14.34C Vancouver
ADS

Dec 10, 2024 4:28 PM - The Canadian Press

ਕੈਨੇਡਾ ਪੋਸਟ ਦੇ 55 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਜਾਰੀ ਹੜਤਾਲ 4 ਹਫ਼ਤੇ ’ਚ ਦਾਖਲ

Share On
canada-post-strike-on-day-26-as-union-sends-new-proposals
One of the key issues in bargaining has been a potential expansion into weekend deliveries, with the two sides at odds over how to staff the expansion.(Photo: The Canadian Press)

ਕੈਨੇਡਾ ਪੋਸਟ ਦੇ 55 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਜਾਰੀ ਹੜਤਾਲ 4 ਹਫ਼ਤੇ ਪੂਰੇ ਕਰਨ ਦੇ ਕਰੀਬ ਹੈ ਪਰ ਡਿਪਾਰਟਮੈਂਟ ਨੇ ਤਾਜ਼ਾ ਬਿਆਨ ਵਿਚ ਕਿਹਾ ਹੈ ਕਿ ਇਸ ਦੇ ਜਲਦ ਸਮਾਪਤ ਹੋਣ ਦੇ ਆਸਾਰ ਨਹੀਂ ਹਨ। ਪੋਸਟਲ ਵਰਕਰਜ਼ ਯੂਨੀਅਨ ਨੇ ਸੋਮਵਾਰ ਕੈਨੇਡਾ ਪੋਸਟ ਨੂੰ ਆਪਣੀਆਂ ਮੰਗਾਂ ਦੀ ਤਾਜ਼ਾ ਸੂਚੀ ਭੇਜੀ ਹੈ, ਜਿਸ ਵਿਚ ਤਨਖਾਹਾਂ ਵਿਚ ਵਾਧੇ ਅਤੇ ਨੌਕਰੀਆਂ ਪੱਕੀਆਂ ਕਰਨ ਦੀ ਮੰਗ ਸ਼ਾਮਲ ਹੈ।

ਕੈਨੇਡਾ ਪੋਸਟ ਨੇ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਮਸਲਾ ਬਰਕਰਾਰ ਹੈ, ਜਿਸ ਕਾਰਨ ਲੱਖਾਂ ਡਿਲੀਵਰੀ ਰੁਕੀਆਂ ਹਨ। ਉਥੇ ਹੀ, ਕਾਰੋਬਾਰੀਆਂ ਵਲੋਂ ਸਰਕਾਰ ਨੂੰ ਹੜਤਾਲ ਵਿਚ ਸਿੱਧੇ ਦਖਲ ਦੇਣ ਦੀ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਦੋਵਾਂ ਧਿਰਾਂ ’ਤੇ ਸਮਝੌਤੇ ’ਤੇ ਪਹੁੰਚਣ ਲਈ ਦਬਾਅ ਪਾ ਰਹੀ ਹੈ।

ਗੌਰਤਲਬ ਹੈ ਕਿ ਕੈਨੇਡਾ ਪੋਸਟ ਦੇ ਪੋਸਟਲ ਕਰਮਚਾਰੀਆਂ ਦੀ ਦੇਸ਼ ਭਰ ਵਿਚ ਹੜਤਾਲ 14 ਨਵੰਬਰ ਨੂੰ ਸ਼ੁਰੂ ਹੋਈ ਸੀ। ਹਾਲਾਂਕਿ, ਸਰਕਾਰ ਵਲੋਂ ਗੱਲਬਾਤ ਕਰਵਾਉਣ ਲਈ ਇੱਕ ਵਿਚੋਲੇ ਦੀ ਨਿਯੁਕਤੀ ਵੀ ਕੀਤੀ ਗਈ ਸੀ ਪਰ ਦੋਵਾਂ ਧਿਰਾਂ ਦੇ ਸਮਝੌਤੇ ਤੋਂ ਬਹੁਤ ਦੂਰ ਹੋਣ ਕਾਰਨ ਲਗਭਗ ਦੋ ਹਫ਼ਤੇ ਪਹਿਲਾਂ ਵਿਚੋਲੇ ਨੂੰ ਵਿਚੋਂ ਹਟਾ ਲਿਆ ਗਿਆ ਸੀ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link