17.04C Vancouver
ADS

Nov 16, 2022 1:13 AM - The Canadian Press

ਪੋਲੈਂਡ 'ਚ ਡਿੱਗੀ ਰੂਸੀ ਮਿਜ਼ਾਈਲ, 2 ਲੋਕਾਂ ਦੀ ਮੌਤ, ਰੱਖਿਆ ਮੰਤਰੀ ਨੇ ਪੋਲਿਸ਼ ਅਧਿਕਾਰੀਆਂ ਨਾਲ ਸੰਪਰਕ ਬਣਾਇਆ

Share On
canada-monitoring-situation-as-russia-made-missile-kills-2-in-explosion-in-poland
Poland says it was a Russian-made missile that fell in a village in the eastern part of the country and killed two people. (Photo - Anonymous TV/twitter)

ਪੋਲੈਂਡ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਰੂਸ ਵੱਲੋਂ ਦਾਗੀਆਂ ਗਈਆਂ ਮਿਸਾਇਲਸ ਪੋਲੈਂਡ 'ਚ ਡਿੱਗੀਆਂ ਹਨ ਅਤੇ ਇਸ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਹੈ।

ਇਸ ਸੰਬੰਧੀ ਦੇਸ਼ ਦੀ ਰੱਖਿਆ ਮੰਤਰੀ ਅਨੀਤਾ ਅਨੰਦ ਨੇ ਕਿਹਾ ਹੈ ਕਿ ਸਰਕਾਰ ਇਸ ਸਥਿਤੀ ਨੂੰ ਮਾਨੀਟਰ ਕਰ ਰਹੀ ਹੈ ਕਿ ਨੈਟੋ ਅਲਾਈ 'ਤੇ ਹਮਲਾ ਹੋਇਆ ਹੈ।

ਅਨੀਤਾ ਅਨੰਦ ਨੇ ਕਿਹਾ ਕਿ ਇਸ ਮਾਮਲੇ 'ਚ ਉਨ੍ਹਾਂ ਕੋਲ ਅਪਡੇਟਸ ਪਹੁੰਚ ਰਹੇ ਹਨ ਅਤੇ ਪੋਲਿਸ਼ ਅਧਿਕਾਰੀਆਂ ਨਾਲ ਵੀ ਸੰਪਰਕ ਸਥਾਪਿਤ ਕੀਤਾ ਗਿਆ ਹੈ।

ਇਸ ਰਿਪੋਰਟ ਨਾਲ ਖਤਰਾ ਵੀ ਵਧ ਗਿਆ ਹੈ ਕਿ ਯੂਕਰੇਨ ਖਿਲਾਫ ਜਾਰੀ ਹਮਲਾ ਹੁਣ ਪੂਰਬੀ ਯੂਰੋਪ ਵੱਲ ਵਧ ਸਕਦਾ ਹੈ।

ਇਸ ਨਾਲ ਰੂਸ ਅਤੇ ਨੈਟੋ ਮਿਲਟਰੀ ਅਲਾਇੰਸ ਵਿਚਾਲੇ ਕੰਫਿਲਕਟ ਦੇ ਵਧਣ ਦੇ ਆਸਾਰ ਬਣ ਗਏ ਹਨ।

ਯਾਦ ਰਹੇ ਇਸ ਹਮਲੇ ਦੀਆਂ ਰਿਪੋਰਟਸ ਉਸ ਵੇਲੇ ਉਜਾਗਰ ਹੋਈਆਂ ਹਨ ਜਦ ਰੂਸ ਵੱਲੋਂ ਅੱਜ ਯੂਕਰੇਨ ਦੇ ਕਈ ਸ਼ਹਿਰਾਂ 'ਤੇ ਬੌਂਬਿੰਗ ਕੀਤੀ ਗਈ ਹੈ।

ਉੱਧਰ ਦੇਸ਼ ਦੀ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਮੈਲਨੀ ਜੋਲੀ ਨੇ ਆਖਿਆ ਹੈ ਕਿ ਮਾਮਲਾ ਗੰਭੀਰ ਹੈ ਅਤੇ ਉਨ੍ਹਾਂ ਦਾ ਧਿਆਨ ਇਸ ਵੇਲੇ ਪੋਲੈਂਡ ਦੇ ਲੋਕਾਂ ਅਤੇ ਪੀੜਤ ਲੋਕਾਂ ਦੇ ਪਰਿਵਾਰਾਂ ਵੱਲ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link