18.19C Vancouver
ADS

Sep 22, 2020 10:26 PM -

ਕੈਨੇਡਾ 'ਚ ਵਾਇਰਸ ਤੇਜ਼ ਅਤੇ ਮਜ਼ਬੂਤ ਵਾਪਸੀ ਲਈ ਤਿਆਰ, ਕੰਟੈਕਟਸ ਨੂੰ ਸੀਮਤ ਰੱਖਣ ਦੀ ਲੋੜ: ਡਾ. ਥਰੈਸਾ ਟੈਮ

Share On
canada-now-at-crossroads-to-avoid-a-major-resurgence-of-covid-19-dr-theresa-tam
File - Chief public health officer Dr. Theresa Tam has wrapped her update on the COVID-19 pandemic in Canada with a direct message to young people.(The Canadian Press)

ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕੈਨੇਡਾ ਅਜਿਹੇ ਦੁਰਾਹੇ 'ਤੇ ਖੜਾ ਹੈ, ਜਿੱਥੇ ਕੋਵਿਡ-19 ਦੇ ਮੁੜ ਤੋਂ ਵੱਡੀ ਦਸਤਕ ਦੇਣ ਦੇ ਖਤਰੇ ਦਾ ਰਸਤਾ ਸਾਹਮਣੇ ਵਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਸਿਹਤ ਅਤੇ ਨਿੱਜੀ ਬਚਾਅ ਕਦਮਾਂ 'ਚ ਮਜ਼ਬੂਤੀ ਲਿਆਉਣ ਦੀ ਲੋੜ ਹੈ, ਤਾਂ ਜੋ ਵਾਇਰਸ ਦੇ ਫੈਲਾਅ ਨੂੰ ਕੰਟਰੋਲ 'ਚ ਰੱਖਿਆ ਜਾ ਸਕੇ।

ਡਾ. ਟੈਮ ਨੇ ਕਿਹਾ ਕਿ ਜੇਕਰ ਲੋਕਾਂ ਨੇ ਆਪਣੇ ਕੰਟੈਕਟਸ ਨੂੰ ਸੀਮਤ ਨਾ ਰੱਖਿਆ, ਤਾਂ ਇਹ ਮਹਾਂਮਾਰੀ ਹੋਰ ਵੀ ਤੇਜ਼ੀ ਅਤੇ ਮਜ਼ਬੂਤੀ ਨਾਲ ਵਾਪਸੀ ਕਰੇਗੀ ਅਤੇ ਸੰਕ੍ਰਮਿਤ ਲੋਕ ਵਾਇਰਸ ਦਾ ਫੈਲਾਅ ਵਧਾ ਦੇਣਗੇ।

ਡਾ. ਟੈਮ ਦੀ ਯੁਵਾ ਵਰਗ ਨੂੰ ਅਪੀਲ

ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਕੈਨੇਡਾ ਦੇ ਯੁਵਾ ਵਰਗ ਨੂੰ ਸਿੱਧਾ ਸੁਨੇਹਾ ਦਿੱਤਾ ਹੈ ਕਿ, ਪੂਰੇ ਦੇਸ਼ ਦਾ ਭਲਾ ਸੋਚਦੇ ਹੋਏ, ਵਾਇਰਸ ਨੂੰ ਵਧਾਉਣ ਵਾਲੀਆਂ ਗਤੀਵਿਧੀਆਂ ਤੋਂ ਬਚਿਆ ਜਾਵੇ।

ਉਨ੍ਹਾਂ ਕਿਹਾ ਕਿ ਯੁਵਾ ਵਰਗ ਨੇ ਇਸ ਪੈਂਡੇਮਿਕ ਨੂੰ ਠੱਲ ਪਾਉਣ 'ਚ ਬਹਾਰ ਰੁੱਤੇ, ਅਹਿਮ ਭੂਮਿਕਾ ਨਿਭਾਈ ਸੀ।

ਡਾ. ਟੈਮ ਨੇ ਕਿਹਾ, ਯੁਵਾ ਵਰਗ ਨੂੰ ਫਿਰ ਤੋਂ ਅਜਿਹਾ ਕਰਨ ਦੀ ਲੋੜ ਹੈ।

ਕੈਨੇਡਾ 'ਚ ਵਾਇਰਸ ਸੰਬੰਧੀ ਮਾਮਲਿਆਂ 'ਚ ਰੀਵਿਊ 'ਚ ਸਾਹਮਣੇ ਆਇਆ ਹੈ ਕਿ, ਜੂਨ ਮਹੀਨੇ ਤੋਂ ਵਾਇਰਸ ਸੰਬੰਧੀ ਮਾਮਲਿਆਂ 'ਚ ਸਭ ਤੋਂ ਵੱਧ ਸੰਕ੍ਰਮਣ ਯੁਵਾ ਵਰਗ 'ਚ ਸਾਹਮਣੇ ਆਇਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link