12.66C Vancouver
ADS

Nov 19, 2024 5:59 PM - The Canadian Press

ਕੈਨੇਡਾ ਪੋਸਟ ਦੇ ਕਰਮਚਾਰੀਆਂ ਦੀ ਹੜਤਾਲ ਦੇ ਚੱਲਦੇ ਲੋਕਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ

Share On
canada-post-union-sit-down-with-mediator-but-still-far-apart-as-strike-drags-on
In a statement, Canada Post said the parties "remain far apart" but that the Crown corporation continues to aim for a deal hammered out at the bargaining table.(Photo: The Canadian Press)

ਕੈਨੇਡਾ ਪੋਸਟ ਦੇ ਕਰਮਚਾਰੀਆਂ ਦੀ ਹੜਤਾਲ ਦੇ ਚੱਲਦੇ ਕੈਨੇਡੀਅਨਾਂ ਨੂੰ ਬੈਂਕ ਚੈੱਕ ਅਤੇ ਡੈਬਿਟ, ਕ੍ਰੈਡਿਟ ਕਾਰਡ ਆਦਿ ਦੀ ਡਿਲਿਵਰੀ ਵਿਚ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਬੈਂਕਾਂ ਵਲੋਂ ਇਹ ਚਿਤਾਵਨੀ ਦਿੱਤੀ ਗਈ ਹੈ। Ý

ਦਰਅਸਲ ਕੈਨੇਡਾ ਪੋਸਟ ਨੇ ਕਿਹਾ ਹੈ ਕਿ ਦੋਹਾਂ ਧਿਰਾਂ ਵਿਚਕਾਰ ਹੁਣ ਤੱਕ ਵੀ ਕੋਈ ਸਹਿਮਤੀ ਨਹੀਂ ਬਣੀ ਹੈ, ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਕਿ ਹੜਤਾਲ ਕਦੋਂ ਸਮਾਪਤ ਹੋਵੇਗੀ ਅਤੇ ਗ੍ਰਹਕਾਂ ਨੂੰ ਕਦੋਂ ਤੋਂ ਉਨ੍ਹਾਂ ਦੀਆਂ ਡਾਕ ਮੇਲ ਪ੍ਰਾਪਤ ਹੋਣੀਆਂ ਸ਼ੁਰੂ ਹੋਣਗੀਆਂ।

ਕੈਨੇਡਾ ਪੋਸਟ ਦੇ 55,000 ਤੋਂ ਵੱਧ ਕਰਮਚਾਰੀ ਸ਼ੁੱਕਰਵਾਰ ਤੋਂ ਹੜਤਾਲ ’ਤੇ ਹਨ, ਜਿਸ ਕਾਰਨ ਕੈਨੇਡਾ ਭਰ ਵਿਚ ਮੇਲ ਅਤੇ ਪਾਰਸਲ ਸਰਵਿਸ ਪ੍ਰਭਾਵਿਤ ਹੋ ਰਹੀਆਂ ਹਨ। ਇਸ ਦੇ ਚੱਲਦੇ ਕੁਝ ਡਾਕ ਘਰ ਵੀ ਬੰਦ ਹਨ। ਬੈਂਕਾਂ ਨੇ ਕਿਹਾ ਹੈ ਕਿ ਜਦੋਂ ਤੱਕ ਡਾਕ ਸਰਵਿਸ ਮੁੜ ਬਹਾਲ ਨਹੀਂ ਹੋ ਜਾਂਦੀ ਛਾਪੇ ਗਏ ਬਿਆਨ ਦੀ ਵੀ ਡਿਲਿਵਰੀ ਨਹੀਂ ਹੋ ਸਕਦੀ, ਹਾਲਾਂਕਿ ਜੋ ਸੇਵਾਵਾਂ ਆਨਲਾਈਨ ਇਸਤੇਮਾਲ ਹੋ ਸਕਦੀਆਂ ਹਨ, ਉਨ੍ਹਾਂ ਵਿਚ ਕੋਈ ਸਮੱਸਿਆ ਨਹੀਂ ਹੈ।

ਸਕੋਸ਼ੀਆ ਬੈਂਕ ਨੇ ਕਿਹਾ ਕਿ ਜਿਨ੍ਹਾਂ ਗ੍ਰਾਹਕਾਂ ਨੇ ਹਾਲ ਹੀ ਵਿਚ ਡੈਬਿਟ, ਕ੍ਰੈਡਿਟ ਕਾਰਡ ਜਾਂ ਬਦਲੀ ਕਾਰਡ ਲਈ ਅਪਲਾਈ ਕੀਤਾ ਸੀ, ਉਨ੍ਹਾਂ ਨੂੰ ਡਿਲਿਵਰੀ ਲਈ ਇੰਤਜ਼ਾਰ ਕਰਨਾ ਪਵੇਗਾ ਪਰ ਡੈਬਿਟ ਕਾਰਡ ਲਈ ਗ੍ਰਹਕ ਲੋਕਲ ਬਰਾਂਚ ਨਾਲ ਸੰਪਰਕ ਕਰ ਸਕਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link