9.39C Vancouver
ADS

Jul 14, 2026 6:05 PM - Connect Newsroom - Ramandeep Kaur with files from The Canadian Press

ਘਾਟੇ ਦੇ ਬਾਵਜੂਦ ਕੈਨੇਡਾ ਪੋਸਟ ਨੇ ਕਾਰਜਕਾਰੀਆਂ ਅਤੇ ਮੈਨੇਜਰਾਂ ਨੂੰ ਕਰੀਬ $30 ਮਿਲੀਅਨ ਦੇ ਦਿੱਤੇ ਬੋਨਸ

Share On
canada-post-awarded-nearly-30-million-in-performance-bonuses-despite-record-annual-loss
A Canada Post spokesperson said the bonuses were paid from the corporation's operating revenues rather than from federal funding. (Photo: The Canadian Press)

ਕੈਨੇਡਾ ਪੋਸਟ ਵਲੋਂ ਰਿਕਾਰਡ ਘਾਟੇ ਦੇ ਬਾਵਜੂਦ ਆਪਣੇ ਕਾਰਜਕਾਰੀ ਅਤੇ ਮੈਨੇਜਰ ਨੂੰ ਸਾਲ 2025 ਲਈ ਕਰੀਬ $30 ਮਿਲੀਅਨ performance-based ਬੋਨਸ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਉਦੋਂ ਹੈ ਜਦੋਂ ਕੈਨੇਡਾ ਪੋਸਟ ਨੇ ਸਾਲ 2025 ਵਿਚ before tax $1.57 ਬਿਲੀਅਨ ਦਾ ਨੁਕਸਾਨ ਦਰਜ ਕੀਤਾ ਸੀ, ਜੋ ਕਿ ਇਸ ਦੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਘਾਟਾ ਹੈ।

ਇਸ ਭਾਰੀ ਨੁਕਸਾਨ ਦੇ ਚੱਲਦਿਆਂ ਫੈਡਰਲ ਸਰਕਾਰ ਨੇ ਹਾਲ ਹੀ ਵਿਚ ਇਸ ਕਰਾਊਨ ਕਾਰਪੋਰੇਸ਼ਨ ਨੂੰ $673 ਮਿਲੀਅਨ ਦਾ ਬੇਲਆਉਟ ਫੰਡ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ। ਕੈਨੇਡੀਅਨ ਟੈਕਸਪੇਅਰਜ਼ ਫੈਡਰੇਸ਼ਨ ਨੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਦੋਂ ਕੋਈ ਸਰਕਾਰੀ ਸੰਸਥਾ ਟੈਕਸਪੇਅਰਜ਼ ਦੇ ਪੈਸੇ ਸਿਰ ਜਿਉਂਦੀ ਹੋਵੇ ਤਾਂ ਅਜਿਹੇ ਬੋਨਸ ਦੇਣਾ ਨਿਰਾਸ਼ਾਜਨਕ ਹੈ।

ਦੂਜੇ ਪਾਸੇ, ਕੈਨੇਡਾ ਪੋਸਟ ਦੇ ਬੁਲਾਰੇ ਨੇ ਸਫ਼ਾਈ ਦਿੱਤੀ ਕਿ ਇਹ ਰਕਮ ਸਰਕਾਰੀ ਫੰਡਾਂ ਦੀ ਬਜਾਏ ਸੰਸਥਾ ਦੇ ਆਪਣੇ ਮਾਲੀਏ ਵਿਚੋਂ ਦਿੱਤੀ ਗਈ ਹੈ ਪਰ ਉਨ੍ਹਾਂ ਮੰਨਿਆ ਕਿ ਮੌਜੂਦਾ ਮਾਲੀ ਸੰਕਟ ਦੌਰਾਨ ਇਸ ਫੈਸਲੇ ਨਾਲ ਜਨਤਾ ਵਿਚ ਚਿੰਤਾ ਪੈਦਾ ਹੋਣਾ ਸੁਭਾਵਿਕ ਹੈ। ਗੌਰਤਲਬ ਹੈ ਕਿ ਕੈਨੇਡਾ ਪੋਸਟ ਲਗਾਤਾਰ ਘਾਟੇ ਵਿਚ ਹੈ, ਸਾਲ 2026 ਦੀ ਪਹਿਲੀ ਤਿਮਾਹੀ ਵਿਚ ਵੀ ਇਸ ਨੂੰ $205 ਮਿਲੀਅਨ ਦਾ ਨੁਕਸਾਨ ਹੋਇਆ ਹੈ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link