13.17C Vancouver
ADS

Sep 27, 2023 6:18 PM - The Canadian Press

ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ ਲਈ ਕੈਨੇਡਾ ਦੇਵੇਗਾ $14 ਮਿਲੀਅਨ ਡਾਲਰ

Share On
canada-pledges-14-million-for-afghan-refugees-in-pakistan-after-2022-floods
The new funding is meant to help with rebuilding schools and health facilities, as well as providing sexual and maternal health services. (Photo: X/Ahmed Hussen)

ਅੰਤਰਰਾਸ਼ਟਰੀ ਵਿਕਾਸ ਮੰਤਰੀ ਅਹਿਮਦ ਹੁਸੈਨ ਨੇ ਅਫਗਾਨ ਸ਼ਰਨਾਰਥੀਆਂ ਨੂੰ ਠਹਿਰਾਉਣ ਲਈ ਪਾਕਿਸਤਾਨ ਵਿੱਚ ਗਲੋਬਲ ਸੰਸਥਾਵਾਂ ਦੀ ਸਹਾਇਤਾ ਲਈ $14 ਮਿਲੀਅਨ ਦੇਣ ਦਾ ਖੁਲਾਸਾ ਕੀਤਾ ਹੈ।

ਫੰਡਿੰਗ ਦਾ ਉਦੇਸ਼ ਵਿਸ਼ਵ ਸਿਹਤ ਸੰਗਠਨ ਅਤੇ ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਹਾਈ ਕਮਿਸ਼ਨਰ ਦੀ ਪਾਕਿਸਤਾਨ ਵਿੱਚ ਪਿਛਲੇ ਸਾਲ ਦੇ ਵਿਨਾਸ਼ਕਾਰੀ ਹੜ੍ਹਾਂ ਵਿੱਚ ਮਦਦ ਕਰਨਾ ਹੈ।

ਜਦੋਂ ਤੋਂ ਤਾਲਿਬਾਨ ਨੇ ਅਗਸਤ 2021 ਵਿੱਚ ਕਾਬੁਲ 'ਤੇ ਕਬਜ਼ਾ ਕੀਤਾ ਤਾਂ ਸੈਂਕੜੇ ਹਜ਼ਾਰਾਂ ਅਫਗਾਨ ਗੁਆਂਢੀ ਪਾਕਿਸਤਾਨ ਵੱਲ ਚਲੇ ਗਏ ਸਨ।

ਪਾਕਿਸਤਾਨ ਵਿੱਚ 2022 ਦੇ ਹੜ੍ਹਾਂ ਨੇ 33 ਮਿਲੀਅਨ ਲੋਕਾਂ ਨੂੰ ਪ੍ਰਭਾਵਿਤ ਕੀਤਾ।

ਹੁਸੈਨ ਨੇ ਕਿਹਾ ਕਿ ਨਵੀਂ ਫੰਡਿੰਗ ਦਾ ਉਦੇਸ਼ ਸਕੂਲਾਂ ਅਤੇ ਸਿਹਤ ਸਹੂਲਤਾਂ ਦੇ ਪੁਨਰ ਨਿਰਮਾਣ ਦੇ ਨਾਲ-ਨਾਲ ਜਿਨਸੀ ਅਤੇ ਜਣੇਪਾ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਕਰਨਾ ਹੈ।

ਹੁਸੈਨ ਦਾ ਕਹਿਣਾ ਹੈ ਕਿ ਕੈਨੇਡਾ ਨੇ ਉਦੋਂ ਤੋਂ ਹੁਣ ਤੱਕ 38,000 ਤੋਂ ਵੱਧ ਅਫਗਾਨਾਂ ਨੂੰ ਮੁੜ ਵਸਾਇਆ ਹੈ ਤੇ ਇਨ੍ਹਾਂ ਵਿੱਚੋਂ 16,500 ਪਾਕਿਸਤਾਨ ਤੋਂ ਆਏ ਸਨ।

ਹਾਲਾਂਕਿ ਹੁਸੈਨ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਫੰਡ ਕਦੋਂ ਅਤੇ ਕਿੰਨੇ ਸਮੇਂ ਵਿੱਚ ਦਿੱਤਾ ਜਾਵੇਗਾ ਤਾਂ ਉਨ੍ਹਾਂ ਨੇ ਇਸ ਬਾਰੇ ਸਿੱਧੇ ਤੌਰ 'ਤੇ ਜਵਾਬ ਨਹੀਂ ਦਿੱਤਾ।

ਹੁਸੈਨ ਨੇ ਦਹਾਕਿਆਂ ਤੋਂ ਹਿੰਸਾ ਤੋਂ ਭੱਜ ਰਹੇ ਅਫਗਾਨਾਂ ਦੀ ਮੇਜ਼ਬਾਨੀ ਕਰਨ ਦੇ ਕੰਮ ਲਈ ਪਾਕਿਸਤਾਨ ਦਾ ਧੰਨਵਾਦ ਕੀਤਾ।

ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਉਸ ਚੀਜ਼ ਦੀ ਕਦਰ ਕਰਦੇ ਹਨ ਜੋ ਪਾਕਿਸਤਾਨ ਦੀ ਸਰਕਾਰ ਅਤੇ ਲੋਕ ਅਫਗਾਨ ਸ਼ਰਨਾਰਥੀਆਂ ਲਈ ਕਰ ਰਹੇ ਹਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link