11.76C Vancouver
ADS

Apr 9, 2025 4:27 PM - Connect Newsroom

ਕੈਨੇਡਾ ਨੇ ਅਮਰੀਕੀ ਕਾਰਾਂ 'ਤੇ ਲਾਇਆ ਜਵਾਬੀ ਟੈਰਿਫ

Share On
canada-imposes-retaliatory-tariffs-on-american-cars
Additionally, a 25 percent tariff applies to fully assembled cars that fail to comply with USMCA regulations.

ਕੈਨੇਡਾ ਵਲੋਂ ਅਮਰੀਕੀ ਕਾਰਾਂ 'ਤੇ ਜਵਾਬੀ ਟੈਰਿਫ ਅੱਜ ਤੋਂ ਪ੍ਰਭਾਵੀ ਹੋ ਗਿਆ ਹੈ, ਜਿਸ ਨਾਲ ਅਮਰੀਕਨ ਮੇਡ ਕਾਰਾਂ ਦੀਆਂ ਕੀਮਤਾਂ ਵਿਚ 25 ਫੀਸਦੀ ਤੱਕ ਵਾਧਾ ਹੋ ਸਕਦਾ ਹੈ। ਕੈਨੇਡੀਅਨ ਆਟੋ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਫਲਾਵੀਓ ਵੋਲਪੇ ਮੁਤਾਬਕ, ਕੈਨੇਡਾ ਵਿਚ ਹਰ ਸਾਲ ਖਰੀਦੀਆਂ ਜਾਂਦੀਆਂ ਕਾਰਾਂ ਵਿਚੋਂ 60 ਫੀਸਦੀ ਅਮਰੀਕਾ ਤੋਂ ਇੰਪੋਰਟ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਕੈਨੇਡਾ ਅਮਰੀਕਾ ਦੀਆਂ ਬਣੀਆਂ ਕਾਰਾਂ ਲਈ ਸਭ ਤੋਂ ਵੱਡੇ ਨਿਰਯਾਤ ਬਾਜ਼ਾਰਾਂ ਵਿਚੋਂ ਇੱਕ ਹੈ ਅਤੇ ਅੰਦਾਜ਼ਾ ਹੈ ਕਿ ਹਰ ਸਾਲ ਅਮਰੀਕਾ ਤੋਂ ਲਗਭਗ 1.2 ਮਿਲੀਅਨ ਵਾਹਨ ਇੰਪੋਰਟ ਕੀਤੇ ਜਾਂਦੇ ਹਨ।

ਗੌਰਤਲਬ ਹੈ ਕਿ ਕੈਨੇਡਾ ਨੇ ਯੂਐੱਸਐੱਮਸੀਏ ਯਾਨੀ ਸੰਯੁਕਤ ਰਾਜ ਅਮਰੀਕਾ-ਮੈਕਸੀਕੋ-ਕੈਨੇਡਾ ਵਪਾਰ ਸਮਝੌਤੇ ਦੇ ਨਿਯਮਾਂ ਮੁਤਾਬਕ, ਅਮਰੀਕਾ ਤੋਂ ਇੰਪੋਰਟ ਹੋਣ ਵਾਲੇ ਵਾਹਨਾਂ ਦੇ ਉਸ ਹਰ ਹਿੱਸੇ 'ਤੇ 25 ਫੀਸਦੀ ਟੈਰਿਫ ਲਗਾਇਆ ਹੈ ਜੋ ਕੈਨੇਡਾ ਜਾਂ ਮੈਕਸੀਕੋ ਤੋਂ ਨਹੀਂ ਹਨ। ਉਥੇ ਹੀ, ਫੁਲ ਅਸੈਬਲਡ ਕਾਰਾਂ 'ਤੇ 25 ਫੀਸਦੀ ਟੈਰਿਫ ਲੱਗਾ ਹੈ, ਜੋ ਯੂਐੱਸਐੱਮਸੀਏ ਨਿਯਮਾਂ ਨੂੰ ਫੋਲੋ ਨਹੀਂ ਕਰਦੀਆਂ ਹਨ।

Latest news

edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link