15.3C Vancouver
ADS

Apr 5, 2020 7:41 PM -

ਕੋਵਿਡ-19 ਨਾਲ ਨਜਿੱਠਣ ਲਈ ਕੈਨੇਡਾ ਨੇ ਅੰਤਰਰਾਸ਼ਟਰੀ ਵਿੱਤੀ ਸਹਾਇਤਾ 'ਚ ਕੀਤਾ $100 ਮਿਲੀਅਨ ਤੋਂ ਵਧੇਰੇ ਦਾ ਵਾਧਾ

Share On
canada-increasing-its-international-aid-to-help-stop-covid-19-by-more-than-100-million
FILE - In this illustration provided by the Centers for Disease Control and Prevention (CDC) in January 2020 shows the 2019 Novel Coronavirus (2019-nCoV). This virus was identified as the cause of an outbreak of respiratory illness first detected in Wuhan, China. A woman in the San Francisco Bay Area who became ill after returning from a trip to China has become the ninth person in the U.S. to test positive for a new virus, health authorities said Sunday, Feb. 2, 2020. (CDC via AP, File)

ਕੈਨੇਡਾ ਵੱਲੋਂ ਕੋਵਿਡ-19 ਨਾਲ ਜੂਝ ਰਹੇ ਹੋਰ ਦੇਸ਼ਾਂ ਲਈ ਅੰਤਰਰਾਸ਼ਟਰੀ ਮਦਦ ਪ੍ਰਦਾਨ ਕਰਨ ਲਈ ਪ੍ਰਦਾਨ ਕੀਤੀ ਜਾ ਰਹੀ ਵਿੱਤੀ ਸਹਾਇਤਾ 'ਚ ਵਾਧਾ ਕੀਤਾ ਜਾ ਰਿਹਾ ਹੈ।

ਇਸ 'ਚ $100 ਮਿਲੀਅਨ ਤੋਂ ਵੱਧ ਦਾ ਵਾਧਾ ਕੀਤਾ ਜਾ ਰਿਹਾ ਹੈ।

ਇਸਤੋਂ ਪਹਿਲਾਂ ਮਾਰਚ ਵਿੱਚ ਕੈਨੇਡਾ ਵੱਲੋਂ ਅੰਤਰਰਾਸ਼ਟਰੀ ਮਦਦ ਲਈ $50 ਮਿਲੀਅਨ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ ਸੀ।

ਹੁਣ ਇਸ ਰਾਸ਼ੀ 'ਚ $109.5 ਮਿਲੀਅਨ ਦਾ ਵਾਧਾ ਕੀਤਾ ਜਾ ਰਿਹਾ ਹੈ।

ਇਸਦੀ ਜਾਣਕਾਰੀ ਅੱਜ ਇੰਟਰਨੈਸ਼ਨਲ ਡਵੈਲਪਮੈਂਟ ਮੰਤਰੀ ਕਰੀਨਾ ਗੌਲਡ ਨੇ ਕੀਤੀ ਹੈ।

ਉਨ੍ਹਾਂ ਦੱਸਿਆ ਕਿ $30 ਮਿਲੀਅਨ ਦੀ ਰਾਸ਼ੀ ਕੁਝ ਖਾਸ ਮੁਲਕਾਂ ਲਈ ਰਖਿਗਾਈ ਹੈ, ਜਿੰਨਾ ਮਦਦ ਲਈ ਅਪੀਲ ਕੀਤੀ ਹੈ।

ਇਸਤੋਂ ਅਲਾਵਾ $40 ਮਿਲੀਅਨ ਦੀ ਰਾਸ਼ੀ, ਕੋਅਲਿਸ਼ਨ ਫਾਰ ਐਪੀਡੈਮਿਕ ਪ੍ਰਿਪੇਅਰਡਨੈਸ ਇਨੋਵੇਸ਼ਨਸ (Coalition for Epidemic Preparedness Innovations) ਦੇ ਤਹਿਤ ਕੁਝ ਹੋਰ ਮੁਲਕਾਂ ਨੂੰ ਜਾਵੇਗੀ।

ਇਸਤੋਂ ਅਲਾਵਾ $84.5 ਮਿਲੀਅਨ ਦੀ ਰਾਸ਼ੀ ਕਈ ਹੋਰ ਅੰਤਰਰਾਸ਼ਟਰੀ ਸੰਗਠਨਾਂ ਨੂੰ ਜਾਵੇਗੀ, ਜਿਸਦੇ ਵਿਚ ਵਰਲਡ ਹੈਲਥ ਔਰਗੇਨਾਈਜੇਸ਼ਨ, ਯੂਨਾਈਟਿਡ ਨੇਸ਼ਨਸ ਹਾਈ ਕਮਿਸ਼ਨਰ ਫਾਰ ਰੈਫਿਊਜੀਸ, ਯੂਨੀਸੈਫ, ਅਤੇ ਵਰਲਡ ਫੂਡ ਪ੍ਰੋਗਰਾਮ ਵੀ ਸ਼ਾਮਿਲ ਹਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link