13.71C Vancouver
ADS

Feb 6, 2025 7:53 PM - Connect Newsroom

ਕੈਨੇਡਾ ਅਮਰੀਕਾ ਨੂੰ ਡੇਅਰੀ ਮਾਰਕੀਟ ਦੀ ਸਪਲਾਈ ਲਈ ਨਹੀਂ ਦੇਵੇਗਾ ਰਿਆਇਤ

Share On
canada-rejects-u-s-demands-for-dairy-market-access-amid-tariff-threats
Canada’s supply management system regulates imports of dairy, poultry, and eggs to maintain stable prices for both farmers and consumers.(Photo: The Canadian Press)

ਕੈਨੇਡਾ ਦੀ ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਮੇਰੀ ਇੰਗ ਨੇ ਸਾਫ ਕੀਤਾ ਹੈ ਕਿ ਟਰੰਪ ਦੇ ਟੈਰਿਫ ਦੀਆਂ ਧਮਕੀਆਂ ਦੇ ਬਾਵਜੂਦ ਕੈਨੇਡਾ ