11.24C Vancouver
ADS

Dec 8, 2023 6:18 PM - Connect News

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ਾ 'ਤੇ ਲਿਮਟ ਲਗਾਉਣ ਦੀ ਦਿੱਤੀ ਚਿਤਾਵਨੀ

Share On
canada-implements-stricter-rules-for-international-students-may-limit-visas
The Liberals are also ramping down a policy that lengthened the time graduating international students could work in Canada without an employment visa. (Photo: Facebook/Marc Miller)

ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ਾ 'ਤੇ ਲਿਮਟ ਲਗਾਉਣ ਦੀ ਚਿਤਾਵਨੀ ਦਿੱਤੀ ਹੈ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿੱਲਰ ਨੇ ਕਿਹਾ ਹੈ ਕਿ ਜੇ ਸੂਬੇ ਅਤੇ ਲਰਨਿੰਗ ਇੰਸੀਟਿਊਸ਼ਨ ਇੰਟਰਨੈਸ਼ਨਲ ਸਟੂਡੈਂਟਸ ਨੂੰ ਹੋਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਨਾ ਕਰ ਸਕੇ ਤਾਂ ਉਹ ਵੀਜ਼ਾ ਨੂੰ ਸੀਮਤ ਕਰਨ ਵੱਲ ਕਦਮ ਉਠਾਉਣਗੇ।

ਮਿੱਲਰ ਨੇ ਕਿਹਾ ਕਿ ਸਰਕਾਰ ਸਤੰਬਰ 2024 ਤੋਂ ਪਹਿਲਾਂ ਕਈ ਜ਼ਰੂਰੀ ਕਦਮ ਚੁੱਕਣ ਦਾ ਵਿਚਾਰ ਕਰ ਰਹੀ ਹੈ, ਜਿਸ ਵਿੱਚ ਮਹੱਤਵਪੂਰਨ ਤੌਰ 'ਤੇ ਵਿਦਿਆਰਥੀ ਵੀਜ਼ਾ ਨੂੰ ਸੀਮਤ ਕਰਨਾ ਵੀ ਸ਼ਾਮਲ ਹੈ, ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਲਰਨਿੰਗ ਇੰਸੀਟਿਊਸ਼ਨਾਂ ਵੱਲੋਂ ਵਿਦਿਆਰਥੀਆਂ ਨੂੰ ਕਾਫ਼ੀ ਸਹਾਇਤਾ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਹਾਊਸਿੰਗ ਸੰਕਟ ਲਈ ਇੰਟਰਨੈਸ਼ਨਲ ਸਟੂਡੈਂਟਸ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ, ਉੱਥੇ ਹੀ ਬਿਨਾਂ ਕਿਸੇ ਸਪੋਰਟ ਦੇ ਉਨ੍ਹਾਂ ਨੂੰ ਕੈਨੇਡਾ ਆਉਣ ਲਈ ਸੱਦਾ ਦੇਣਾ ਵੀ ਗਲਤ ਹੈ। ਮਿੱਲਰ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇੰਸੀਟਿਊਸ਼ਨ ਉਨ੍ਹੇ ਹੀ ਸਟੂਡੈਂਟਸ ਨੂੰ ਸਵੀਕਾਰ ਕਰਨ ਜਿੰਨਿਆਂ ਨੂੰ ਉਹ ਕੈਂਪਸ ਤੋਂ ਬਾਹਰ ਰਿਹਾਇਸ਼ ਲੱਭਣ ਵਿੱਚ ਸਹਾਇਤਾ ਕਰ ਸਕਦੇ ਹਨ।

ਗੌਰਤਲਬ ਹੈ ਕਿ ਇੱਕ ਹੋਰ ਕਦਮ ਚੁੱਕਦੇ ਹੋਏ ਸਰਕਾਰ ਨੇ ਸਟੱਡੀ ਪਰਮਿਟ ਲਈ ਯੋਗ ਕਰਨ ਵਾਸਤੇ ਬੈਂਕ ਫੰਡ ਸ਼ੋਅ ਕਰਨ ਦੀ ਲਿਮਟ ਦੁੱਗਣੀ ਕਰਕੇ $20,000 ਕਰ ਦਿੱਤੀ ਹੈ, ਜੋ 1 ਜਨਵਰੀ ਤੋਂ ਲਾਗੂ ਹੋ ਜਾਵੇਗੀ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link