13.08C Vancouver
ADS

Nov 22, 2024 4:49 PM - The Canadian Press

ਕੈਨੇਡਾ ਪੋਸਟ ਨੇ ਤੀਜੀ ਤਿਮਾਹੀ ਵਿਚ $315 ਮਿਲੀਅਨ ਦਾ ਘਾਟਾ ਕੀਤਾ ਦਰਜ

Share On
canada-post-reports-315m-q3-loss-before-tax-compared-with-290m-loss-a-year-earlier
The financial results come as Canada Post deals with a shutdown of its operations due to a strike by about 55,000 workers across the country.(Photo: The Canadian Press)

ਕੈਨੇਡਾ ਪੋਸਟ ਨੇ ਤੀਜੀ ਤਿਮਾਹੀ ਵਿਚ $315 ਮਿਲੀਅਨ ਦਾ ਘਾਟਾ ਦਰਜ ਕੀਤਾ ਹੈ। ਇੱਕ ਸਾਲ ਪਹਿਲਾਂ ਇਸੇ ਕੁਆਰਟਰ ਵਿਚ ਇਹ ਘਾਟਾ $290 ਮਿਲੀਅਨ ਸੀ। ਡਿਪਾਰਟਮੈਂਟ ਨੇ ਕਿਹਾ ਕਿ ਸਿੱਧੀ ਮਾਰਕੀਟਿੰਗ ਦੇ ਆਮਦਨ ਵਿਚ ਵਾਧੇ ਨਾਲ ਵੀ ਉਸ ਦੇ ਪਾਰਸਲ ਦੀ ਆਮਦਨ ਵਿਚ ਗਿਰਾਵਟ ਦੀ ਭਰਪਾਈ ਨਹੀਂ ਹੋ ਸਕੀ। ਇਹ ਵਿੱਤੀ ਨਤੀਜੇ ਅਜਿਹੇ ਸਮੇਂ ਆਏ ਹਨ ਜਦੋਂ ਕੈਨੇਡਾ ਪੋਸਟ ਨੂੰ ਉਸ ਦੇ ਦੇਸ਼ ਭਰ ਵਿਚ ਲਗਭਗ 55,000 ਵਰਕਰਾਂ ਦੀ ਹੜਤਾਲ ਕਾਰਨ ਆਪਣਾ ਕੰਮ ਬੰਦ ਕਰਨਾ ਪਿਆ ਹੈ।

ਦੋਵੇਂ ਧਿਰਾਂ ਤਨਖਾਹਾਂ, ਨੌਕਰੀ ਦੀ ਸੁਰੱਖਿਆ, ਕੰਮ ਕਰਨ ਦੇ ਹਾਲਾਤ ਅਤੇ ਹੋਰ ਮੁੱਦਿਆਂ ’ਤੇ ਗੱਲਬਾਤ ਕਰ ਰਹੀਆਂ ਹਨ ਪਰ ਹੁਣ ਤੱਕ ਇਨ੍ਹਾਂ ’ਤੇ ਸਹਿਮਤੀ ਨਹੀਂ ਬਣ ਸਕੀ ਹੈ। ਕੈਨੇਡਾ ਪੋਸਟ ਵਿਚ ਇੱਕ ਹਫ਼ਤੇ ਤੋਂ ਹੜਤਾਲ ਚੱਲ ਰਹੀ ਹੈ।

ਇਸ ਵਿਚਕਾਰ ਕੈਨੇਡਾ ਭਰ ਵਿਚ 97,000 ਛੋਟੇ ਅਤੇ ਦਰਮਿਆਨੇ ਆਕਾਰ ਦੇ ਕਾਰੋਬਾਰ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਨੇ ਫੈਡਰਲ ਸਰਕਾਰ ਨੂੰ ਮਜ਼ਦੂਰੀ ਵਿੱਚ ਰੁਕਾਵਟ ਖਤਮ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link