11.33C Vancouver
ADS

Aug 7, 2021 12:23 AM -

ਕੈਨੇਡਾ ਦਾ ਟੋਕਿਓ ਓਲੰਪਿਕਸ 'ਚ ਦਮਦਾਰ ਪ੍ਰਦਰਸ਼ਨ ਜਾਰੀ, ਰੀਓ ਖੇਡਾਂ ਦੀ ਪਰਫਾਰਮੈਂਸ 'ਚ ਬਿਹਤਰੀ ਕਰ ਵਿਖਾਈ

Share On
canada-is-raking-in-the-medals-at-tokyo-olympics-with-22-and-counting
Canada is raking in the medals in Tokyo, with 22 and counting. (Photo - Christine Sinclair/Twitter)

ਕੈਨੇਡਾ ਨੇ ਟੋਕਿਓ ਓਲੰਪਿਕਸ ਵਿੱਚ ਆਪਣੇ ਪਿਛਲੇ ਓਲੰਪਿਕਸ ਦੇ ਪਰਫਾਰਮੈਂਸ ਤੋਂ ਬਿਹਤਰ ਪ੍ਰਦਰਸ਼ਨ ਕਰ ਵਿਖਾਇਆ ਹੈ।

ਓਲੰਪਿਕ ਖੇਡਾਂ ਅਜੇ ਖਤਮ ਨਹੀਂ ਹੋਈਆਂ ਹਨ ਪਰ 14 ਦਿਨਾਂ ਦੇ ਖੇਡ ਤਕ ਕੈਨੇਡਾ ਨੇ ਰੀਓ ਓਲੰਪਿਕਸ ਦੀ ਬਰਾਬਰੀ ਜਿੰਨੇ ਮੈਡਲ ਹਾਸਿਲ ਕਰ ਲਏ ਹਨ।

ਰੀਓ ਖੇਡਾਂ 'ਚ ਕੈਨੇਡਾ ਨੂੰ 22 ਤਗਮੇ ਹਾਸਿਲ ਹੋਏ ਸਨ ਜਿਸ ਦੀ ਬਰਾਬਰੀ ਹੁਣ ਤਕ ਟੀਮ ਕੈਨੇਡਾ ਨੇ ਕਰ ਵਿਖਾਈ ਹੈ।

ਹਾਲਾਂਕਿ ਬੀਤੇ ਓਲੰਪਿਕਸ ਵਿੱਚ ਕੈਨੇਡਾ ਦੇ ਖਾਤੇ 'ਚ 4 ਗੋਲਡ ਮੈਡਲ ਪਏ ਸਨ ਜਿਸ ਦੀ ਤੁਲਣਾ 'ਚ ਇਸ ਵਾਰ ਕੈਨੇਡਾ ਨੇ 6 ਗੋਲਡ ਮੈਡਲ ਜਿੱਤ ਵਿਖਾਏ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਓਲੰਪਿਕ ਪਰਫਾਰਮੈਂਸ ਰੀਓ ਦੇ ਮੁਕਾਬਲੇ ਬਿਹਤਰ ਹੋ ਗਈ ਹੈ।

ਅੱਜ ਕੈਨੇਡਾ ਲਈ ਸੌਕਰ ਦੇ ਗੋਲਡ ਤੋਂ ਇਲਾਵਾ ਅਥਲੈਟਿਕਸ ਦੀ 5000 ਮੀਟਰ ਦੌੜ 'ਚ ਮੋ ਅਹਿਮਦ ਨੇ ਚਾਂਦੀ ਦਾ ਤਗਮਾ ਜਿੱਤਿਆ।

ਉੱਧਰ ਪੁਰਸ਼ਾਂ ਦੀ 4 ਗੁਣਾ 100 ਮੀਟਰ ਰਿਲੇ ਦੌੜ 'ਚ ਕੈਨੇਡਾ ਨੂੰ ਕਾਂਸੀ ਦਾ ਤਗਮਾ ਹਾਸਿਲ ਹੋਇਆ।

ਪੁਰਸ਼ਾਂ ਦੀ 50km ਵਾਕ 'ਚ ਬੀ.ਸੀ. 'ਚ ਰਿਚਮੰਡ ਦੇ ਈਵਨ ਡੁਨਫੀ ਨੇ ਕਾਂਸੀ ਦਾ ਤਗਮਾ ਜਿੱਤਿਆ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link