18.2C Vancouver
ADS

Apr 15, 2026 3:59 PM - Connect Newsroom - Ramandeep Kaur with files from The Canadian Press

ਕੈਨੇਡਾ ਦੇ ਵਿੱਤ ਮੰਤਰੀ ਫਾਂਸਵਾ-ਫਿਲਿਪ ਸ਼ੈਂਪੇਨ ਅੱਜ ਤੋਂ ਅਮਰੀਕਾ ਦੌਰੇ 'ਤੇ

Share On
canada-finance-minister-champagne-to-attend-g7-g20-meetings-in-washington-amid-global-economic-uncertainty
Finance Minister François-Philippe Champagne arrives for international finance meetings in Washington, D.C., April 2026. (Photo: The Canadian Press)

ਕੈਨੇਡਾ ਦੇ ਵਿੱਤ ਮੰਤਰੀ ਫਾਂਸਵਾ-ਫਿਲਿਪ ਸ਼ੈਂਪੇਨ ਅੱਜ ਤੋਂ ਅਮਰੀਕਾ ਦੇ ਤਿੰਨ ਦੌਰੇ 'ਤੇ ਹਨ। ਸ਼ੈਂਪੇਨ 15, 16 ਅਤੇ 17 ਅਪ੍ਰੈਲ ਨੂੰ ਵਾਸ਼ਿੰਗਟਨ ਡੀ.ਸੀ. ਵਿਖੇ ਜੀ 7 ਅਤੇ ਜੀ 20 ਦੇ ਵਿੱਤ ਮੰਤਰੀ ਅਤੇ ਸੈਂਟਰਲ ਬੈਂਕ ਦੇ ਗਵਰਨਰ ਦੀਆਂ ਮੀਟਿੰਗ ਵਿਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਉਹ ਆਈ.ਐਮ.ਐਫ ਅਤੇ ਵਿਸ਼ਵ ਬੈਂਕ ਸਮੂਹ ਦੀ ਸਾਲਾਨਾ ਸਪਰਿੰਗ ਮੀਟਿੰਗ ਵਿਚ ਵੀ ਸ਼ਿਰਕਤ ਕਰਨਗੇ।

ਵਿਸ਼ਵਵਿਆਪੀ ਆਰਥਿਕ ਅਨਿਸ਼ਚਿਤਤਾ ਦੇ ਦੌਰ ਵਿਚ ਇਨ੍ਹਾਂ ਬੈਠਕ ਦਾ ਮੁੱਖ ਉਦੇਸ਼ ਮਿਡਲ ਈਸਟ ਦੇ ਟਕਰਾਅ ਅਤੇ ਰੂਸ-ਯੂਕਰੇਨ ਜੰਗ ਕਾਰਨ ਪੈਦਾ ਹੋਏ ਆਰਥਿਕ ਖ਼ਤਰਿਆਂ 'ਤੇ ਚਰਚਾ ਕਰਨਾ ਹੈ।

ਮੰਤਰੀ ਸ਼ੈਂਪੇਨ ਵਾਸ਼ਿੰਗਟਨ ਡੀ. ਸੀ. ਦੀ ਆਪਣੀ ਫੇਰੀ ਦੌਰਾਨ ਕੈਨੇਡਾ ਵਿਚ ਨਿਵੇਸ਼ ਵਧਾਉਣ ਅਤੇ ਵਪਾਰਕ ਸਾਂਝੇਦਾਰੀ ਮਜ਼ਬੂਤ ਕਰਨ ਲਈ ਕਈ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ।ਯੂਕਰੇਨ ਦੇ ਵਿੱਤ ਮਿਨਿਸਟਰ ਸਰਗੀ ਮਾਰਚੇਂਕੋ ਵੀ ਇਨ੍ਹਾਂ ਮੀਟਿੰਗਾਂ ਦੇ ਕੁਝ ਹਿੱਸਿਆਂ ਵਿਚ ਸ਼ਾਮਲ ਹੋਣਗੇ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link