27.88C Vancouver
ADS

Aug 28, 2025 3:17 PM - The Canadian Press

ਕੈਨੇਡਾ ਅਤੇ ਭਾਰਤ ਦੋਵਾਂ ਨੇ ਹਾਈ ਕਮਿਸ਼ਨਰ ਕੀਤੇ ਬਹਾਲ

Share On
canada-names-new-high-commissioner-to-india-as-both-restore-relations
Longtime Canadian diplomat Christopher Cooter will take on the role.(Photo- The Canadian Press)

ਕੈਨੇਡਾ ਅਤੇ ਭਾਰਤ ਦੋਵਾਂ ਨੇ ਹਾਈ ਕਮਿਸ਼ਨਰ ਬਹਾਲ ਕਰ ਦਿੱਤੇ ਹਨ। ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਲੰਮੇ ਸਮੇਂ ਤੋਂ ਕੈਨੇਡੀਅਨ ਡਿਪਲੋਮੈਟ ਕ੍ਰਿਸਟੋਫਰ ਕੂਟਰ ਨੂੰ ਭਾਰਤ ਵਿਚ ਹਾਈ ਕਮਿਸ਼ਨਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ, ਕੂਟਰ ਦਾ 35 ਸਾਲ ਦਾ ਡਿਪਲੋਮੈਟ ਤਜਰਬਾ ਹੈ।

ਉਹ 1998 ਤੋਂ 2000 ਤੱਕ ਨਵੀਂ ਦਿੱਲੀ, ਨੇਪਾਲ ਅਤੇ ਭੂਟਾਨ ਵਿਚ ਕੈਨੇਡੀਅਨ ਹਾਈ ਕਮਿਸ਼ਨ ਵਿਚ ਪਹਿਲੇ ਸੈਕਟਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਉਥੇ ਹੀ, ਭਾਰਤ ਸਰਕਾਰ ਨੇ 1990 ਬੈਂਚ ਦੇ ਭਾਰਤੀ ਵਿਦੇਸ਼ ਸਰਵਿਸ ਅਧਿਕਾਰੀ ਦਿਨੇਸ਼ ਕੇ.ਪਟਨਾਇਕ ਨੂੰ ਕੈਨੇਡਾ ਵਿਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਪਟਨਾਇਕ ਇਸ ਸਮੇਂ ਸਪੇਨ ਵਿਚ ਭਾਰਤ ਦੇ ਅੰਬੈਸਡਰ ਵਜੋਂ ਸੇਵਾ ਨਿਭਾ ਰਹੇ ਹਨ।

ਵਿਦੇਸ਼ ਮੰਤਰਾਲਾ ਦੇ ਇੱਕ ਨੋਟੀਫਿਕੇਸ਼ਨ ਅਨੁਸਾਰ, ਦਿਨੇਸ਼ ਕੇ. ਪਟਨਾਇਕ ਜਲਦੀ ਹੀ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣਗੇ। ਭਾਰਤ ਅਤੇ ਕੈਨੇਡਾ ਨੇ ਇੱਕ-ਦੂਜੇ ਦੇ ਟੋਪ ਡਿਪਲੋਮੈਟਸ ਨੂੰ ਕੱਢੇ ਜਾਣ ਦੇ ਲਗਭਗ 10 ਮਹੀਨੇ ਬਾਅਦ ਇਹ ਨਿਯੁਕਤੀਆਂ ਕੀਤੀਆਂ ਹਨ।

ਸਰੀ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਨਵੀਂ ਦਿੱਲੀ ਵਿਰੁੱਧ ਲਗਾਏ ਗਏ ਦੋਸ਼ਾਂ ਮਗਰੋਂ ਭਾਰਤ ਅਤੇ ਕੈਨੇਡਾ ਦੋਹਾਂ ਨੇ ਆਪਣੇ ਰਾਜਦੂਤ ਵਾਪਸ ਬੁਲਾ ਲਏ ਸਨ ਅਤੇ ਇਸ ਸਾਲ ਜੂਨ ਵਿਚ ਐਲਬਰਟਾ ਵਿਚ ਵਿਚ ਜੀ7 ਬੈਠਕ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਪੀ. ਐੱਮ. ਨਰਿੰਦਰ ਮੋਦੀ ਨੇ ਰਿਸ਼ਤੇ ਬਹਾਲ ਕਰਨ ਦਾ ਫੈਸਲਾ ਕੀਤਾ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link