14.18C Vancouver
ADS

Jun 19, 2024 6:44 PM - The Canadian Press

ਕੈਨੇਡਾ ਨੇ ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰਪਸ ਨੂੰ ਅੱਤਵਾਦੀ ਸੰਗਠਨ ਕੀਤਾ ਘੋਸ਼ਿਤ

Share On
canada-lists-irans-islamic-revolutionary-guard-corps-as-terror-group
The Liberals have said in the past that doing so could affect a number of people who had no choice but to be drafted into the organization.(Photo: The Canadian Press)

ਕੈਨੇਡੀਅਨਾਂ ਲਈ ਵੱਡੀ ਖ਼ਬਰ ਹੈ, ਕੈਨੇਡਾ ਨੇ ਈਰਾਨ ਦੀ ਹਥਿਆਰਬੰਦ ਬਲਾਂ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰਪਸ ਨੂੰ ਅੱਤਵਾਦੀ ਸੰਗਠਨ ਘੋਸ਼ਿਤ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਵਿਦੇਸ਼ ਮਾਮਲਿਆਂ ਦੀ ਮੰਤਰੀ ਮੇਲਾਨੀਆ ਜੋਲੀ ਨੇ ਕੈਨੇਡੀਅਨ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਘੋਸ਼ਣਾ ਤੋਂ ਬਾਅਦ ਈਰਾਨ ਵਲੋਂ ਮਨਮਰਜ਼ੀ ਢੰਗ ਨਾਲ ਹਿਰਾਸਤ ਵਿਚ ਲਏ ਜਾਣ ਦਾ ਖ਼ਤਰਾ ਵੱਧ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰਾ ਸਪੱਸ਼ਟ ਸੰਦੇਸ਼ ਹੈ ਜੋ ਲੋਕ ਅਜੇ ਈਰਾਨ ਵਿਚ ਹਨ, ਉਨ੍ਹਾਂ ਲਈ ਘਰ ਵਾਪਸ ਆਉਣ ਦਾ ਸਮਾਂ ਆ ਗਿਆ ਹੈ ਅਤੇ ਜੋ ਕੈਨੇਡੀਅਨ ਈਰਾਨ ਜਾਣ ਦੀ ਯੋਜਨਾ ਬਣਾ ਰਹੇ ਹਨ ਉਹ ਨਾ ਜਾਣ।

ਈਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰਪਸ ਨੂੰ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦੀ ਘੋਸ਼ਣਾ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਔਟਵਾ ਵਿਚ ਕੀਤੀ।

ਗੌਰਤਲਬ ਹੈ ਕਿ ਯੂਕਰੇਨੀ ਅੰਤਰਰਾਸ਼ਟਰੀ ਏਅਰਲਾਈਨਜ਼ ਦੀ ਫਲਾਈਟ PS752 ਦੇ ਪੀੜਤ ਪਰਿਵਾਰ ਲੰਮੇ ਸਮੇਂ ਤੋਂ ਇਸ ਦੀ ਮੰਗ ਕਰ ਰਹੇ ਸਨ। ਨਵੰਬਰ 2020 ਵਿਚ ਈਰਾਨ ਦੀ ਫੌਜ ਨੇ ਫਲਾਈਟ PS752 ਨੂੰ ਟਾਰਗੇਟ ਕੀਤਾ ਸੀ, ਜਿਸ ਵਿਚ ਸਵਾਰ ਸਾਰੇ 176 ਲੋਕ ਮਾਰੇ ਗਏ ਸਨ। ਇਸ ਵਿਚ 55 ਕੈਨੇਡੀਅਨ ਨਾਗਰਿਕ ਅਤੇ 30 ਸਥਾਈ ਨਿਵਾਸੀ ਸ਼ਾਮਲ ਸਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link