13.59C Vancouver
ADS

May 26, 2026 2:01 PM - Connect Newsroom - Ramandeep Kaur with files from The Canadian Press

ਕੈਨੇਡਾ, ਭਾਰਤ ਨੇ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ 'ਤੇ ਤੇਜ਼ੀ ਨਾਲ ਪ੍ਰਗਤੀ ਦਾ ਦਿੱਤਾ ਸੰਕੇਤ

Share On
canada-india-signal-faster-progress-on-proposed-free-trade-agreement
Prime Minister Mark Carney meets with India’s Commerce and Industry Minister Piyush Goyal in Ottawa during discussions on a proposed Canada–India trade agreement. (Photo: The Canadian Press)

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵੀਂ ਦਿੱਲੀ ਅਤੇ ਔਟਵਾ ਵਿਚਕਾਰ ਫ੍ਰੀ ਟਰੇਡ ਡੀਲ ਨੂੰ ਨੇਪਰੇ ਚਾੜ੍ਹਨ ਲਈ ਤੇਜ਼ੀ ਨਾਲ ਅੱਗੇ ਵਧਣ ਦਾ ਸੰਕੇਤ ਦਿੱਤਾ ਹੈ। ਕਾਰਨੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲਾ ਵਿਆਪਕ ਆਰਥਿਕ ਭਾਈਵਾਲੀ ਸਮਝੌਤਾ ਕੈਨੇਡੀਅਨ ਕਾਮਿਆਂ ਅਤੇ ਕਾਰੋਬਾਰਾਂ ਲਈ ਇੱਕ 'ਗੇਮ-ਚੇਂਜਰ' ਸਾਬਤ ਹੋਵੇਗਾ।

ਪ੍ਰਧਾਨ ਮੰਤਰੀ ਦਾ ਇਹ ਬਿਆਨ ਭਾਰਤ ਦੇ ਕੌਮਰਸ ਅਤੇ ਇੰਡਸਟਰੀ ਮੰਤਰੀ ਪਿਊਸ਼ ਗੋਇਲ ਨਾਲ ਹੋਈ ਇੱਕ ਅਹਿਮ ਮੀਟਿੰਗ ਤੋਂ ਬਾਅਦ ਆਇਆ, ਜੋ ਇਸ ਵੇਲੇ ਕੈਨੇਡਾ ਦੇ ਦੌਰੇ 'ਤੇ ਹਨ। ​ਔਟਵਾ ਵਿਚ ਗੋਇਲ ਨੇ ਪ੍ਰਧਾਨ ਮੰਤਰੀ ਕਾਰਨੀ ਤੋਂ ਇਲਾਵਾ ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨਾਲ ਵੀ ਮੁਲਾਕਾਤ ਕੀਤੀ।

ਦੋਵਾਂ ਦੇਸ਼ਾਂ ਨੇ ਸਾਲ 2030 ਤੱਕ ਆਪਸੀ ਵਪਾਰ ਨੂੰ ਦੁੱਗਣਾ ਤੋਂ ਵੱਧ ਵਧਾ ਕੇ $70 ਬਿਲੀਅਨ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ ਅਤੇ ਦੋਵੇਂ ਹੀ ਪੱਖ ਇਸੇ ਸਾਲ ਦੇ ਅੰਤ ਤੱਕ ਇਸ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪੂਰੀ ਤਰ੍ਹਾਂ ਉਤਸੁਕ ਹਨ। ਮੰਤਰੀ ਮਨਿੰਦਰ ਸਿੱਧੂ ਨੇ ਇਹ ਵੀ ਐਲਾਨ ਕੀਤਾ ਹੈ ਕਿ ਕੈਨੇਡਾ ਵੀ ਇਸੇ ਸਾਲ ਜਲਦ ਇੱਕ ਵਪਾਰਕ ਮਿਸ਼ਨ ਨਵੀਂ ਦਿੱਲੀ ਭੇਜੇਗਾ। ਸਿੱਧੂ ਨੇ ਕਿਹਾ ਕਿ ਕੈਨੇਡਾ ਅਮਰੀਕਾ ਤੋਂ ਬਾਹਰ ਹੋਰਨਾਂ ਦੇਸ਼ਾਂ ਨਾਲ $300 ਬਿਲੀਅਨ ਦਾ ਵਪਾਰਕ ਬਾਜ਼ਾਰ ਖੋਲ੍ਹਣ 'ਤੇ ਕੰਮ ਕਰ ਰਿਹਾ ਹੈ, ਜਿਸ ਵਿਚ ਭਾਰਤ ਦੀ ਭੂਮਿਕਾ ਅਹਿਮ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link