13.71C Vancouver
ADS

Apr 13, 2021 8:31 PM -

ਕੈਨੇਡਾ 'ਚ ਐਸਟ੍ਰਾਜ਼ੈਨਕਾ ਵੈਕਸੀਨ ਨਾਲ ਸੰਬੰਧਤ ਬਲੱਡ ਕਲੌਟ ਦਾ ਪਹਿਲਾ ਮਾਮਲਾ ਹੋਇਆ ਰਿਪੋਰਟ; ਲਿਬਰਲਸ ਨੇ ਕੰਜ਼ਰਵੇਟਿਵਸ ਨੂੰ ਕਿਹਾ ਲੋਕਾਂ ਨੂੰ ਡਰਾਉਣਾ ਬੰਦ ਕਰੋ

Share On
canada-receives-report-of-blood-clot-linked-to-astrazeneca
Pharmacist Barbara Violo shows off a vial of the Oxford-AstraZeneca COVID-19 vaccine after providing doses to customers at the Junction Chemist which is a independent pharmacy during the COVID-19 pandemic in Toronto on March 12, 2021. THE CANADIAN PRESS/Nathan Denette

ਕੈਨੇਡਾ 'ਚ ਐਸਟ੍ਰਾਜ਼ੈਨਕਾ ਵੈਕਸੀਨ ਨਾਲ ਜੁੜਿਆ ਬਲੱਡ ਕਲੌਟ ਦਾ ਪਹਿਲਾ ਮਾਮਲਾ ਰਿਪੋਰਟ ਹੋ ਗਿਆ ਹੈ।

ਪਬਲਿਕ ਹੈਲਥ ਏਜੈਂਸੀ ਆਫ ਕੈਨੇਡਾ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੂੰ ਬਲੱਡ ਕਲੌਟ ਦੀ ਪ੍ਰੇਸ਼ਾਨੀ ਹੋਈ ਹੈ ਉਨ੍ਹਾਂ ਨੂੰ ਕੋਵੀਸ਼ੀਲਡ ਵੈਕਸੀਨ ਦਿੱਤੀ ਗਈ ਹੈ।

ਇਸ ਨੂੰ ਐਸਟ੍ਰਾਜ਼ੈਨਕਾ ਵੈਕਸੀਨ ਦਾ 'ਸੀਰਮ ਇੰਸਟੀਟਿਊਟ ਆਫ ਇੰਡੀਆ' ਦਾ ਵਰਜ਼ਨ ਦੱਸਿਆ ਜਾ ਰਿਹਾ ਹੈ।

ਪੀੜਤ ਨੂੰ ਕਿਊਬੈਕ ਦੀ ਔਰਤ ਦੱਸਿਆ ਗਿਆ ਹੈ।

ਉਨ੍ਹਾਂ ਦੀ ਸਿਹਤ 'ਚ ਸੁਧਾਰ ਹੁੰਦਾ ਦੱਸਿਆ ਗਿਆ ਹੈ। ਹਾਲਾਂਕਿ ਏਜੈਂਸੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਨੂੰ ਹਾਸਿਲ ਕਰਨ ਵਾਲਿਆਂ ਲਈ ਬਲੱਡ ਕਲੌਟਸ ਦੀਆਂ ਰਿਪੋਰਟਸ ਬੇਹੱਦ ਵਿਲੱਖਣ ਹਨ।

ਉਨ੍ਹਾਂ ਦੱਸਿਆ ਕਿ ਵੈਕਸੀਨ ਸੇਫਟੀ ਮੌਨਿਟਰਿੰਗ ਸਿਸਟਮ ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ।

ਅੱਜ ਹਾਊਸ ਆਫ ਕਾਮਨਜ਼ 'ਚ ਸਰਕਾਰ ਤੋਂ ਸਵਾਲ ਕੀਤਾ ਗਿਆ ਕੀ ਇਸ ਮਾਮਲੇ ਦਾ ਰੀਵਿਊ ਕੀਤਾ ਜਾਵੇਗਾ।

ਇਸ 'ਤੇ ਜਵਾਬ ਦਿੰਦਿਆਂ ਸਿਹਤ ਮੰਤਰੀ ਪੈਟੀ ਹਾਏਡੁ ਦਾ ਕਹਿਣਾ ਸੀ ਕਿ ਰੀਵਿਊ ਜ਼ਰੂਰ ਹੋਵੇਗਾ ਪਰ ਉਨ੍ਹਾਂ ਨਾਲ ਹੀ ਕੰਜ਼ਰਵੇਟਿਵਸ 'ਤੇ ਸਵਾਲ ਚੁੱਕੇ ਕਿ ਉਹ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Latest news

b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
nearly-1-in-4-canadian-households-struggle-with-unaffordable-housing-costs
Punjabi

