19.86C Vancouver
ADS

Jul 16, 2025 5:01 PM - Connect Newsroom

ਬਰੈਂਪਟਨ ਦੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਭਾਰਤੀ ਮੂਲ ਦਾ ਵਿਅਕਤੀ ਗ੍ਰਿਫ਼ਤਾਰ

Share On
canada-indian-arrested-for-threatening-brampton-mayor
Police said the 29-year-old Manoria was taken into custody Tuesday and charged with making threats to kill or cause bodily harm.

ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ ਦੇ ਸਬੰਧ ਵਿਚ ਪੀਲ ਪੁਲਿਸ ਨੇ ਪੰਜਾਬੀ ਨੌਜਵਾਨ ਕੰਵਰਜੋਤ ਸਿੰਘ ਮਨੋਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਕਿਹਾ ਕਿ 29 ਸਾਲਾ ਮਨੋਰੀਆ ਨੂੰ ਮੰਗਲਵਾਰ ਹਿਰਾਸਤ ਵਿਚ ਲਿਆ ਗਿਆ ਅਤੇ ਉਸ 'ਤੇ ਜਾਨੋਂ ਮਾਰਨ ਜਾਂ ਸਰੀਰਕ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਦਾ ਚਾਰਜ ਲਗਾਇਆ ਗਿਆ ਹੈ।

ਬ੍ਰਾਊਨ ਅਤੇ ਉਨ੍ਹਾਂ ਦੇ ਪਰਿਵਾਰ ਬਾਰੇ ਇਹ ਧਮਕੀਆਂ ਮੇਅਰ ਦੇ ਦਫ਼ਤਰ ਨੂੰ ਦੋ-ਤਿੰਨ ਹਫ਼ਤੇ ਪਹਿਲਾਂ ਈ-ਮੇਲ ਜ਼ਰੀਏ ਮਿਲੀਆਂ ਸਨ। ਇਸ ਦੇ ਮੱਦੇਨਜ਼ਰ ਦੋ ਹਫ਼ਤਿਆਂ ਦੌਰਾਨ ਬ੍ਰਾਊਨ ਦੇ ਘਰ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਵਿਚ ਸਕਿਓਰਿਟੀ ਦਸਤਾ ਤਾਇਨਾਤ ਕੀਤਾ ਗਿਆ ਸੀ।

ਪੀਲ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਇਸ ਸਮੇਂ ਇਨਵੈਸਟੀਗੇਟਰਸ ਦਾ ਮੰਨਣਾ ਹੈ ਕਿ ਕੰਵਰਜੋਤ ਸਿੰਘ ਮਨੋਰੀਆ ਨੇ ਇਕੱਲੇ ਹੀ ਇਹ ਕੰਮ ਕੀਤਾ। ਪੁਲਿਸ ਨੇ ਉਸ ਦੇ ਇਲੈਕਟ੍ਰਾਨਿਕ ਯੰਤਰ ਜ਼ਬਤ ਕੀਤੇ ਹਨ। ਫਿਲਹਾਲ ਇਹ ਨਹੀਂ ਦੱਸਿਆ ਗਿਆ ਕਿ ਮੇਅਰ ਬ੍ਰਾਊਨ ਨੂੰ ਧਮਕੀਆਂ ਦੇਣ ਪਿੱਛੇ ਕੀ ਮਕਸਦ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link