22.18C Vancouver
ADS

Sep 25, 2025 7:14 PM - The Canadian Press

ਕੈਨੇਡਾ ਪੋਸਟ ਨੇ ਚਿੱਠੀਆਂ ਭੇਜਣ ਵਿੱਚ ਕੀਤੀ ਕਟੌਤੀ

Share On
canada-post-set-to-reduce-frequency-of-letter-mail-delivery-minister
The change to mail delivery is expected to increase the time it takes Canada Post to deliver letter mail from an average of three to four days to an average of three to seven days.(Photo- The Canadian Press)

ਕਾਰਨੀ ਸਰਕਾਰ ਨੇ ਕੈਨੇਡਾ ਪੋਸਟ ਨੂੰ ਡੋਰ-ਟੂ-ਡੋਰ ਮੇਲ ਡਿਲਿਵਰੀ ਖਤਮ ਕਰਨ ਅਤੇ ਉਨ੍ਹਾਂ ਖੇਤਰਾਂ ਵਿਚ ਪੋਸਟ ਆਫਿਸ ਨੂੰ ਬੰਦ ਕਰਨ ਦੀ ਇਜਾਜ਼ਤ ਦੇਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਨੂੰ ਪਹਿਲਾਂ ਪੇਂਡੂ ਮੰਨਿਆ ਜਾਂਦਾ ਸੀ ਪਰ ਹੁਣ ਉਹ suburban ਹੋ ਚੁੱਕੇ ਹਨ।ਫੈਡਰਲ ਸਰਕਾਰ ਨੇ ਇਹ ਕਦਮ ਕੈਨੇਡਾ ਪੋਸਟ ਨੂੰ 2025 ਵਿਚ $1.5 ਬਿਲੀਅਨ ਦਾ ਘਾਟਾ ਪੈਣ ਦੀ ਸੰਭਾਵਨਾ ਅਤੇ ਯੂਨੀਅਨ ਤੇ ਕਾਰਪੋਰੇਸ਼ਨ ਵਿਚਕਾਰ ਕੰਟਰੈਕਟ ਨੂੰ ਲੈ ਕੇ ਜਾਰੀ ਵਿਵਾਦ ਵਿਚਕਾਰ ਉਠਾਇਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਕੈਨੇਡਾ ਪੋਸਟ ਨੂੰ ਆਪਣੀ ਵਿੱਤੀ ਸਥਿਤੀ ਨੂੰ ਸਥਿਰ ਕਰਨ ਅਤੇ ਕਾਰਪੋਰੇਸ਼ਨ ਦੇ ਬਚਾਅ ਨੂੰ ਯਕੀਨੀ ਬਣਾਉਣ ਵਿਚ ਮਦਦ ਮਿਲੇਗੀ। ਇੱਕ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਤਿੰਨ-ਚੌਥਾਈ ਕੈਨੇਡੀਅਨ ਪਹਿਲਾਂ ਹੀ ਕਮਿਊਨਿਟੀ ਮੇਲ ਬਾਕਸ ਤੋਂ ਆਪਣੀ ਡਾਕ ਪ੍ਰਾਪਤ ਕਰਦੇ ਹਨ ਅਤੇ ਬਾਕੀ ਰਹਿੰਦੇ ਕੈਨੇਡੀਅਨਾਂ ਨੂੰ ਇਸ ਸਿਸਟਮ ਵਿਚ ਤਬਦੀਲ ਕਰਨ ਨਾਲ ਕਾਰਪੋਰੇਸ਼ਨ ਨੂੰ ਸਾਲਾਨਾ $400 ਮਿਲੀਅਨ ਦੀ ਬਚਤ ਹੋਵੇਗੀ।

ਇਸ ਤੋਂ ਇਲਾਵਾ ਕੈਨੇਡਾ ਪੋਸਟ ਡਾਕ ਪਹੁੰਚਾਉਣ ਦੇ ਤਰੀਕੇ ਨੂੰ ਵੀ ਐਡਜਸਟ ਕਰ ਸਕਦੀ ਹੈ ਤਾਂ ਜੋ ਗੈਰ-ਜ਼ਰੂਰੀ ਡਾਕ ਹਵਾਈ ਜਹਾਜ਼ ਦੀ ਬਜਾਏ ਜ਼ਮੀਨ ਰਾਹੀਂ ਭੇਜੀ ਜਾਵੇ ਅਤੇ ਸਾਲਾਨਾ $20 ਮਿਲੀਅਨ ਦੀ ਸੇਵਿੰਗ ਹੋ ਸਕੇ। ਫੈਡਰਲ ਸਰਕਾਰ ਇਸ ਪ੍ਰਕਿਰਿਆ ਦਾ ਵੀ ਰਿਵਿਊ ਕਰ ਰਹੀ ਹੈ ਕਿ ਡਾਕ ਟਿਕਟਾਂ ਦੀਆਂ ਕੀਮਤਾਂ ਵਧਾਉਣ ਲਈ ਇਸ ਨੂੰ ਵਧੇਰੇ ਲਚਕਦਾਰ ਕਿਵੇਂ ਕੀਤਾ ਜਾ ਸਕਦਾ ਹੈ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link