16.83C Vancouver
ADS

Jun 26, 2025 5:11 PM - Connect Newsroom

ਕੈਨੇਡਾ 'ਚ ਇੰਟਰਨੈਸ਼ਨਲ ਵਿਦਿਆਰਥੀਆਂ ਦੇ ਸਟਡੀ ਪਰਮਿਟ 50 ਫੀਸਦੀ ਘਟਣ ਦੀ ਉਮੀਦ

Share On
canada-over-half-of-study-permits-going-to-international-students-already-here
New international students coming to study in Canada may struggle to obtain study permits.

ਕੈਨੇਡਾ ਵਿਚ ਪੜ੍ਹਨ ਲਈ ਆਉਣ ਵਾਲੇ ਨਵੇਂ ਇੰਟਰਨੈਸ਼ਨਲ ਸਟੂਡੈਂਟਸ ਨੂੰ ਸਟੱਡੀ ਪਰਮਿਟਸ ਪ੍ਰਾਪਤ ਕਰਨ ਲਈ ਸ਼ੰਘਰਸ਼ ਕਰਨਾ ਪੈ ਸਕਦਾ ਹੈ। ਰਿਪੋਰਟਸ ਮੁਤਾਬਕ, ਕੈਨੇਡਾ ਵਲੋਂ 2025 ਲਈ ਮਨਜ਼ੂਰ ਕੀਤੇ ਗਏ ਸਟੱਡੀ ਪਰਮਿਟ ਦੀ ਗਿਣਤੀ ਵਿਚ ਪਿਛਲੇ ਸਾਲ ਨਾਲੋਂ 50 ਫੀਸਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ ਕਿਉਂਕਿ ਵੱਡੀ ਗਿਣਤੀ ਵਿਚ ਸਟੱਡੀ ਪਰਮਿਟ ਉਨ੍ਹਾਂ ਇੰਟਰਨੈਸ਼ਨਲ ਸਟੂਡੈਂਟਸ ਨੂੰ ਦਿੱਤੇ ਜਾ ਰਹੇ ਹਨ ਜੋ ਕੈਨੇਡਾ ਵਿਚ ਹੀ ਹਨ ਅਤੇ ਸਕੂਲ ਜਾਂ ਪ੍ਰੋਗਰਾਮ ਬਦਲ ਰਹੇ ਹਨ ਜਾਂ ਕੈਨੇਡਾ ਵਿਚ ਆਪਣੀ ਅੱਗੇ ਦੀ ਸਟੱਡੀ ਲਈ ਯੋਜਨਾ ਬਣਾ ਰਹੇ ਹਨ।

ਅਪਲਾਈ ਬੋਰਡ ਵਲੋਂ ਕੀਤੇ ਗਏ ਤਾਜ਼ਾ ਵਿਸ਼ੇਸ਼ਲਣ ਮੁਤਾਬਕ, ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਵਿਚ ਗਿਰਾਵਟ ਪੋਸਟ ਸੈਕੰਡਰੀ ਸਿੱਖਿਆ ਖੇਤਰ ਲਈ ਮੁਸੀਬਤ ਖੜ੍ਹੀ ਕਰ ਸਕਦੀ ਹੈ ਅਤੇ ਘੱਟੋ-ਘੱਟ ਅਗਲੇ ਤਿੰਨ ਸਾਲਾਂ ਤੱਕ ਦਾਖਲੇ ਵਿਚ ਗਿਰਾਵਟ ਆਉਂਦੀ ਰਹੇਗੀ।

ਅਪਲਾਈ ਬੋਰਡ ਦੇ ਸੀ.ਈ.ਓ. ਅਤੇ ਸਹਿ-ਸੰਸਥਾਪਕ ਮੇਤੀ ਬਸੀਰੀ ਨੇ ਕਿਹਾ ਕਿ ਕੈਨੇਡਾ ਨੂੰ ਘੱਟ ਨਵੇਂ ਵਿਦਿਆਰਥੀਆਂ ਦੀ ਗਿਣਤੀ ਤੋਂ ਚਿੰਤਤ ਹੋਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਕਾਲਜ ਅਤੇ ਯੂਨੀਵਰਸਿਟੀਆਂ ਦੀ ਫੰਡਿੰਗ 'ਤੇ ਅਸਰ ਪਵੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link