13.23C Vancouver
ADS

Nov 26, 2024 6:57 PM - The Canadian Press

ਕੈਨੇਡਾ ਨੇ ਅਮਰੀਕਾ ਬਾਰਡਰ ’ਤੇ ਗੈਰ-ਕਾਨੂੰਨੀ ਗਤੀਵਧੀਆਂ ਨੂੰ ਰੋਕਣ ਲਈ ਵਧੇਰੇ ਸਖ਼ਤੀ ਕਰਨ ਦਾ ਕੀਤਾ ਫ਼ੈਸਲਾ

Share On
canada-may-add-more-resources-at-the-u-s-border-after-tariff-threats-minister
This comes after president-elect Donald Trump threatened to impose 25 per cent tariffs on Canadian and Mexican imports unless action is taken to stem the flow of both migrants and illegal drugs crossing the border.(Photo: The Canadian Press)

ਕੈਨੇਡਾ ਨੇ ਅਮਰੀਕਾ ਬਾਰਡਰ ’ਤੇ ਗੈਰ-ਕਾਨੂੰਨੀ ਗਤੀਵਧੀਆਂ ਨੂੰ ਰੋਕਣ ਲਈ ਵਧੇਰੇ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਦਾ ਕਹਿਣਾ ਹੈ ਕਿ ਸਰਕਾਰ ਕੈਨੇਡਾ-ਅਮਰੀਕਾ ਸਰਹੱਦ ’ਤੇ ਵਧੇਰੇ ਸਰੋਤ ਲਗਾਉਣ ਸਮੇਤ ਕਈ ਕਦਮ ਚੁੱਕਣ ’ਤੇ ਵਿਚਾਰ ਕਰ ਰਹੀ ਹੈ।

ਕੈਨੇਡਾ ਇਹ ਸਖ਼ਤੀ ਉਦੋਂ ਵਧਾ ਰਿਹਾ ਹੈ ਜਦੋਂ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਹੱਦ ਪਾਰ ਤੋਂ ਆਉਣ ਵਾਲੇ ਪ੍ਰਵਾਸੀਆਂ ਅਤੇ ਗੈਰ-ਕਾਨੂੰਨੀ ਡਰੱਗਜ਼ ਨੂੰ ਰੋਕਣ ਲਈ ਕੈਨੇਡਾ ਅਤੇ ਮੈਕਸੀਕੋ ਵਲੋਂ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਦੇ ਆਉਣ ਵਾਲੇ ਮਾਲ ’ਤੇ 25 ਫੀਸਦੀ ਟੈਰਿਫ ਲਗਾ ਦਿੱਤਾ ਜਾਵੇਗਾ।

ਅਮਰੀਕਾ ਦੀ ਕਸਟਮ ਅਤੇ ਸਰਹੱਦੀ ਸੁਰੱਖਿਆ ਏਜੰਸੀ ਮੁਤਾਬਕ, ਉਸ ਦੇ ਅਧਿਕਾਰੀਆਂ ਨੇ ਸਤੰਬਰ ਵਿਚ ਸਮਾਪਤ ਹੋਏ ਵਿੱਤੀ ਸਾਲ ਵਿਚ ਉੱਤਰੀ ਸਰਹੱਦ ’ਤੇ ਲਗਭਗ ਦੋ ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਿਆ ਹੈ। ਏਜੰਸੀ ਦਾ ਕਹਿਣਾ ਹੈ ਕਿ ਉਸ ਨੇ ਪਿਛਲੇ ਸਾਲ ਕੈਨੇਡੀਅਨ ਬਾਰਡਰ ’ਤੇ 11,000 ਪੌਂਡ ਤੋਂ ਵੱਧ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ, ਜਿਸ ਵਿਚ 43 ਪੌਂਡ ਫੈਂਟਾਨਿਲ ਸ਼ਾਮਲ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link