15.28C Vancouver
ADS

Mar 5, 2021 3:05 AM -

ਵਕੀਲ ਨੇ ਕਿਹਾ, ਟ੍ਰੰਪ ਦਾ ਟਿੱਪਣੀਆਂ ਅਜਿਹੀਆਂ ਨਹੀਂ ਕਿ ਮੰਗ ਵੰਜੋ ਦੇ ਸੁਪੁਰਦਗੀ ਦੇ ਮਾਮਲੇ 'ਚ ਪਵੇ ਅੜਿੱਕਾ

Share On
canada-lawyer-says-trump-comments-shouldnt-halt-extradition-of-meng-wanzhou
Meng Wanzhou, Chief financial officer of Huawei leaves her home as she heads to B.C. Supreme Court in Vancouver, Wednesday, March 3, 2021. THE CANADIAN PRESS/Jonathan Hayward

ਕਨੇਡੀਅਨ ਜਸਟਿਸ ਡਿਪਾਰਟਮੈਂਟ ਦੇ ਵਕੀਲ ਦਾ ਕਹਿਣਾ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਡੌਨਲਡ ਟ੍ਰੰਪ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ, ਅਜਿਹੇ ਸਟੈਂਡਰਡ ਦੀ ਬਰਾਬਰਤਾ ਨਹੀਂ ਕਰਦਿਆਂ ਹਨ ਜਿਸ ਨਾਲ ਵੁਆਵੇ ਦੀ ਐਗਜ਼ੀਕਿਊਟਿਵ ਮੰਗ ਵੰਜੋ ਦੀ ਅਮਰੀਕਾ ਨੂੰ ਸੁਪੁਰਦਗੀ ਦੇ ਮਾਮਲੇ 'ਚ ਅੜਿੱਕਾ ਪਵੇ।

ਬੁੱਧਵਾਰ ਨੂੰ ਮੰਗ ਵੰਜੋ ਦੇ ਵਕੀਲ ਦਾ ਕਹਿਣਾ ਸੀ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਡੌਨਲਡ ਟ੍ਰੰਪ ਵੱਲੋਂ ਵੈਨਕੂਵਰ 'ਚ ਹੋਈ ਗ੍ਰਿਫਤਾਰੀ ਤੋਂ ਬਾਅਦ ਕੀਤੀਆਂ ਗਈਆਂ ਟਿੱਪਣੀਆਂ, ਪ੍ਰੀਕਿਰਿਆ ਦੇ ਸ਼ੋਸ਼ਣ ਦੇ ਪ੍ਰਮਾਣ ਪੇਸ਼ ਕਰਦੀਆਂ ਸਨ।

ਰਿਚਰਡ ਪੈਕ ਨੇ ਕਿਹਾ ਸੀ ਕਿ ਟ੍ਰੰਪ ਨੇ ਕਿਹਾ ਸੀ, 'certainly intervene' ਯਾਨੀ ਕਿ 'ਜ਼ਰੂਰ ਦਖ ਦਿਓ' ਜੇਕਰ ਲੋੜ ਮਹਿਸੂਸ ਹੁੰਦੀ ਹੈ।

ਪੈਕ ਨੇ ਕਿਹਾ ਕਿ ਟ੍ਰੰਪ ਨੇ ਮੰਗ ਵੰਜੋ ਦੀਆਂ ਐਕਸਟ੍ਰੈਡੀਸ਼ਨ ਪ੍ਰੋਸੀਡਿੰਗਸ ਨੂੰ ਚੀਨ ਦੇ ਨਾਲ ਨੈਗੋਸ਼ੀਏਸ਼ਨਸ ਲਈ ਵਰਤਿਆ ਸੀ।

ਯਾਦ ਰਹੇ ਚੀਨ ਵੱਲੋਂ ਇਸ ਗ੍ਰਿਫਤਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਜਾਂਦਾ ਰਿਹਾ ਹੈ, ਅਤੇ ਚੀਨ ਨੇ ਇਲਜ਼ਾਮ ਲਗਾਏ ਹਨ ਕਿ ਦੇਸ਼ ਦੀ ਚੜ੍ਹਾਈ ਨੂੰ ਰੋਕਣ ਲਈ ਮੰਗ ਵੰਜੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link