13.71C Vancouver
ADS

May 27, 2025 2:04 PM - The Canadian Press

ਨੈਟੋ ਮੁਲਕਾਂ ਦੇ ਪ੍ਰਤੀਨਿਧੀ ਅਗਲੇ ਮਹੀਨੇ ਹੇਗ 'ਚ ਕਰਨਗੇ ਮੁਲਾਕਾਤ

Share On
canada-faces-massive-challenge-as-nato-eyes-new-5-spending-target-expert
Annual NATO data shows Canada is still failing to reach its current commitment; defence spending amounted to just 1.3 per cent of GDP in 2024. (Photo: The Canadian Press)

ਕੈਨੇਡਾ ਲਈ ਨੈਟੋ ਦੇ ਡਿਫੈਂਸ ਟਾਰਗੇਟ ਨੂੰ ਪੂਰਾ ਕਰਨ ਲਈ ਵੱਡੀ ਚੁਣੌਤੀ ਪੈਦਾ ਹੋਣ ਵਾਲੀ ਹੈ। ਜਾਣਕਾਰੀ ਮੁਤਾਬਕ, ਨੈਟੋ ਮੁਲਕਾਂ ਦੇ ਪ੍ਰਤੀਨਿਧੀ ਅਗਲੇ ਮਹੀਨੇ ਦੇ ਅਖੀਰ ਵਿਚ ਜਦੋਂ ਹੇਗ ਵਿਚ ਮਿਲਣਗੇ ਤਾਂ ਡਿਫੈਂਸ ਟਾਰਗੇਟ ਨੂੰ ਜੀਡੀਪੀ ਦੇ 5 ਫੀਸਦੀ ਤੱਕ ਕੀਤਾ ਜਾ ਸਕਦਾ ਹੈ, ਜਦੋਂ ਕਿ ਕੈਨੇਡਾ ਹੁਣ ਤੱਕ 2 ਫੀਸਦੀ ਟਾਰਗੇਟ ਨੂੰ ਵੀ ਪੂਰਾ ਕਰਨ ਵਿਚ ਫੇਲ੍ਹ ਰਿਹਾ ਹੈ।

ਮਾਹਰ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਜਦੋਂ ਅਗਲੇ ਮਹੀਨੇ ਨੈਟੋ ਸੰਮੇਲਨ ਵਿਚ ਸ਼ਾਮਲ ਹੋਣਗੇ ਤਾਂ ਉਨ੍ਹਾਂ 'ਤੇ ਕੈਨੇਡਾ ਦੀ ਜੀਡੀਪੀ ਦੇ 5 ਫੀਸਦੀ ਨਵੇਂ ਡਿਫੈਂਸ ਖਰਚ ਦੇ ਟਾਰਗੇਟ ਪ੍ਰਤੀ ਵਚਨਬੱਧਤਾ ਜਿਤਾਉਣ ਦਾ ਭਾਰ ਹੋਵੇਗਾ। ਨੈਟੋ ਮੁਲਕਾਂ ਦੀ ਬੈਠਕ 24 ਅਤੇ 25 ਜੂਨ ਨੂੰ ਹੇਗ ਵਿਚ ਹੋਣੀ ਹੈ।

ਪਿਛਲੇ ਸਾਲ ਵਾਸ਼ਿੰਗਟਨ ਵਿਚ ਹੋਏ ਨੈਟੋ ਸੰਮੇਲਨ ਵਿਚ ਕੈਨੇਡਾ ਨੂੰ ਆਪਣੀ ਜੀਡੀਪੀ ਦੇ ਦੋ ਫੀਸਦੀ ਖ਼ਰਚ ਦੇ ਟਾਰਗੇਟ ਨੂੰ ਪੂਰਾ ਨਾ ਕਰਨ ਲਈ ਸਹਿਯੋਗੀ ਦੇਸ਼ਾਂ ਤੋਂ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਸੀ। ਨੈਟੋ ਦੇ ਸਕੱਤਰ ਜਨਰਲ ਮਾਰਕ ਰੁਟੇ ਨੇ ਉਮੀਦ ਜਤਾਈ ਹੈ ਕਿ ਮੈਂਬਰ ਦੇਸ਼ ਅਗਲੇ ਮਹੀਨੇ ਹੋਣ ਵਾਲੇ ਇਕੱਠ ਵਿਚ ਪੰਜ ਫੀਸਦੀ ਦੇ ਨਵੇਂ ਟੀਚੇ 'ਤੇ ਸਹਿਮਤ ਹੋਣਗੇ। ਇਹ ਉਦੋਂ ਹੈ ਜਦੋਂ ਕੈਨੇਡਾ ਡਿਫੈਂਸ ਖਰਚ ਦੇ ਮਾਮਲੇ ਵਿਚ 2024 ਵਿਚ ਜੀਡੀਪੀ ਦੇ ਮਹਿਜ 1.3 ਫੀਸਦੀ ਹੀ ਪਹੁੰਚ ਸਕਿਆ ਹੈ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link