11.79C Vancouver
ADS

Jun 10, 2025 4:10 PM - The Canadian Press

ਕੈਨੇਡਾ ਤੇ ਯੂ.ਕੇ. ਨੇ ਇਜ਼ਰਾਇਲ ਦੇ ਦੋ ਕੈਬਨਿਟ ਮੰਤਰੀਆਂ ਤੇ ਲਾਈਆਂ ਪਾਬੰਦੀਆਂ

Share On
canada-joins-u-k-others-in-sanctioning-two-israeli-cabinet-ministers
Canada joins U.K., others in sanctioning two Israeli cabinet ministers.(Photo: The Canadian Press)

ਕੈਨੇਡਾ, ਬ੍ਰਿਟੇਨ ਵਲੋਂ ਇਜ਼ਰਾਇਲ ਦੇ ਦੋ ਸੱਜੇ ਪੱਖੀ ਮਿਨਿਸਟਰਸ 'ਤੇ ਉਨ੍ਹਾਂ ਦੀਆਂ ਗਾਜ਼ਾ ਵਿਰੁੱਧ ਟਿੱਪਣੀਆਂ ਲਈ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਮਿਨਿਸਟਰਸ ਵਿਚ ਇਜ਼ਰਾਇਲ ਦੇ ਰਾਸ਼ਟਰੀ ਸੁਰੱਖਿਆ ਮੰਤਰੀ ਇਟਾਮਾਰ ਬੇਨ-ਗਵੀਰ ਅਤੇ ਵਿੱਤ ਮੰਤਰੀ ਬੇਜ਼ਲੇਲ ਸਮੋਟ੍ਰਿਚ ਸ਼ਾਮਲ ਹਨ। ਕੈਨੇਡਾ ਇਨ੍ਹਾਂ 'ਤੇ ਯਾਤਰਾ ਪਾਬੰਦੀ ਲਗਾ ਰਿਹਾ ਹੈ, ਨਾਲ ਹੀ ਉਨ੍ਹਾਂ ਦੇ ਕੈਨੇਡਾ ਵਿਚ ਕਿਸੇ ਵੀ ਤਰ੍ਹਾਂ ਦੀਆਂ ਸੰਪਤੀਆਂ ਨੂੰ ਜ਼ਬਤ ਕਰੇਗਾ।

ਯੂ. ਕੇ., ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਵੀ ਇਸੇ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਰਹੇ ਹਨ। ਬੇਨ-ਗਵੀਰ ਅਤੇ ਸਮੋਟ੍ਰਿਚ ਦੋਵਾਂ ਨੇ ਗਾਜ਼ਾ 'ਤੇ ਪੱਕਾ ਕਬਜ਼ਾ ਕਰਨ ਅਤੇ ਉੱਥੇ ਯਹੂਦੀ ਬਸਤੀਆਂ ਦੀ ਮੁੜ ਸਥਾਪਨਾ ਦੀ ਟਿੱਪਣੀ ਕੀਤੀ ਸੀ, ਨਾਲ ਹੀ ਗਾਜ਼ਾ ਵਿਚ ਰਾਹਤ ਸਮੱਗਰੀ ਦੀ ਪ੍ਰਵਾਨਗੀ ਦੇਣ ਦੇ ਵਿਰੁੱਧ ਮੁਹਿੰਮ ਚਲਾਈ ਸੀ।

ਇਜ਼ਰਾਈਲ ਦੇ ਵਿਦੇਸ਼ ਮੰਤਰੀ ਗਿਡੀਓਨ ਸਾਰ ਨੇ ਕੈਨੇਡਾ ਅਤੇ ਹੋਰ ਸਹਿਯੋਗੀਆਂ ਵਲੋਂ ਚੁੱਕੇ ਕਦਮ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਗਲੇ ਹਫ਼ਤੇ ਦੇ ਸ਼ੁਰੂ ਵਿਚ ਇੱਕ ਵਿਸ਼ੇਸ਼ ਮੀਟਿੰਗ ਕਰੇਗੀ, ਜਿਸ ਵਿਚ ਇਹ ਫੈਸਲਾ ਕੀਤਾ ਜਾਵੇਗਾ ਇਸ ਕਾਰਵਾਈ ਦਾ ਜਵਾਬ ਕਿਵੇਂ ਦੇਣਾ ਹੈ।

Latest news

carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link