17.02C Vancouver
ADS

Jan 3, 2025 5:55 PM - Connect Newsroom

ਕੈਨੇਡਾ ਨੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਪਹਿਲੀ ਅਮਰੀਕੀ ਪ੍ਰੀ-ਕਲੀਅਰੈਂਸ ਸਹੂਲਤ ਖੋਲ੍ਹੀ

Share On
canada-opens-first-u-s-pre-clearance-facility-to-strengthen-border-security
The Canada Border Services Agency announced Thursday that the initiative will be a two-year pilot project.

ਕੈਨੇਡਾ ਵਲੋਂ ਟਰੰਪ ਦੇ ਵਧਦੇ ਦਬਾਅ ਵਿਚਕਾਰ ਬਾਰਡਰ ਸੁਰੱਖਿਆ ਨੂੰ ਮਜਬੂਤ ਕਰਨ ਦੀ ਯੋਜਨਾ ਤਹਿਤ ਅਮਰੀਕਾ ਵਿਚ ਆਪਣੀ ਪਹਿਲੀ ਪ੍ਰੀ-ਕਲੀਅਰੈਂਸ ਸਹੂਲਤ ਸਥਾਪਿਤ ਕੀਤੀ ਜਾ ਰਹੀ ਹੈ।

ਬਾਰਡਰ ਸਰਵਿਸਿਜ਼ ਏਜੰਸੀ ਨੇ ਵੀਰਵਾਰ ਇਸ ਦੀ ਘੋਸ਼ਣਾ ਕੀਤੀ ਇਹ ਦੋ ਸਾਲਾ ਪਾਇਲਟ ਪ੍ਰੋਜੈਕਟ ਹੋਵੇਗਾ, ਇਸ ਕਦਮ ਤਹਿਤ ਕਿਊਬੈਕ ਦੀ ਕੋਵੀ ਹਿੱਲ ਪੋਰਟ ਆਫ ਐਂਟਰੀ ਨੂੰ ਯਾਤਰੀਆਂ ਲਈ ਬੰਦ ਕਰ ਦਿੱਤਾ ਜਾਵੇਗਾ ਅਤੇ ਨਿਊਯਾਰਕ ਦੇ ਪਾਸੇ ਸਥਿਤ ਕੈਨਨ ਕਾਰਨਰਜ਼ ਪੋਰਟ ਆਫ਼ ਐਂਟਰੀ ’ਤੇ ਦੋਹਾਂ ਮੁਲਕਾਂ ਦੀ ਸਾਂਝੀ ਸਹੂਲਤ ਜ਼ਰੀਏ ਯਾਤਰੀਆਂ ਨੂੰ ਕੈਨੇਡਾ ਵਿਚ ਦਾਖ਼ਲ ਹੋਣਾ ਹੋਵੇਗਾ ਪਰ ਇਸ ਤੋਂ ਪਹਿਲਾਂ ਉਨ੍ਹਾਂ ਦੀ ਡੂੰਘਾਈ ਨਾਲ ਜਾਂਚ ਹੋਵੇਗੀ ਤਾਂ ਕਿ ਕੋਈ ਗਲਤ ਵਿਅਕਤੀ ਦਾਖ਼ਲ ਨਾ ਹੋ ਸਕੇ।

ਇਸ ਪ੍ਰੀਕਲੀਅਰੈਂਸ ਸਾਈਟ ’ਤੇ ਯਾਤਰੀ-ਸ਼ਰਨਾਰਥੀਆਂ ਲਈ ਕਲੇਮ ਵੀ ਸਬਮਿਟ ਨਹੀਂ ਕਰ ਸਕਣਗੇ। ਗੌਰਤਲਬ ਹੈ ਕਿ ਅਮਰੀਕਾ ਕੋਲ 8 ਕੈਨੇਡੀਅਨ ਹਵਾਈ ਅੱਡੇ ਅਤੇ ਇੱਕ ਸਮੁੰਦਰੀ ਸਹੂਲਤ ’ਤੇ ਪ੍ਰੀਕਲੀਅਰੈਂਸ ਓਪਰੇਸ਼ਨ ਦਾ ਕੰਟਰੋਲ ਹੈ, ਜਿੱਥੇ ਅਮਰੀਕੀ ਅਧਿਕਾਰੀ ਯਾਤਰੀਆਂ ਅਤੇ ਸਾਮਾਨ ਨੂੰ ਅਮਰੀਕਾ ਵਿਚ ਐਂਟਰੀ ਦੇਣ ਜਾਂ ਨਾ ਦੇਣ ਦਾ ਫੈਸਲਾ ਕਰ ਸਕਦੇ ਹਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link