20.39C Vancouver
ADS

Oct 3, 2025 4:11 PM - The Canadian Press

ਕੈਨੇਡਾ ਪੋਸਟ ਨੇ ਹੜਤਾਲੀ ਡਾਕ ਕਰਮਚਾਰੀਆਂ ਨੂੰ ਦਿੱਤੀਆਂ ਨਵੀਆਂ ਪੇਸ਼ਕਸ਼ਾਂ

Share On
canada-post-tables-new-offers-to-striking-postal-workers
Canada Post says the new proposal includes terms to help support the transformation of the postal service that the federal government has initiated.(Photo- The Canadian Press)

ਕੈਨੇਡਾ ਪੋਸਟ ਨੇ ਸ਼ੁੱਕਰਵਾਰ ਨੂੰ ਪੋਸਟਲ ਵਰਕਰ ਯੂਨੀਅਨ ਨੂੰ ਭੇਜੇ ਪ੍ਰਸਤਾਵ ਵਿਚ 4 ਸਾਲਾਂ ਵਿਚ ਉਹੀ 13.59 ਫੀਸਦੀ ਤਨਖ਼ਾਹ ਵਾਧੇ ਦਾ ਔਫਰ ਦਿੱਤਾ ਹੈ, ਜਿਸ ਨੂੰ ਉਸ ਨੇ ਮਈ ਵਿਚ ਵੀ ਪੇਸ਼ ਕੀਤਾ ਸੀ। ਕੰਪਨੀ ਨੇ ਵਿੱਤੀ ਸਥਿਤੀ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਪ੍ਰਸਤਾਵ ਵਿਚ ਪਿਛਲੀ ਸਾਈਨਿੰਗ ਬੋਨਸ ਦੀ ਪੇਸ਼ਕਸ਼ ਨੂੰ ਵੀ ਹਟਾ ਦਿੱਤਾ ਹੈ।

ਕੈਨੇਡਾ ਪੋਸਟ ਨੇ ਕਿਹਾ ਕਿ ਉਸ ਲਈ ਹੁਣ ਸਾਈਨਿੰਗ ਬੋਨਸ ਦੇਣਾ ਸੰਭਵ ਨਹੀਂ ਹੈ। ਕੰਪਨੀ ਨੇ ਕਿਹਾ ਕਿ ਨਵੇਂ ਪ੍ਰਸਤਾਵ ਵਿਚ ਫੈਡਰਲ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਪੋਸਟਲ ਸਰਵਿਸ ਵਿਚ ਪਰਿਵਰਤਨ ਦਾ ਸਮਰਥਨ ਕਰਨ ਲਈ ਵੀ ਸ਼ਰਤਾਂ ਸ਼ਾਮਲ ਹਨ। ਗੌਰਤਲਬ ਹੈ ਕਿ ਸਰਕਾਰ ਵਲੋਂ ਕੈਨੇਡਾ ਪੋਸਟ ਵਿਚ ਵੱਡੇ ਬਦਲਾਅ ਦਾ ਐਲਾਨ ਕਰਨ ਦੇ ਕੁਝ ਘੰਟਿਆਂ ਮਗਰੋਂ ਹੀ ਪੋਸਟਲ ਵਰਕਰ 25 ਸਤੰਬਰ ਨੂੰ ਹੜਤਾਲ 'ਤੇ ਚਲੇ ਗਏ ਸਨ।

ਇਨ੍ਹਾਂ ਬਦਲਾਅ ਵਿਚ ਕੰਪਨੀ ਦੀ ਖਰਾਬ ਵਿੱਤੀ ਸਥਿਤੀ ਨੂੰ ਠੀਕ ਕਰਨ ਲਈ ਡੌਰ-ਟੂ-ਡੌਰ ਡਿਲਿਵਰੀ ਬੰਦ ਕਰਨਾ, ਕੁਝ ਪੇਂਡੂ ਡਾਕਘਰਾਂ ਨੂੰ ਬੰਦ ਕਰਨਾ ਅਤੇ ਮੇਲ ਬਾਕਸ ਦੀ ਵਰਤੋਂ ਵਧਾਉਣਾ ਸ਼ਾਮਲ ਹੈ। ਸੀ.ਯੂ.ਪੀ.ਡਬਲਿਊ ਨੇ ਕਿਹਾ ਕਿ ਉਹ ਤਾਜ਼ਾ ਪੇਸ਼ਕਸ਼ ਦਾ ਚੰਗੀ ਤਰ੍ਹਾਂ ਨਾਲ ਰੀਵਿਊ ਕਰਨਗੇ ਤਾਂ ਜੋ ਇਹ ਦੇਖਿਆ ਜਾ ਸਕੇ ਕਿ ਕੀ ਇਹ ਉਨ੍ਹਾਂ ਦੇ ਵਰਕਰਜ਼, ਉਨ੍ਹਾਂ ਦੇ ਪਰਿਵਾਰਾਂ ਅਤੇ ਕੈਨੇਡਾ ਪੋਸਟ 'ਤੇ ਨਿਰਭਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link