13.14C Vancouver
ADS

Apr 19, 2021 7:31 PM -

ਕੈਨੇਡਾ 'ਚ ਕੋਵਿਡ-19 ਵੈਕਸੀਨੇਸ਼ਨਸ ਦੀ ਗਿਣਤੀ ਪਹੁੰਚੀ 10 ਮਿਲੀਅਨ ਦੇ ਪਾਰ

Share On
canada-hits-10-million-milestone-for-total-covid-19-vaccines-administered
Canada hit the 10 million milestone this morning for total COVID-19 vaccines administered and is closing in fast on getting a first dose to one in four Canadians. (Photo - Health Canada and PHAC/Twitter)

ਕੈਨੇਡਾ 'ਚ ਅੱਜ ਕੋਵਿਡ-19 ਵੈਕਸੀਨੇਸ਼ਨ ਪ੍ਰੀਕਿਰਿਆ 'ਚ ਇੱਕ ਅਹਿਮ ਅੰਕੜਾ ਪਾਰ ਹੋ ਗਿਆ ਹੈ।

ਅੱਜ ਸਵੇਰੇ ਵੈਕਸੀਨੇਸ਼ਨਸ ਸੰਬੰਧੀ 10 ਮਿਲੀਅਨ ਦੀ ਗਿਣਤੀ ਪਾਰ ਹੋ ਗਈ ਹੈ।

ਹੁਣ ਕੈਨੇਡਾ ਤੇਜ਼ੀ ਨਾਲ ਹਰ 4 ਵਿੱਚੋਂ ਇੱਕ ਵਿਅਕਤੀ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋਣ ਦੀ ਸਥਿਤੀ ਵੱਲ ਵਧ ਰਿਹਾ ਹੈ।

ਅੱਜ ਔਂਟੈਰੀਓ 'ਚ 67,000 ਵੈਕਸੀਨੇਸ਼ਨਸ ਪ੍ਰਦਾਨ ਕੀਤੇ ਜਾਣ ਦੇ ਅੰਕੜੇ ਨਾਲ ਕੈਨੇਡਾ ਦਾ ਵੈਕਸੀਨੇਸ਼ਨ ਦਾ ਕੁੱਲ ਅੰਕੜਾ 10 ਮਿਲੀਅਨ ਦੇ ਪਾਰ ਪਹੁੰਚ ਗਿਆ।

ਦੇਸ਼ ਦੇ ਕਰੀਬ 9.1 ਮਿਲੀਅਨ ਲੋਕਾਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਹਾਸਿਲ ਹੋ ਚੁੱਕੀ ਹੈ, ਜਦਕਿ 9,15,000 ਦੇ ਕਰੀਬ ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਯਾਦ ਰਹੇ ਇਹ ਅੰਕੜੇ ਉਸ ਵੇਲੇ ਉਜਾਗਰ ਹੋਏ ਹਨ, ਜਦ ਅੱਜ ਔਂਟੈਰੀਓ 'ਚ ਕੋਵਿਡ-19 ਦੇ 4,447 ਮਾਮਲੇ ਰਿਪੋਰਟ ਹੋਏ ਹਨ।

ਕਿਊਬੈਕ 'ਚ ਅੱਜ 1,092 ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ।

ਹੈਲਥ ਕੈਨੇਡਾ ਅਤੇ ਪੀ.ਐਚ.ਏ.ਸੀ. ਦਾ ਟਵੀਟ:

With every #vaccine dose administered we’re getting closer to stopping the spread of #Covid19. Canada, thank you for helping us reach this big milestone! Red heart #SleevesUp

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link