14.32C Vancouver
ADS

Jul 9, 2020 4:14 PM -

ਸੈਨੇਟ ਕਮੇਟੀ ਮੁਤਾਬਕ ਕੈਨੇਡਾ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਨਹੀਂ

Share On
canada-not-ready-for-second-wave-of-covid-19-senate-committee-says
Specimens to be tested for COVID-19 are seen at LifeLabs after being logged upon receipt at the company's lab, in Surrey, B.C., on Thursday, March 26, 2020. THE CANADIAN PRESS/Darryl Dyck

ਸੈਨੇਟਰਾਂ ਦੀ ਕਮੇਟੀ ਦੀ ਇੱਕ ਨਵੀਂ ਰਿਪੋਰਟ ਮੁਤਾਬਕ ਕੈਨੇਡਾ ਕੋਵਿਡ-19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਨਹੀਂ ਹੈ।

ਸੈਨੇਟ ਦੀ ਸੋਸ਼ਲ ਅਫੇਅਰਜ਼ ਕਮੇਟੀ ਅਨੁਸਾਰ ਫੈਡਰਲ ਸਰਕਾਰ ਨੂੰ ਲੌਂਗ ਟਰਮ ਕੇਅਰ ਹੋਮਾਂ ਉੱਤੇ ਖਾਸ ਧਿਆਨ ਦੇਣ ਦੀ ਤੁਰੰਤ ਲੋੜ ਹੈ ਜਿੱਥੇ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਸਭ ਤੋਂ ਵੱਧ ਜਾਨਾਂ ਗਈਆਂ ਹਨ।

ਰਿਪੋਰਟ ਵਿੱਚ ਸਾਲ ਦੇ ਅੰਤ ਵਿੱਚ ਆਉਣ ਵਾਲੀ ਦੂਜੀ ਲਹਿਰ ਦੌਰਾਨ ਘੱਟ ਆਮਦਨ ਵਾਲੇ ਬਜ਼ੁਰਗਾਂ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਜਤਾਈ ਗਈ ਹੈ।

ਅੱਜ ਜਨਤਕ ਕੀਤਾ ਗਿਆ ਇਹ ਦਸਤਾਵੇਜ਼ ਕਮੇਟੀ ਵੱਲੋਂ ਮਹਾਂਮਾਰੀ ਨਾਲ ਨਜਿੱਠਣ ਲਈ ਚੁੱਕੇ ਗਏ ਕਦਮਾਂ ਦੀ ਮੁੱਢਲੀ ਪੜਚੋਲ ਉੱਤੇ ਅਧਾਰਤ ਹੈ।

ਆਖਰੀ ਰਿਪੋਰਟ ਸਾਲ ਦੇ ਅਖੀਰ ਵਿਚ ਜਾਰੀ ਕੀਤੇ ਜਾਣ ਦਾ ਅੰਦਾਜ਼ਾ ਹੈ।

ਕਮੇਟੀ ਵਿੱਚ ਸ਼ਾਮਲ ਸੈਨੇਟਰਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਮਾਸਕ, ਗਾਊਨ ਅਤੇ ਗਲਵ ਵਰਗੇ ਨਿੱਜੀ ਸੁਰੱਖਿਆ ਉਪਕਰਨਾਂ ਦੀ ਸੰਭਾਲ ਸਹੀ ਢੰਗ ਨਾਲ ਨਹੀਂ ਕੀਤੀ ਗਈ।

ਮਾਰਚ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਦੌਰਾਨ ਵੀ ਇਹ ਉਪਕਰਨ ਉਚਿਤ ਮਾਤਰਾ ਵਿੱਚ ਮੌਜੂਦ ਨਹੀਂ ਸਨ।

ਕਮੇਟੀ ਮੈਂਬਰਾਂ ਵੱਲੋਂ ਇਹ ਚਿੰਤਾ ਵੀ ਜਤਾਈ ਗਈ ਕਿ ਮਿਲਟਰੀ ਦੇ ਮੈਂਬਰਾਂ ਨੂੰ ਬਿਨਾਂ ਵਾਜਬ ਪਰਸਨਲ ਪ੍ਰੋਟੈਕਟਿਵ ਇਕਵਿਪਮੈਂਟ ਦੇ ਦੁਬਾਰਾ ਤੈਨਾਤ ਕੀਤਾ ਜਾਵੇਗਾ।


Latest news

carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link