10.28C Vancouver
ADS

Nov 10, 2023 6:55 PM - The Canadian Press

ਏਅਰ ਇੰਡੀਆ ਦੀ ਫਲਾਈਟ ਖਿਲਾਫ਼ ਧਮਕੀ ਵਾਲੀ ਵੀਡੀਓ ਦੀ ਜਾਂਚ ਸ਼ੁਰੂ

Share On
canada-investigating-threats-to-air-india
Pablo Rodriguez says in a social media post that the government takes any threat to aviation "extremely seriously." (Photo: The Canadian Press)

ਕੈਨੇਡੀਅਨ ਅਧਿਕਾਰੀਆਂ ਨੇ ਏਅਰ ਇੰਡੀਆ ਖਿਲਾਫ਼ ਧਮਕੀ ਦੀ ਔਨਲਾਈਨ ਸਰਕੂਲੇਟ ਹੋਈ ਇੱਕ ਵੀਡੀਓ ਦੇ ਮਾਮਲੇ ਵਿੱਚ ਜਾਂਚ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਇਸ ਵੀਡੀਓ ਵਿੱਚ ਸਿੱਖ ਯਾਤਰੀਆਂ ਨੂੰ 19 ਨਵੰਬਰ ਤੋਂ ਏਅਰ ਇੰਡੀਆ ਦੀ ਫਲਾਈਟ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਸੀ।

ਫੈਡਰਲ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਸਰਕਾਰ ਆਪਣੇ ਸੁਰੱਖਿਆ ਭਾਈਵਾਲ ਨਾਲ ਮਿਲ ਕੇ ਇਸ ਧਮਕੀ ਦੀ ਜਾਂਚ ਕਰ ਰਹੀ ਹੈ। ਮਿਨਿਸਟਰ ਨੇ ਕਿਹਾ ਕਿ ਕੈਨੇਡਾ ਸਰਕਾਰ ਐਵੀਏਸ਼ਨ ਲਈ ਕਿਸੇ ਵੀ ਖ਼ਤਰੇ ਨੂੰ ਬਹੁਤ ਗੰਭੀਰਤਾ ਨਾਲ ਲੈਂਦੀ ਹੈ।

ਕੈਨੇਡੀਅਨ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਹਰ ਕਦਮ ਚੁੱਕੇਗੀ।

ਆਰਸੀਐਮਪੀ ਦੇ ਬੁਲਾਰੇ ਨੇ ਵੀ ਜਾਂਚ ਚੱਲ ਰਹੀ ਹੋਣ ਦੀ ਪੁਸ਼ਟੀ ਕੀਤੀ ਪਰ ਇਸ ਬਾਰੇ ਹੋਰ ਡਿਟੇਲ ਨਹੀਂ ਦਿੱਤੀ।

ਇਹ ਵੀਡੀਓ ਗੁਰਪਤਵੰਤ ਸਿੰਘ ਪੰਨੂ ਵਲੋਂ ਪੋਸਟ ਕੀਤੀ ਗਈ ਸੀ ਜਿਨ੍ਹਾਂ ਨੇ ਹੁਣ ਅਜਿਹੀ ਕੋਈ ਵੀ ਧਮਕੀ ਦਿੱਤੇ ਜਾਣ ਤੋਂ ਇਨਕਾਰ ਕੀਤਾ ਹੈ।

ਉਨ੍ਹਾਂ ਦਾ ਇੱਕ ਚੈਨਲ ਨੂੰ ਕਹਿਣਾ ਸੀ ਕਿ ਉਨ੍ਹਾਂ ਦੀ ਸਿੱਖ ਭਾਈਚਾਰੇ ਨੂੰ ਇਹ ਅਪੀਲ ਭਾਰਤੀ ਕਾਰੋਬਾਰਾਂ ਵਿਰੁੱਧ ਬਾਈਕਾਟ ਮੁਹਿੰਮ ਦਾ ਹਿੱਸਾ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link