14.37C Vancouver
ADS

Mar 2, 2026 2:09 PM - Connect Newsroom - Ramandeep Kaur with files from The Canadian Press

ਕੈਨੇਡਾ ਅਤੇ ਭਾਰਤ ਵਿਚਕਾਰ $5.5 ਬਿਲੀਅਨ ਦੇ ਵਪਾਰਕ ਸਮਝੌਤੇ ਹੋਏ ਸਹੀਬੰਦ

Share On
canada-india-sign-5-5b-in-commercial-agreements-during-leaders-meeting
Prime Minister Mark Carney and Indian Prime Minister Narendra Modi speak during a joint press conference following bilateral meetings.(Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਕੈਨੇਡਾ ਅਤੇ ਭਾਰਤ ਨੇ ਡਿਫੈਂਸ, ਏ.ਆਈ, ਮਹੱਤਵਪੂਰਨ ਖਣਿਜ, ਊਰਜਾ ਅਤੇ ਸੱਭਿਆਚਾਰ ਸਹਿਯੋਗ ਦੇ ਖੇਤਰਾਂ ਵਿਚ ਸਮਝੌਤਿਆਂ 'ਤੇ ਦਸਤਖਤ ਕੀਤੇ ਹਨ। ਕਾਰਨੀ ਦੇ ਦਫ਼ਤਰ ਅਨੁਸਾਰ, ਦੋਵਾਂ ਦੇਸ਼ਾਂ ਵਿਚਾਲੇ $5.5 ਬਿਲੀਅਨ ਦੇ 10 ਤੋਂ ਵੱਧ ਵਪਾਰਕ ਸਮਝੌਤੇ ਸਹੀਬੰਦ ਹੋਏ ਹਨ, ਜੋ ਕੈਨੇਡੀਅਨ ਆਰਥਿਕਤਾ ਲਈ ਮੀਲ ਦਾ ਪੱਥਰ ਸਾਬਤ ਹੋਣਗੇ।

ਇਨ੍ਹਾਂ ਸਮਝੌਤਿਆਂ ਵਿਚੋਂ $2.6 ਬਿਲੀਅਨ ਦੀ ਯੂਰੇਨੀਅਮ ਡੀਲ ਸਭ ਤੋਂ ਵੱਡੀ ਅਤੇ ਪ੍ਰਮੁੱਖ ਡੀਲ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਪੀ. ਐੱਮ. ਮੋਦੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸਵਾਮੀ ਵਿਵੇਕਾਨੰਦ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਆਪਣੀਆਂ ਯਾਤਰਾਵਾਂ ਦੌਰਾਨ ਵੈਨਕੂਵਰ ਅਤੇ ਵਿਨੀਪੈਗ ਵਿਚ ਸਮਾਂ ਬਿਤਾਇਆ ਸੀ ਅਤੇ ਉਨ੍ਹਾਂ ਇੱਕ ਵਾਰ ਕਿਹਾ ਸੀ, ਉੱਠੋ, ਜਾਗੋ ਅਤੇ ਉਦੋਂ ਤੱਕ ਨਾ ਰੁਕੋ ਜਦੋਂ ਤੱਕ ਮਕਸਦ ਪ੍ਰਾਪਤ ਨਾ ਹੋ ਜਾਵੇ ਅਤੇ ਇਸੇ ਤਰਜ 'ਤੇ ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਵਿਕਸਤ ਭਾਰਤ ਅਤੇ ਕੈਨੇਡਾ ਸਟਰੌਂਗ ਦੇ ਟੀਚੇ ਪੂਰੇ ਨਹੀਂ ਹੋ ਜਾਂਦੇ।

ਦੋਵਾਂ ਲੀਡਰਸ ਨੇ ਗੈਂਗਸਟਰਵਾਦ ਅਤੇ ਫੈਂਟਾਨਿਲ ਤਸਕਰੀ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਅਤੇ ਲਾਅ ਇਨਫੋਰਸਮੈਂਟ ਦੇ ਸਬੰਧ ਵਿਚ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ 'ਤੇ ਵੀ ਸਹਿਮਤੀ ਜਤਾਈ। ਕਾਰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੈਨੇਡਾ ਆਉਣ ਦਾ ਸੱਦਾ ਵੀ ਦਿੱਤਾ ਹੈ। ਇਸ ਦੌਰੇ ਮਗਰੋਂ ਉਹ ਆਸਟ੍ਰੇਲੀਆ ਲਈ ਰਵਾਨਾ ਹੋ ਚੁੱਕੇ ਹਨ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link