14.18C Vancouver
ADS

Jun 21, 2024 3:25 PM - The Canadian Press

ਕੈਨੇਡਾ ਨੇ ਹੈਤੀ ਵਿਚ ਹਿੰਸਾ ਭੜਕਾਉਣ ਵਿਚ ਸ਼ਾਮਲ ਤਿੰਨ ਗੈਂਗ ਲੀਡਰਸ ’ਤੇ ਲਗਾਈਆਂ ਪਾਬੰਦੀਆਂ

Share On
canada-lays-more-sanctions-on-haiti-gang-leaders-as-violence-surges
Foreign Affairs Minister Mélanie Joly made the announcement Friday, saying Ottawa won't remain idle as gangs terrorize vulnerable people.(Photo: The Canadian Press)

ਕੈਨੇਡਾ ਨੇ ਹੈਤੀ ਵਿਚ ਹਿੰਸਾ ਭੜਕਾਉਣ ਵਿਚ ਸ਼ਾਮਲ ਤਿੰਨ ਗੈਂਗ ਲੀਡਰਸ ’ਤੇ ਆਰਥਿਕ ਪਾਬੰਦੀਆਂ ਲਗਾਈਆਂ ਹਨ। ਵਿਦੇਸ਼ ਮੰਤਰੀ ਮੇਲਾਨੀ ਜੋਲੀ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਹੈਤੀ ਦੇ ਹਾਲਾਤ ’ਤੇ ਚੁੱਪ ਨਹੀਂ ਬੈਠੇਗਾ ਕਿਉਂਕਿ ਗੈਂਗ ਲੀਡਰਸ ਕਮਜ਼ੋਰ ਲੋਕਾਂ ਨੂੰ ਡਰਾ-ਧਮਕਾ ਰਹੇ ਹਨ।

ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਕਿ ਗੈਂਗ ਲੀਡਰਸ ਨੇ ਹੈਤੀ ਦੀ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਨੂੰ ਭੰਗ ਕੀਤਾ ਹੈ, ਜਿਨ੍ਹਾਂ ਖਿਲਾਫ ਕੈਨੇਡਾ ਪਾਬੰਦੀਆਂ ਲਗਾ ਰਿਹਾ ਹੈ।

ਕੈਨੇਡਾ ਹੁਣ ਤੱਕ ਹੈਤੀ ਦੀ ਮਦਦ ਲਈ $400 ਮਿਲੀਅਨ ਦੀ ਸਹਾਇਤਾ ਦੇ ਚੁੱਕਾ ਹੈ ਅਤੇ ਹਿੰਸਾ ਲਈ ਜ਼ਿੰਮੇਵਾਰ 31 ਹੈਤੀ ਨਾਗਰਿਕਾਂ ਉਤੇ ਪਾਬੰਦੀ ਲਗਾਈਆਂ ਹਨ, ਜੋ ਕੈਨੇਡੀਅਨਾਂ ਨਾਲ ਕਿਸੇ ਵੀ ਤਰ੍ਹਾਂ ਦਾ ਆਰਥਿਕ ਲੈਣ-ਦੇਣ ਨਹੀਂ ਕਰ ਸਕਦੇ।

ਇਸ ਹਫ਼ਤੇ ਦੇ ਸ਼ੁਰੂ ਵਿਚ ਸੰਯੁਕਤ ਰਾਸ਼ਟਰ ਵਲੋਂ ਜਾਰੀ ਇੱਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਹੈਤੀ ਵਿਚ ਗੈਂਗ ਗਤੀਵਿਧੀਆਂ ਵਿਚ ਵਾਧਾ ਹੋਣ ਕਾਰਨ ਇਕੱਲੇ ਮਾਰਚ ਤੋਂ ਲਗਭਗ 580,000 ਲੋਕਾਂ ਨੂੰ ਉਜਾੜੇ ਦਾ ਸਾਹਮਣਾ ਕਰਨਾ ਪਿਆ ਹੈ।

ਸੰਯੁਕਤ ਰਾਸ਼ਟਰ ਵਲੋਂ ਇੱਥੇ ਸ਼ਾਂਤੀ ਸਥਾਪਤ ਕਰਨ ਲਈ ਕੀਨੀਆ ਦੀ ਮਦਦ ਲਈ ਜਾ ਰਹੀ ਹੈ, ਜੋ ਹੈਤੀ ਵਿਚ ਹਿੰਸਾ ਰੋਕਣ ਲਈ ਯੂਐੱਨ ਦੇ ਅੰਤਰਰਾਸ਼ਟਰੀ ਸ਼ਾਂਤੀ ਰੱਖਿਆ ਮਿਸ਼ਨ ਨੂੰ ਲੀਡ ਕਰੇਗਾ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link