12.56C Vancouver
ADS

Aug 21, 2020 7:28 PM -

ਦੂਸਰੀ ਤਿਮਾਹੀ ਦੌਰਾਨ ਕੈਨੇਡਾ ਪੋਸਟ ਨੂੰ ਹੋਇਆ $378 ਮਿਲਿਅਨ ਦਾ ਘਾਟਾ

Share On
canada-post-reports-second-quarter-loss-of-378-million-due-to-covid-19
The Canada Post logo is seen on the outside the company's Pacific Processing Centre, in Richmond, B.C., Thursday, June 1, 2017. THE CANADIAN PRESS/Darryl Dyck

ਕੈਨੇਡਾ ਪੋਸਟ ਦੁਆਰਾ ਦੂਜੀ ਤਿਮਾਹੀ ਦੇ $378 ਮਿਲਿਅਨ ਦੇ ਪ੍ਰੀ-ਟੈਕਸ ਘਾਟੇ ਦੀ ਰਿਪੋਰਟ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਆਂਕੜਾ ਕੋਵਿਡ-19 ਦੀ ਪੈਂਡੇਮਿਕ ਸਥਿਤੀ ਕਾਰਨ ਹੈ।

ਕ੍ਰਾਉਨ ਕੋਰਪੋਰੇਸ਼ਨ ਦਾ ਕਹਿਣਾ ਹੈ ਕਿ ਜਿਵੇਂ ਹੀ ਲੋਕਾਂ ਦੇ ਘਰ ਬੈਂਠਣ ਨਾਲ ਕੈਨੇਡੀਅਨ ਲੋਕ ਓਨਲਾਇਨ ਖਰੀਦਾਰੀ ਕਰ ਰਹੇ ਸਨ ਤਾਂ, ਪਾਰਸਲ ਵੋਲੀਉਮ ਅਤੇ ਰੈਵਿਨਿਊ ਵਿਚ ਵਾਧਾ ਦੇਖਣ ਨੂੰ ਮਿਲਿਆ।

ਇਸ ਮੌਕੇ ਪੋਸਟਲ ਸਰਵਿਸਿਜ਼ ਦਾ ਕੰਮ, ਕ੍ਰਿਸਮਿਸ ਦੇ ਸਮੇਂ ਵਾਂਗ ਸੀ।

ਪਰ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਕਾਰੋਬਾਰਾਂ ਵੱਲੋਂ ਕੀਤੀ ਜਾਣ ਵਾਲੀ ਮੇਲਿੰਗ ਅਤੇ ਮਸ਼ਹੂਰੀਆਂ ਵਿਚ ਕਮੀ ਆਈ, ਜਿਸ ਕਾਰਨ ਸਿੱਧੇ ਤੌਰ ਉੱਤੇ ਮਾਰਕੇਟਿੰਗ ਰੈਵਿਨਿਊਜ਼ ਤੇ ਕਾਫ਼ੀ ਪ੍ਰਭਾਵ ਪਿਆ ਹੈ।

ਪਿਛਲੇ ਸਾਲ 2019 ਦੇ ਮੁਕਾਬਲੇ, ਰਿਵਾਇਤੀ ਮੇਲ ਰੈਵਿਨਿਊ ਵਿਚ 15.4 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਜਦੋਂ ਕਿ ਦੂਸਰੀ ਤਿਮਾਹੀ ਦੌਰਾਨ ਸਾਲ-ਦਰ-ਸਾਲ ਦੀ ਡਾਇਰੈਕਟਰ-ਮਾਰਕੇਟਿੰਗ ਦੇ ਰੈਵਿਨਿਊਜ਼ 46.4 ਫੀਸਦੀ ਨਾਲ ਘਟੇ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link