15.59C Vancouver
ADS

Dec 17, 2020 4:24 PM -

ਕੈਨੇਡਾ ਵਲੋਂ ਬੋਇੰਗ 737 ਮੈਕਸ ਜਹਾਜ਼ਾਂ ਵਿੱਚ ਤਬਦੀਲੀਆਂ ਨੂੰ ਮਨਜ਼ੂਰੀ

Share On
canada-gives-ok-to-boeing-737-max-changes-but-planes-still-grounded
FILE - In this Wednesday, Sept. 30, 2020, file photo, a Boeing 737 Max jet, piloted by Federal Aviation Administration Chief Steve Dickson, prepares to land at Boeing Field following a test flight in Seattle. (AP Photo/Elaine Thompson, File)

ਕਾਫ਼ੀ ਸਮੇਂ ਤੋਂ ਮੁਸ਼ਕਲਾਂ ਵਿੱਚ ਘਿਰੇ ਬੋਇੰਗ 737 ਮੈਕਸ ਏਅਰਕ੍ਰਾਫਟ ਵਿੱਚ ਕੀਤੀਆਂ ਜਾਣ ਵਾਲੀਆਂ ਤਬਦੀਲੀਆਂ ਨੂੰ ਕਨੇਡੀਅਨ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਨ੍ਹਾਂ ਵਿਚ ਪਾਇਲਟਾਂ ਨੂੰ ਨੁਕਸਦਾਰ ‘ਵਾਰਨਿੰਗ ਸਿਸਟਮ’ ਨੂੰ ਅਯੋਗ ਬਣਾਉਣ ਦੀ ਇਜਾਜ਼ਤ ਵੀ ਸ਼ਾਮਲ ਹੈ।

ਟਰਾਂਸਪੋਰਟ ਕੈਨੇਡਾ ਮੁਤਾਬਕ ਅਜਿਹਾ ਕਰਨ ਨਾਲ ਪਾਇਲਟਾਂ ਦੇ ਕੰਮ ਦੇ ਬੋਝ ਨੂੰ ਘਟਾਉਣ ਵਿੱਚ ਸਹਾਇਤਾ ਮਿਲੇਗੀ।

ਯਾਦ ਰਹੇ ਕਿ ਇਨ੍ਹਾਂ ਜਹਾਜ਼ਾਂ ਦੇ ਦੋ ਹਾਦਸਿਆਂ ਤੋਂ ਬਾਅਦ ਦੁਨੀਆਂ ਭਰ ਵਿੱਚ ਇਨ੍ਹਾਂ ਉੱਤੇ ਇਸ ਸਾਲ ਜਨਵਰੀ ਵਿਚ ਉੱਡਣ ’ਤੇ ਪਾਬੰਦੀ ਲਾ ਦਿੱਤੀ ਗਈ ਸੀ।

ਇੱਕ ਜਹਾਜ਼ ਹਾਦਸਾ ਇਥੋਪੀਆ ਵਿੱਚ ਵਾਪਰਿਆ ਸੀ ਜਿਸ ਵਿੱਚ 18 ਕਨੇਡੀਅਨ ਮਾਰੇ ਗਏ ਸਨ।

ਟਰਾਂਸਪੋਰਟ ਕੈਨੇਡਾ ਉਨ੍ਹਾਂ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰ ਰਿਹਾ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਅਮਰੀਕਾ ਵਿੱਚ ਮਨਜ਼ੂਰ ਕਰ ਦਿੱਤਾ ਗਿਆ ਹੈ।

ਏਜੰਸੀ ਦਾ ਕਹਿਣਾ ਹੈ ਕਿ ਜਹਾਜ਼ਾਂ ਦੇ ਦੁਬਾਰਾ ਉੱਡਣ ਤੋਂ ਪਹਿਲਾਂ ਸੁਰੱਖਿਆ ਯੋਜਨਾਵਾਂ ਅਤੇ ਹੋਰ ਤਬਦੀਲੀਆਂ ਦੀ ਹਾਲੇ ਵੀ ਜ਼ਰੂਰਤ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link