19.33C Vancouver
ADS

Jan 9, 2026 7:15 PM - Connect Newsroom - Ramandeep Kaur with files from The Canadian Press

ਕੈਨੇਡਾ ਨੂੰ ਰਾਸ਼ਟਰਪਤੀ ਟਰੰਪ ਵਲੋਂ ਪੈਦਾ ਕੀਤੇ ਜਾ ਰਹੇ ਹਾਲਾਤ ਕਾਰਨ ਕਰਨਾ ਪੈ ਸਕਦਾ ਚੁਣੌਤੀਆਂ ਦਾ ਸਾਹਮਣਾ

Share On
canada-faces-heightened-economic-risks-amid-u-s-political-turmoil-eurasia-group-warns
Canadian goods are unloaded at a U.S. port, reflecting the ongoing economic link between the two countries. (Photo: The Canadian Press)

ਕੈਨੇਡਾ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਪੈਦਾ ਕੀਤੇ ਜਾ ਰਹੇ ਹਾਲਾਤ ਕਾਰਨ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਵਿਸ਼ਵ ਦੀ ਪ੍ਰਸਿੱਧ ਪੋਲਿਟੀਕਲ ਰਿਸਕ ਰਿਸਰਚ ਫਰਮ ਯੂਰੇਸ਼ੀਆ ਗਰੁੱਪ ਨੇ ਆਪਣੀ 'ਟੋਪ ਰਿਸਕ ਫੋਰ 2026' ਨਾਮਕ ਸਾਲਾਨਾ ਰਿਪੋਰਟ ਵਿਚ ਕੈਨੇਡਾ ਲਈ ਗੰਭੀਰ ਚਿਤਾਵਨੀ ਦਿੱਤੀ ਹੈ।

ਰਿਪੋਰਟ ਮੁਤਾਬਕ, ਅਮਰੀਕਾ ਵਿਚ ਸੰਭਾਵੀ ਰਾਜਨੀਤਿਕ ਉਥਲ-ਪੁਥਲ ਦਾ ਕਿਸੇ ਵੀ ਹੋਰ ਦੇਸ਼ ਨਾਲੋਂ ਕੈਨੇਡਾ ਨੂੰ ਸਭ ਤੋਂ ਵੱਧ ਜ਼ੋਖਮ ਹੈ। ਰਿਪੋਰਟ ਮੁਤਾਬਕ, 2026 ਦਾ ਸਭ ਤੋਂ ਵੱਡਾ ਗਲੋਬਲ ਖ਼ਤਰਾ ਅਮਰੀਕਾ ਦੀ ਅੰਦਰੂਨੀ ਸਿਆਸਤ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਸਰਕਾਰੀ ਮਸ਼ੀਨਰੀ ਨੂੰ ਆਪਣੇ ਵਿਰੋਧੀਆਂ ਖਿਲਾਫ਼ ਵਰਤਣ ਅਤੇ ਤਾਕਤਾਂ ਦੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਕੈਨੇਡਾ-ਅਮਰੀਕਾ ਸਬੰਧਾਂ ਨੂੰ ਪੂਰੀ ਤਰ੍ਹਾਂ ਬਦਲ ਸਕਦੀਆਂ ਹਨ। ਗਰੁੱਪ ਵਲੋਂ ਸੀ.ਯੂ.ਐਸ.ਐਮ.ਏ. ਵਪਾਰ ਸਮਝੌਤਾ 'ਤੇ ਵੀ ਟਿੱਪਣੀ ਕੀਤੀ ਗਈ, ਰਿਪੋਰਟ ਨੇ ਇਸ ਨੂੰ ਜ਼ੋਂਬੀ ਯੂ.ਐਸ.ਐਮ.ਸੀ.ਏ. ਦੱਸਦੇ ਹੋਏ ਕਿਹਾ ਹੈ ਕਿ ਇਸ ਨੂੰ ਲੈ ਕੇ ਕੈਨੇਡੀਅਨ ਕਾਰੋਬਾਰੀਆਂ ਵਿਚ ਡਰ ਦਾ ਮਾਹੌਲ ਬਣਿਆ ਰਹਿ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਇਸ ਸਮਝੌਤੇ ਦੇ ਰਿਵਿਊ ਦੀ ਵਰਤੋਂ ਟਰੰਪ ਕੈਨੇਡਾ ਅਤੇ ਮੈਕਸੀਕੋ ਤੋਂ ਆਪਣੀਆਂ ਮਨਮਾਨੀਆਂ ਸ਼ਰਤਾਂ ਮਨਵਾਉਣ ਲਈ ਕਰ ਸਕਦੇ ਹਨ। ਕੈਨੇਡਾ ਦੇ ਸਾਬਕਾ ਵਿਦੇਸ਼ ਮੰਤਰੀ ਲੋਇਡ ਐਕਸਵਰਥੀ ਮੁਤਾਬਕ, ਅਮਰੀਕਾ ਦਾ ਗ੍ਰੀਨਲੈਂਡ ਅਤੇ ਆਰਕਟਿਕ ਖੇਤਰ ਵੱਲ ਵਧਦਾ ਰੁਝਾਨ ਕੈਨੇਡਾ ਦੀ ਪ੍ਰਭੂਸੱਤਾ ਅਤੇ ਸਕਿਓਰਿਟੀ ਲਈ ਚੁਣੌਤੀ ਬਣ ਸਕਦਾ ਹੈ।

ਉਹਨਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਇਹ ਮੰਨ ਕੇ ਚੱਲ ਰਿਹਾ ਹੈ ਕਿ ਉਹ ਵੈਸਟਨ ਹੈਮਿਸਫੇਅਰ ਦੇ ਮਾਲਕ ਹਨ ਅਤੇ ਉਹ ਜਦੋਂ ਚਾਹੁਣ, ਜਿਸ ਨਾਲ ਚਾਹੁਣ ਜੋ ਮਰਜ਼ੀ ਕਰ ਸਕਦੇ ਹਨ। ਉਨ੍ਹਾਂ ਮੁਤਾਬਕ, ਕੈਨੇਡਾ ਨੂੰ ਹੁਣ ਸਿਰਫ਼ ਅਮਰੀਕਾ 'ਤੇ ਨਿਰਭਰ ਰਹਿਣ ਦੀ ਬਜਾਏ ਆਪਣੀ ਸੁਤੰਤਰ ਪਛਾਣ ਅਤੇ ਨੀਤੀਆਂ ਬਣਾਉਣ ਦੀ ਲੋੜ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link