10.61C Vancouver
ADS

Dec 5, 2023 6:46 PM - Connect News

ਕੈਨੇਡਾ ਨੂੰ ਹਾਊਸਿੰਗ ਸੰਕਟ ਦੂਰ ਕਰਨ ਲਈ ਸਕਿਲਡ ਵਰਕਰਾਂ ਦੀ ਲੋੜ੍ਹ : ਸ਼ੌਨ ਫਰੇਜ਼ਰ

Share On
canada-needs-skilled-workers-to-overcome-housing-crisis-sean-fraser
Fraser said Tuesday that Canada is going to face troubles getting homes built if it doesn’t address the severe labour shortage facing the construction industry. (Photo :The Canadian Press)

ਕੈਨੇਡਾ ਵਿੱਚ ਹਾਊਸਿੰਗ ਸੰਕਟ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਸਕਿਲਡ ਵਰਕਰਾਂ ਲਈ ਇਮੀਗ੍ਰੇਸ਼ਨ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ। ਹਾਊਸਿੰਗ ਮਿਨਿਸਟਰ ਸ਼ੌਨ ਫਰੇਜ਼ਰ ਨੇ ਮੰਗਲਵਾਰ ਨੂੰ ਕਿਹਾ ਕਿ ਜੇ ਕੈਨੇਡਾ ਨੇ ਉਸਾਰੀ ਉਦਯੋਗ ਨੂੰ ਪੇਸ਼ ਆ ਰਹੀ ਲੇਬਰ ਦੀ ਭਾਰੀ ਘਾਟ ਨੂੰ ਪੂਰਾ ਨਹੀਂ ਕੀਤਾ ਤਾਂ ਘਰ ਬਣਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਵਧੇਰੇ ਲੋਕਾਂ ਨੂੰ ਸਿਖਲਾਈ ਦੇਣ ਅਤੇ ਵਰਕਰਾਂ ਨੂੰ ਆਕਰਸ਼ਿਤ ਕਰਨ 'ਤੇ ਧਿਆਨ ਦੇਣ ਦੀ ਲੋੜ ਹੈ। ਹਾਊਸਿੰਗ ਮਿਨਿਸਟਰ ਨੇ ਕਿਹਾ ਕਿ ਘਰਾਂ ਦੀ ਉਸਾਰੀ ਲਈ ਜੋ ਸਕਿੱਲਡ ਵਰਕਰਜ਼ ਕੈਨੇਡਾ ਵਿੱਚ ਥੋੜ੍ਹੇ ਸਮੇਂ ਵਿੱਚ ਮਿਲਣੇ ਮੁਸ਼ਕਲ ਹਨ, ਉਨ੍ਹਾਂ ਨੂੰ ਸੱਦਣ ਲਈ ਉਹ ਮਿਨਿਸਟਰ ਮਿੱਲਰ ਨਾਲ ਇਮੀਗ੍ਰੇਸ਼ਨ ਮੌਕੇ 'ਤੇ ਕੰਮ ਕਰ ਰਹੇ ਹਨ।

ਸ਼ੌਨ ਫਰੇਜ਼ਰ ਨੇ ਇਹ ਵੀ ਘੋਸ਼ਣਾ ਕੀਤੀ ਕਿ ਫੈਡਰਲ ਸਰਕਾਰ ਪੂਰੇ ਕੈਨੇਡਾ ਵਿੱਚ 1,660 ਸਹਿਕਾਰੀ ਘਰਾਂ ਨੂੰ ਬਣਾਉਣ ਜਾਂ ਰੀਟਰੋਫਿਟਿੰਗ ਵਿੱਚ $71 ਮਿਲੀਅਨ ਦਾ ਨਿਵੇਸ਼ ਕਰੇਗੀ। ਇਨ੍ਹਾਂ 1,660 ਵਿੱਚੋਂ ਲਗਭਗ 1,200 ਘਰ ਨਵੇਂ ਹੋਣਗੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link