18.25C Vancouver
ADS

Dec 22, 2025 7:36 PM - Connect Newsroom - Jasmine Singh with files from The Canadian Press

ਕੈਨੇਡਾ ਪੋਸਟ ਅਤੇ ਪੋਸਟਲ ਵਰਕਰ ਯੂਨੀਅਨ ਵਿਚਕਾਰ ਅਸਥਾਈ ਸਮਝੌਤਿਆਂ 'ਤੇ ਬਣੀ ਸਹਿਮਤੀ

Share On
canada-post-and-postal-workers-union-reach-tentative-labour-agreements
A Canada Post delivery vehicle is seen outside a postal facility in Ottawa. (Photo: The Canadian Press)

ਕੈਨੇਡਾ ਪੋਸਟ ਅਤੇ ਪੋਸਟਲ ਵਰਕਰ ਯੂਨੀਅਨ ਵਿਚਾਲੇ ਲੰਮੇ ਸਮੇਂ ਤੋਂ ਰਹੀ ਖਿੱਚੋਤਾਣ ਅੱਜ ਇੱਕ ਇਤਿਹਾਸਕ ਸਮਝੌਤੇ ਨਾਲ ਖ਼ਤਮ ਹੋ ਗਈ ਹੈ। ਨਵੇਂ ਆਰਜ਼ੀ ਸਮਝੌਤੇ ਤਹਿਤ ਡਾਕ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਚੰਗਾ ਵਾਧਾ ਅਤੇ ਹੋਰ ਲਾਭ ਸ਼ਾਮਲ ਕੀਤੇ ਗਏ ਹਨ। ਕੈਨੇਡਾ ਪੋਸਟ ਮੁਤਾਬਕ, ਸਮਝੌਤੇ ਦੀਆਂ ਸ਼ਰਤਾਂ ਮੁਤਾਬਕ ਮੁਲਾਜ਼ਮਾਂ ਨੂੰ ਪਹਿਲੇ ਸਾਲ ਵਿਚ 6.5 ਫੀਸਦੀ ਦਾ ਵਾਧਾ ਮਿਲੇਗਾ, ਜਿਸ ਤੋਂ ਬਾਅਦ ਦੂਜੇ ਸਾਲ ਵਿਚ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ 3 ਫੀਸਦੀ ਦਾ ਹੋਰ ਇਜ਼ਾਫਾ ਕੀਤਾ ਜਾਵੇਗਾ।

ਇਸ ਸਮਝੌਤੇ ਦੀ ਅਹਿਮ ਗੱਲ ਇਹ ਹੈ ਕਿ ਤੀਜੇ ਸਾਲ ਤੋਂ ਲੈ ਕੇ 5ਵੇਂ ਸਾਲ ਤੱਕ ਤਨਖ਼ਾਹਾਂ ਵਿਚ ਹੋਣ ਵਾਲਾ ਵਾਧਾ ਦੇਸ਼ ਦੇ ਸਾਲਾਨਾ ਮਹਿੰਗਾਈ ਦਰ ਦੇ ਨਾਲ ਜੋੜ ਦਿੱਤਾ ਗਿਆ ਹੈ,ਜਿਸ ਨਾਲ ਡਾਕ ਮੁਲਾਜ਼ਮਾਂ ਦੀ ਤਨਖ਼ਾਹ ਮਹਿੰਗਾਈ ਦੇ ਮੁਕਾਬਲੇ ਸਥਿਰ ਰਹੇਗੀ। ਇਸ ਵਿਚ ਵੀਕੈਂਡ ਪਾਰਸਲ ਡਿਲਿਵਰੀ ਮਾਡਲ ਵੀ ਸ਼ਾਮਲ ਹੈ। ਦੋਵੇਂ ਸਮਝੌਤੇ 31 ਜਨਵਰੀ, 2029 ਤੱਕ ਲਾਗੂ ਰਹਿਣਗੇ। ਸੀ.ਯੂ.ਪੀ.ਡਬਲਿਊ .ਨੇ ਕਿਹਾ ਕਿ 2026 ਦੇ ਸ਼ੁਰੂ ਵਿਚ ਰਸਮੀ ਤੌਰ 'ਤੇ ਵੋਟਿੰਗ ਕਰਵਾਈ ਜਾਵੇਗੀ।

ਯੂਨੀਅਨ ਨੇ ਉਮੀਦ ਜਤਾਈ ਕਿ ਨਵੇਂ ਸਾਲ ਵਿਚ ਮੈਂਬਰਾਂ ਦੀ ਮੋਹਰ ਲੱਗਣ ਤੋਂ ਬਾਅਦ ਇਹ ਸਮਝੌਤਾ ਅਧਿਕਾਰਤ ਤੌਰ 'ਤੇ ਲਾਗੂ ਹੋ ਜਾਵੇਗਾ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਅਨਿਸ਼ਚਿਤਤਾ ਖ਼ਤਮ ਹੋ ਜਾਵੇਗੀ। ਯੂਨੀਅਨ ਅਤੇ ਕੈਨੇਡਾ ਪੋਸਟ ਨੇ ਕਿਹਾ ਕਿ ਉਹ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਵੋਟਿੰਗ ਪ੍ਰਕਿਰਿਆ ਦੌਰਾਨ ਹੜਤਾਲ ਜਾਂ ਲੌਕਆਊਟ ਦੀ ਕਾਰਵਾਈ ਨਹੀਂ ਹੋਵੇਗੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link