9.84C Vancouver
ADS

Jul 23, 2026 6:04 PM - Connect Newsroom - Pervez Sandhu with files from The Canadian Press

ਕੈਨੇਡਾ ਲੇਬਰ ਬੋਰਡ ਵੱਲੋਂ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰ ਹਟਾਉਣ ਦੇ ਹੁਕਮ

Share On
canada-labour-board-again-orders-bank-of-canada-to-stop-using-replacement-workers-during-security-officers-strike
A Bank of Canada building is seen in Ottawa as security officers remain on strike following a Canada Industrial Relations Board ruling on replacement workers. (Photo: The Canadian Press)

ਕੈਨੇਡਾ ਦੇ ਲੇਬਰ ਬੋਰਡ ਨੇ ਦੂਜੀ ਵਾਰ ਬੈਂਕ ਔਫ ਕੈਨੇਡਾ ਨੂੰ ਆਪਣੇ ਸੁਰੱਖਿਆ ਅਧਿਕਾਰੀ ਦੀ ਹੜਤਾਲ ਦੌਰਾਨ ਰਿਪਲੇਸਮੈਂਟ ਵਰਕਰਜ਼ ਦੀ ਵਰਤੋਂ ਤੁਰੰਤ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਪਬਲਿਕ ਸਰਵਿਸ ਅਲਾਇੰਸ ਆਫ਼ ਕੈਨੇਡਾ ਯੂਨੀਅਨ ਮੁਤਾਬਕ, ਸੈਂਟਰਲ ਬੈਂਕ ਨੇ ਪਹਿਲੇ ਫੈਸਲੇ ਦੀ ਉਲੰਘਣਾ ਕਰਦੇ ਹੋਏ ਸੁਰੱਖਿਆ ਅਧਿਕਾਰੀ ਦੀ ਹੜਤਾਲ ਨੂੰ ਦਬਾਉਣ ਲਈ Pinkertons ਨਾਮਕ ਨਿੱਜੀ ਸੁਰੱਖਿਆ ਕੰਪਨੀ ਦੇ ਮੁਲਾਜ਼ਮਾਂ ਨੂੰ ਕੰਮ 'ਤੇ ਰੱਖਿਆ ਸੀ।

ਬੋਰਡ ਨੇ ਇਸ ਨੂੰ ਲੇਬਰ ਕੋਡ ਤਹਿਤ ਬਣੇ ਨਵੇਂ anti-scab ਕਾਨੂੰਨ ਦੀ ਸਿੱਧੀ ਉਲੰਘਣਾ ਮੰਨਿਆ ਹੈ ਅਤੇ ਬੈਂਕ ਨੂੰ 48 ਘੰਟਿਆਂ ਅੰਦਰ ਇਨ੍ਹਾਂ ਬਾਹਰੀ ਕਰਮਚਾਰੀਆਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਜੁਲਾਈ ਦੇ ਸ਼ੁਰੂ ਵਿਚ ਕੈਨੇਡਾ ਇੰਡਸਟਰੀਅਲ ਰਿਲੇਸ਼ਨ ਬੋਰਡ ਨੇ ਅਜਿਹਾ ਹੀ ਫੈਸਲਾ ਸੁਣਾਇਆ ਸੀ।

ਬੈਂਕ ਔਫ ਕੈਨੇਡਾ ਦੇ ਔਟਵਾ ਅਤੇ ਮਾਂਟਰੀਅਲ ਦਫ਼ਤਰਾਂ ਦੇ ਸੁਰੱਖਿਆ ਅਧਿਕਾਰੀ ਪਿਛਲੇ ਚਾਰ ਹਫ਼ਤਿਆਂ ਤੋਂ ਤਨਖਾਹਾਂ, ਬਿਹਤਰ ਭੱਤਿਆਂ ਅਤੇ ਸ਼ਿਫਟਾਂ ਵਿਚ ਸਥਿਰਤਾ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ। ਦੂਜੇ ਪਾਸੇ, ਬੈਂਕ ਨੇ ਕਿਹਾ ਹੈ ਕਿ ਉਹ ਦੇਸ਼ ਦੇ ਸੈਂਟਰਲ ਬੈਂਕ ਹੋਣ ਦੇ ਨਾਤੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਉਹ ਇਸ ਫੈਸਲੇ ਖ਼ਿਲਾਫ਼ ਫੈਡਰਲ ਕੋਰਟ ਵਿਚ ਨਿਆਂਇਕ ਸਮੀਖਿਆ ਸਮੇਤ ਸਾਰੇ ਕਾਨੂੰਨੀ ਵਿਕਲਪਾਂ 'ਤੇ ਵਿਚਾਰ ਕਰ ਰਿਹਾ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link