22.18C Vancouver
ADS

Sep 26, 2025 6:50 PM - The Canadian Press

ਨੇਤਨਯਾਹੂ ਦੇ ਭਾਸ਼ਣ ਦੌਰਾਨ ਕੈਨੇ਼ਡੀਅਨ ਔਫੀਸਰਜ਼ ਨੇ ਨਹੀਂ ਛੱਡਿਆ ਹਾਲ

Share On
canada-not-part-of-mass-walkout-when-israel-pm-netanyahu-spoke-at-un-general-assembly
In his speech, Netanyahu said the "disgraceful decision" by countries like Canada to recognize a Palestinian state will encourage terrorism against Jewish people..(Photo- The Canadian Press)

ਕੈਨੇਡਾ ਦੇ ਸੰਯੁਕਤ ਰਾਸ਼ਟਰ ਲਈ ਰਾਜਦੂਤ ਬੌਬ ਰੇਅ ਦੇ ਦਫ਼ਤਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਅੱਜ ਸਵੇਰ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਭਾਸ਼ਣ ਦੌਰਾਨ ਜਨਰਲ ਅਸੈਂਬਲੀ ਹਾਲ ਵਿਚੋਂ ਵਾਕ ਆਊਟ ਕਰਨ ਵਾਲੇ ਗਰੁੱਪ ਦਾ ਕੈਨੇਡਾ ਹਿੱਸਾ ਨਹੀਂ ਸੀ। ਬੌਬ ਰੇਅ ਆਪਣੀ ਸੀਟ 'ਤੇ ਹੀ ਮੌਜੂਦ ਸਨ।

ਗੌਰਤਲਬ ਹੈ ਕਿ ਜਦੋਂ ਨੇਤਨਯਾਹੂ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਦੁਨੀਆ ਭਰ ਦੇ ਕਈ ਡੈਲੀਗੇਟਸ ਗਾਜ਼ਾ ਵਿਚ ਇਜ਼ਰਾਈਲ ਦੀਆਂ ਫ਼ੌਜੀ ਕਾਰਵਾਈਆਂ ਦੇ ਵਿਰੋਧ ਵਿਚ ਬਾਹਰ ਚਲੇ ਗਏ ਸਨ। ਇਸ ਦੌਰਾਨ ਪ੍ਰਧਾਨ ਅਧਿਕਾਰੀ ਨੂੰ ਕਈ ਵਾਰ ਮੈਂਬਰਸ ਨੂੰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕਰਨੀ ਪਈ।

ਨੇਤਨਯਾਹੂ ਨੇ ਆਪਣੇ ਸੰਬੋਧਨ ਵਿਚ ਫਲਸਤੀਨ ਨੂੰ ਮੁਲਕ ਦੀ ਮਾਨਤਾ ਦੇਣ ਲਈ ਕੈਨੇਡਾ ਸਮੇਤ ਪੱਛਮੀ ਦੇਸ਼ਾਂ ਦੀ ਨਿੰਦਾ ਕੀਤੀ ਅਤੇ ਇਸ ਨੂੰ ਸ਼ਰਮਨਾਕ ਫੈਸਲਾ ਕਿਹਾ। ਉਨ੍ਹਾਂ ਕਿਹਾ ਕਿ ਇਹ ਕਦਮ ਅੱਤਵਾਦ ਨੂੰ ਉਤਸ਼ਾਹਿਤ ਕਰੇਗਾ। ਕੈਨੇਡੀਅਨ ਰਾਜਦੂਤ ਬੌਬ ਰੇਅ ਨੇ ਪੁਸ਼ਟੀ ਕੀਤੀ ਕਿ ਉਹ ਨੇਤਨਯਾਹੂ ਦੇ ਪੂਰੇ ਭਾਸ਼ਣ ਤੱਕ ਉਥੇ ਸਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link