14.34C Vancouver
ADS

Dec 9, 2024 7:12 PM - Connect Newsroom

ਕੈਨੇਡਾ ਤੋਂ ਅਮਰੀਕਾ ਦਾ ਬਾਰਡਰ ਪਾਰ ਕਰਨਾ ਹੁਣ ਹੋ ਸਕਦਾ ਹੈ ਮੁਸ਼ਕਲ

Share On
canada-may-tighten-border-security-with-1-billion-investment
This move aims to address incoming U.S. President Donald Trump’s concerns about illegal crossings and mitigate the risk of tariffs on Canadian imports.

ਕੈਨੇਡਾ ਤੋਂ ਅਮਰੀਕਾ ਦਾ ਬਾਰਡਰ ਪਾਰ ਕਰਨਾ ਜਲਦ ਮੁਸ਼ਕਲ ਹੋ ਜਾਵੇਗਾ। ਟਰੂਡੋ ਸਰਕਾਰ ਕੈਨੇਡਾ-ਅਮਰੀਕਾ ਸਰਹੱਦ ਦੀ ਸੁਰੱਖਿਆ ਲਈ ਕਰੋੜਾਂ ਡਾਲਰ ਖਰਚਣ ’ਤੇ ਵਿਚਾਰ ਕਰ ਰਹੀ ਹੈ। ਇਹ ਕਦਮ ਟਰੰਪ ਦੀਆਂ ਗੈਰ-ਕਾਨੂੰਨੀ ਲਾਂਘੇ ਸਬੰਧੀ ਚਿੰਤਾਵਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਵਲੋਂ ਕੈਨੇਡੀਅਨ ਇੰਪੋਰਟ ’ਤੇ ਟੈਰਿਫ ਨੂੰ ਟਾਲਣ ਦੀ ਕੋਸ਼ਿਸ਼ ਲਈ ਕੀਤਾ ਜਾ ਰਿਹਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਕੈਨੇਡਾ ਅਮਰੀਕਾ ਬਾਰਡਰ ’ਤੇ ਸਖ਼ਤ ਨਿਗਰਾਨੀ ਵਧਾਉਣ ਲਈ ਟਰੂਡੋ ਸਰਕਾਰ $1 ਬਿਲੀਅਨ ਤੋਂ ਵੱਧ ਰਕਮ ਖ਼ਰਚ ਕਰ ਸਕਦੀ ਹੈ। ਫੈਡਰਲ ਕੈਬਨਿਟ ਕੋਲ ਜਲਦ ਹੀ ਇਸ ਯੋਜਨਾ ਨੂੰ ਵੱਖ-ਵੱਖ ਦ੍ਰਿਸ਼ਾਂ ਤੋਂ ਪੇਸ਼ ਕੀਤਾ ਜਾਵੇਗਾ।

ਉਥੇ ਹੀ, ਖਜ਼ਾਨਾ ਬੋਰਡ ਦੀ ਪ੍ਰਧਾਨ ਅਨੀਤਾ ਆਨੰਦ ਨੇ ਵੀ ਅੱਜ ਔਟਵਾ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਰਹੱਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਕਰੋੜਾਂ ਡਾਲਰ ਦੀ ਪਹਿਲ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਰਕਮ ਦਾ ਖੁਲਾਸਾ ਨਹੀਂ ਕੀਤਾ।

ਦੱਸ ਦੇਈਏ ਕਿ ਹਾਲ ਹੀ ਵਿਚ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਬਾਰਡਰ ’ਤੇ ਗਸ਼ਤ ਲਈ ਅਧਿਕਾਰੀਆਂ ਦੀ ਤਾਇਨਾਤੀ ਵਧਾਉਣ ਅਤੇ ਡਰੋਨ ਤੇ ਹੈਲੀਕਾਪਟਰ ਵਰਗੇ ਹੋਰ ਸਾਜੋ ਸਾਮਾਨ ਖਰੀਦਣ ਦੀ ਯੋਜਨਾ ਦਾ ਖੁਲਾਸਾ ਕੀਤਾ ਸੀ।

ਜਾਣਕਾਰੀ ਮੁਤਾਬਕ, ਆਰ.ਸੀ.ਐਮ.ਪੀ. 17 ਡਰੋਨ ਖਰੀਦਣ ਦੀ ਤਿਆਰੀ ਕਰ ਰਹੀ ਹੈ ਅਤੇ ਘੱਟੋ-ਘੱਟ 14 ਹੋਰ ਖਰੀਦਣ ਦਾ ਵਿਕਲਪ ਵੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link