12.76C Vancouver
ADS

Nov 15, 2024 2:17 PM - The Canadian Press

ਕੈਨੇਡਾ ਪੋਸਟ ਦੇ 55,000 ਕਰਮਚਾਰੀ ਅੱਜ ਸਵੇਰ ਤੋਂ ਹੜਤਾਲ ’ਤੇ

Share On
canada-post-workers-go-on-strike-friday
The Canadian Union of Postal Workers issued a 72-hour strike notice earlier in the week, saying it's been asking for fair wages, safer working conditions and other improvements over nearly a year of bargaining. (Photo: The Canadian Press)

ਕੈਨੇਡਾ ਪੋਸਟ ਦੇ 55,000 ਕਰਮਚਾਰੀ ਸ਼ੁੱਕਰਵਾਰ ਸਵੇਰ ਤੋਂ ਹੜਤਾਲ ’ਤੇ ਚਲੇ ਗਏ ਹਨ। ਇਸ ਨਾਲ ਪਾਰਸਲ ਡਿਲਿਵਰੀ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ। ਯੂਨੀਅਨ ਨੇ ਅੱਜ ਦੀ ਡੈੱਡਲਾਈਨ ਦਿੰਦੇ ਹੋਏ ਕੈਨੇਡਾ ਪੋਸਟ ਨੂੰ ਉਸ ਦੀਆਂ ਮੰਗਾਂ ’ਤੇ ਗੌਰ ਕਰਨ ਲਈ 72 ਘੰਟੇ ਪਹਿਲਾਂ ਹੜਤਾਲ ਦਾ ਨੋਟਿਸ ਜਾਰੀ ਕੀਤਾ ਸੀ ਪਰ ਦੋਹਾਂ ਧਿਰਾਂ ਵਿਚ ਕੋਈ ਸਹਿਮਤੀ ਨਹੀਂ ਬਣ ਸਕੀ।ਡਾਕ ਕਰਮਚਾਰੀ ਯੂਨੀਅਨ ਦਾ ਕਹਿਣਾ ਹੈ ਕਿ ਉਹ ਕਰੀਬ ਇੱਕ ਸਾਲ ਤੋਂ ਚੰਗੀ ਤਨਖਾਹ, ਸੁਰੱਖਿਅਤ ਕੰਮ ਕਰਨ ਦੀਆਂ ਸਥਿਤੀਆਂ ਅਤੇ ਹੋਰ ਸੁਧਾਰਾਂ ਦੀ ਮੰਗ ਕਰ ਰਹੀ ਹੈ।

ਯੂਨੀਅਨ ਨੇ ਇੱਕ ਬਿਆਨ ਵਿਚ ਕਿਹਾ ਕਿ ਅਸੀਂ ਅਜੇ ਵੀ ਮੰਨਦੇ ਹਾਂ ਕਿ ਗੱਲਬਾਤ ਜ਼ਰੀਏ ਦੋਵੇਂ ਧਿਰਾਂ ਸਮਝੌਤੇ ’ਤੇ ਪਹੁੰਚ ਸਕਦੀਆਂ ਹਨ ਪਰ ਇਸ ਵਾਸਤੇ ਕੈਨੇਡਾ ਪੋਸਟ ਸਾਡੇ ਨਵੇਂ ਅਤੇ ਪੈਂਡਿੰਗ ਮੁੱਦਿਆਂ ਨੂੰ ਹੱਲ ਕਰਨ ਲਈ ਤਿਆਰ ਹੋਣਾ ਪਵੇਗਾ।

ਓਧਰ, ਕੈਨੇਡਾ ਪੋਸਟ ਨੇ ਇੱਕ ਬਿਆਨ ਜਾਰੀ ਕਰ ਪੁਸ਼ਟੀ ਕੀਤੀ ਕਿ ਹੜਤਾਲ ਦੇ ਮੱਦੇਨਜ਼ਰ ਗਾਹਕਾਂ ਨੂੰ ਡਿਲਿਵਰੀ ਵਿਚ ਦੇਰੀ ਦਾ ਸਾਹਮਣਾ ਕਰਨਾ ਪਵੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਹੜਤਾਲ ਦੌਰਾਨ ਡਾਕ ਅਤੇ ਪਾਰਸਲ ਨਹੀਂ ਡਿਲੀਵਰ ਕੀਤੇ ਜਾਣਗੇ ਅਤੇ ਕੁਝ ਡਾਕਘਰ ਬੰਦ ਰਹਿਣਗੇ। ਡਿਪਾਰਟਮੈਂਟ ਨੇ ਇਹ ਵੀ ਕਿਹਾ ਕਿ ਹੜਤਾਲ ਸਮਾਪਤ ਹੋਣ ਤੋਂ ਬਾਅਦ ਡਾਕ ਦੀ ਪ੍ਰੋਸੈਸਿੰਗ ਅਤੇ ਡਿਲੀਵਰੀ ਨੌਰਮਲ ਹੋਣ ਵਿਚ ਵੀ ਸਮਾਂ ਲੱਗੇਗਾ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link