14.28C Vancouver
ADS

Sep 5, 2025 5:13 PM - Connect Newsroom

ਕੈਨੇਡਾ ਨੂੰ ਅਗਸਤ ਵਿਚ ਕਰੀਬ 66,000 ਜੌਬਸ ਦਾ ਹੋਇਆ ਨੁਕਸਾਨ

Share On
canada-lost-nearly-66-000-jobs-in-august
Statistics Canada said the Canadian economy lost most part-time jobs last month.(Photo- The Canadian Press)

ਕੈਨੇਡਾ ਨੂੰ ਅਗਸਤ ਵਿਚ ਕਰੀਬ 66,000 ਜੌਬਸ ਦਾ ਨੁਕਸਾਨ ਹੋਇਆ ਹੈ ਅਤੇ ਬੇਰੁਜ਼ਗਾਰੀ ਦਰ 7.1 ਫੀਸਦੀ 'ਤੇ ਪਹੁੰਚ ਗਈ ਹੈ ਜੋ ਮਹਾਂਮਾਰੀ ਸਮੇਂ ਨੂੰ ਛੱਡ ਕੇ ਨੌਂ ਸਾਲਾਂ ਵਿਚ ਸਭ ਤੋਂ ਉਚ ਦਰ ਹੈ। ਸਟੈਟਿਸਟਿਕਸ ਕੈਨੇਡਾ ਨੇ ਕਿਹਾ ਕਿ ਪਿਛਲੇ ਮਹੀਨੇ ਕੈਨੇਡੀਅਨ ਅਰਥਵਿਵਸਥਾ ਵਿਚ ਜ਼ਿਆਦਾਤਰ ਪਾਰਟ-ਟਾਈਮ ਜੌਬਸ ਵਿਚ ਗਿਰਾਵਟ ਆਈ।

ਬੇਰੁਜ਼ਗਾਰੀ ਦਰ ਵਧਣ ਨਾਲ ਇਸ ਮਹੀਨੇ ਬੈਂਕ ਔਫ ਕੈਨੇਡਾ ਵਲੋਂ ਵਿਆਜ ਦਰਾਂ ਵਿਚ ਕਟੌਤੀ ਦੀ ਸੰਭਾਵਨਾ ਵੀ ਵੱਧ ਗਈ ਹੈ। ਕੈਨੇਡਾ ਵਿਚ ਅਗਸਤ ਵਿਚ ਲਗਭਗ 1.6 ਮਿਲੀਅਨ ਲੋਕ ਬੇਰੁਜ਼ਗਾਰ ਸਨ। ਸਟੈਟਿਸਟਿਕਸ ਕੈਨੇਡਾ ਮੁਤਾਬਕ,7 ਫੀਸਦੀ ਦੇ ਆਸਪਾਸ ਬੇਰੁਜ਼ਗਾਰੀ ਦਰ ਦਾ ਪੱਧਰ ਆਖਰੀ ਵਾਰ ਮਈ 2016 ਵਿਚ ਦੇਖਿਆ ਗਿਆ ਸੀ।

ਗੌਰਤਲਬ ਹੈ ਕਿ ਕੈਨੇਡਾ ਦੀ ਆਰਥਿਕਤਾ ਨੇ ਪਿਛਲੇ ਕੁਝ ਮਹੀਨਿਆਂ ਵਿਚ ਸਟੀਲ,ਐਲੂਮੀਨੀਅਮ ਅਤੇ ਕਾਰਾਂ 'ਤੇ ਅਮਰੀਕੀ ਟੈਰਿਫਸ ਦੇ ਸਾਹਮਣੇ ਸਹਿਣਯੋਗ ਪੱਧਰ ਦਿਖਾਇਆ ਹੈ ਪਰ ਸਟੈਟਕੈਨ ਦੇ ਲੇਟਸਟ ਲੇਬਰ ਡੇਟਾ ਤੋਂ ਪਤਾ ਚੱਲਦਾ ਹੈ ਕਿ ਟੈਰਿਫਸ ਨੇ ਦੂਜੇ ਖੇਤਰਾਂ ਨੂੰ ਵੀ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ।

ਅਗਸਤ ਵਿਚ ਆਵਾਜਾਈ,ਪੇਸ਼ੇਵਰ ਸੇਵਾਵਾਂ ਅਤੇ ਸਿੱਖਿਆ ਖੇਤਰ ਵਰਗੇ ਸਵੈ-ਰੁਜ਼ਗਾਰ ਅਤੇ ਸਰਵਿਸ ਸਬੰਧਤ ਉਦਯੋਗ ਨੇ ਜੌਬਸ ਵਿਚ ਨੁਕਸਾਨ ਦਰਜ ਕੀਤਾ। ਨਿਰਮਾਣ ਖੇਤਰ ਵਿਚ 19 ਹਜ਼ਾਰ ਜੌਬਸ ਦੀ ਗਿਰਾਵਟ ਆਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link