ਕੈਨੇਡਾ ’ਚ ਘਰਾਂ ਦਾ ਖਰਚਾ ਬਣਿਆ ਵੱਡਾ ਬੋਝ, 4 ’ਚੋਂ 1 ਪਰਿਵਾਰ ਪ੍ਰਭਾਵਿਤ

ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ, ਦੇਸ਼ ਵਿਚ ਰਹਿਣ-ਸਹਿਣ ਅਤੇ ਘਰਾਂ ਦੇ ਖਰਚੇ ਵਧਣ ਕਾਰਨ ਲਗਭਗ 23.2 ਫੀਸਦੀ ਯਾਨੀ 4 ਵਿਚੋਂ 1 ਕੈਨੇਡੀਅਨ ਪਰਿਵਾਰ ਅਜਿਹੇ ਘਰਾਂ ਵਿਚ ਰਹਿ ਰਿਹਾ ਹੈ ਜਿਨ੍ਹਾਂ ਦਾ ਖਰਚਾ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਹੈ। ਸਟੈਟਿਸਟਿਕਸ ਵਿਭਾਗ ਨੇ ਅਜਿਹੇ ਘਰਾਂ ਨੂੰ unaffordable ਜਾਂ ਪਹੁੰਚ ਤੋਂ ਬਾਹਰ ਮੰਨਿਆ ਹੈ, ਜਿੱਥੇ ਪਰਿਵਾਰ ਆਪਣੀ ਕੁੱਲ ਇਨਕਮ ਦਾ 30 ਫੀਸਦੀ ਜਾਂ ਇਸ ਤੋਂ ਵੱਧ ਹਿੱਸਾ ਸਿਰਫ਼ ਰਿਹਾਇਸ਼ ਦੀ ਲਾਗਤ 'ਤੇ ਖਰਚ ਕਰ ਰਹੇ ਹਨ।
canada-india-trade-talks-show-progress-sidhu-eyes-new-asia-pacific-trade-deals
Punjabi

ਕੈਨੇਡਾ-ਭਾਰਤ ਵਪਾਰਕ ਗੱਲਬਾਤ ਸਫਲ, ਏਸ਼ੀਆ-ਪੈਸੀਫਿਕ ’ਚ ਨਵੇਂ ਟਰੇਡ ਡੀਲਾਂ ’ਤੇ ਸਿੱਧੂ ਦਾ ਫੋਕਸ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਭਾਰਤ ਨਾਲ ਵਪਾਰਕ ਗੱਲਬਾਤ ਸਫਲ ਹੋਣ ਦੀ ਪੁਸ਼ਟੀ ਕੀਤੀ ਹੈ। ਉਹ ਪਿਛਲੇ ਦੋ ਦਿਨ ਭਾਰਤ ਦੌਰੇ 'ਤੇ ਸਨ। ਹੁਣ ਉਹ ਫਿਲੀਪੀਨਜ਼ ਵਿਖੇ ਦੱਖਣ-ਪੂਰਬੀ ਏਸ਼ੀਆਈ ਦੇਸ਼ ਦੇ ਆਰਥਿਕ ਮੰਤਰੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ ਹਨ, ਉਨ੍ਹਾਂ ਕਿਹਾ ਕਿ ਉਹ ASEAN ਅਤੇ ਫਿਲੀਪੀਨਜ਼ ਦੋਵਾਂ ਨਾਲ ਫ੍ਰੀ ਟਰੇਡ ਐਗਰੀਮੈਂਟ ਦੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ।
trump-signals-major-u-s-potash-deal-with-belarus-amid-canada-trade-tensions
Punjabi

ਟਰੰਪ ਦਾ ਵੱਡਾ ਐਲਾਨ, ਬੇਲਾਰੂਸ ਤੋਂ ਪੋਟਾਸ਼ ਖਰੀਦਣ ਦੀ ਤਿਆਰੀ

ਕੈਨੇਡਾ ਨਾਲ ਟ੍ਰੇਡ ਵਾਰ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਬੇਲਾਰੂਸ ਤੋਂ ਪੋਟਾਸ਼ ਖਰੀਦਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸੋਮਵਾਰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਰੁੱਥ ਸੋਸ਼ਲ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਅਮਰੀਕਾ, ਬੇਲਾਰੂਸ ਤੋਂ ਪੋਟਾਸ਼ ਦੀ ਖਰੀਦ ਲਈ ਇੱਕ ਵਿਸ਼ਾਲ ਡੀਲ ਕਰ ਰਿਹਾ ਹੈ ਅਤੇ ਇਸ ਨਵੇਂ ਸਮਝੌਤੇ ਤਹਿਤ ਕੀਮਤ ਉਸ ਰਕਮ ਨਾਲੋਂ ਬਹੁਤ ਘੱਟ ਹੋਵੇਗੀ ਜੋ ਅਮਰੀਕਾ ਵਰਤਮਾਨ ਵਿਚ ਕੈਨੇਡਾ ਨੂੰ ਪੇਅ ਕਰ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link