸ਼ ਯਾਤਰੀਆਂ ਦੀ ਕੈਨੇਡਾ 'ਚ ਐਂਟਰੀ ਬੈਨ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਕੈਨੇਡਾ ਦਾਖਿਲ ਹੁੰਦੇ ਕਿਸੇ ਵੀ ਵਿਦੇਸ਼ ਯਾਤਰਾ ਤੋਂ ਪਰਤਦੇ ਵਿਕਤੀ ਲਈ ਹਵਾਈ ਅੱਡੇ 'ਤੇ ਕੋਵਿਡ-19 ਟੈਸਟ ਹਾਸਿਲ ਕਰਨਾ ਜ਼ਰੂਰੀ ਹੋਵੇਗਾ।

ਟੈਸਟ ਨਤੀਜੇ ਆਉਣ ਤਕ ਇਨ੍ਹਾਂ ਯਾਤਰੀਆਂ ਨੂੰ ਕੁਆਰੰਟੀਨ ਕਰਨਾ ਹੋਵੇਗਾ।

ਇਸ ਸੂਚੀ 'ਚ ਅਮਰੀਕਾ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ।

ਕੈਨੇਡਾ ਦੇ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟਸ ਵੀ ਹਾਸਿਲ ਕਰਨ ਕੋਵਿਡ-19 ਦੇ ਨੈਗੇਟਿਵ ਨਤੀਜੇ

ਟਰਾਂਸਪੋਰਟ ਮੰਤਰੀ ਉਮਰ ਅਲਘਾਬਰਾ ਨੇ ਜਾਣਕਾਰੀ ਦਿੱਤੀ ਹੈ ਕਿ ਜਿਹੜੇ 10 ਦੱਖਣ ਅਫਰੀਕੀ ਦੇਸ਼ਾਂ 'ਤੇ ਕੈਨੇਡਾ 'ਚ ਦਾਖਿਲੇ ਸੰਬੰਧੀ ਪਬੰਦੀ ਲੱਗੀ ਹੈ, ਉਨ੍ਹਾਂ ਦੇਸ਼ਾਂ ਤੋਂ ਆਉਂਦੇ ਕੈਨੇਡਾ ਦੇ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟਸ ਲਈ ਹੁਣ ਕੈਨੇਡਾ 'ਚ ਦਾਖਿਲੇ ਤੋਂ ਪਹਿਲਾਂ ਆਪਣੇ ਕੋਵਿਡ-19 ਦੇ ਨੈਗੇਟਿਵ ਨਤੀਜੇ ਹਾਸਿਲ ਕਰਨਾ ਜ਼ਰੂਰੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ 10 ਦੇਸ਼ਾਂ 'ਤੇ ਯਾਤਰਾ ਸੰਬੰਧੀ ਰੋਕ ਲਗਾਈ ਗਈ ਹੈ, ਉੱਥੋਂ ਹਾਸਿਲ ਕੀਤੇ ਨੈਗੇਟਿਵ ਨਤੀਜੇ ਮਨਜ਼ੂਰ ਨਹੀਂ ਹੋਣਗੇ।

ਇਹ ਨੈਗੇਟਿਵ ਨਤੀਜੇ ਕਿਸੇ ਤੀਜੇ ਦੇਸ਼ 'ਚ ਹਾਸਿਲ ਕਰਨੇ ਹੋਣਗੇ ਜਿਸ ਰਸਤੇ ਕੈਨੇਡਾ ਆ ਰਹੇ ਨਾਗਰਿਕ ਅਤੇ ਪਰਮਾਨੈਂਟ ਰੈਜ਼ੀਡੈਂਟ ਕੈਨੇਡਾ 'ਚ ਦਾਖਿਲ ਹੋ ਸਕਣਗੇ।

ਹਾਲਾਂਕਿ ਇਨ੍ਹਾਂ ਯਾਤਰੀਆਂ ਦੇ ਹਵਾਈ ਅੱਡੇ 'ਤੇ ਫਿਰ ਤੋਂ ਟੈਸਟ ਹੋਣਗੇ ਅਤੇ ਨਤੀਜੇ ਆਉਣ ਤਕ ਉਨ੍ਹਾਂ ਨੂੰ ਕੁਆਰੰਟੀਨ ਕਰਨਾ ਪਵੇਗਾ।

Latest news

b-c-conservative-leader-slams-ebys-early-election-call-as-opportunistic
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ’ਤੇ ਹਮਲਾ, ਅਗਾਊਂ ਚੋਣਾਂ ਨੂੰ ਦੱਸਿਆ ‘ਮੌਕਾਪ੍ਰਸਤ ਕਦਮ’

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਡੇਵਿਡ ਈਬੀ ਵੱਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਇੱਕ ਸਸਤਾ ਅਤੇ ਮੌਕਾਪ੍ਰਸਤ ਸਿਆਸੀ ਕਦਮ ਕਰਾਰ ਦਿੱਤਾ ਹੈ। ਮੰਗਲਵਾਰ ਵੈਨਕੂਵਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੈਰ-ਜ਼ਰੂਰੀ ਚੋਣਾਂ ਦੀ ਨਾ ਤਾਂ ਕਿਸੇ ਨੇ ਮੰਗ ਕੀਤੀ ਸੀ ਅਤੇ ਨਾ ਹੀ ਲੋਕ ਇਹ ਚਾਹੁੰਦੇ ਸਨ।
canada-india-trade-deal-talks-expected-to-conclude-by-november-modi-visit-planned-for-december
Punjabi

ਕੈਨੇਡਾ-ਭਾਰਤ ਟ੍ਰੇਡ ਡੀਲ ’ਤੇ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ, ਮੋਦੀ ਦਸੰਬਰ ’ਚ ਆ ਸਕਦੇ ਕੈਨੇਡਾ

ਕੈਨੇਡਾ ਅਤੇ ਭਾਰਤ ਵਿਚਕਾਰ ਟ੍ਰੇਡ ਡੀਲ ਇਸੇ ਸਾਲ ਹੋਣ ਜਾ ਰਹੀ ਹੈ, ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਨਰਿੰਦਰ ਮੋਦੀ ਦੇ ਦਸੰਬਰ ਵਿਚ ਕੈਨੇਡਾ ਆਉਣ ਦੀ ਪੁਸ਼ਟੀ ਕੀਤੀ ਹੈ। ਪਟਨਾਇਕ ਮੁਤਾਬਕ, ਦੋਵਾਂ ਦੇਸ਼ਾਂ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ ਨਵੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ, ਜਿਸ ਤੋਂ ਅਗਲੇ ਮਹੀਨੇ ਪੀ. ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਕਾਰਨੀ ਇਸ ਸਮਝੌਤੇ 'ਤੇ ਸਾਈਨ ਕਰ ਸਕਦੇ ਹਨ।
alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link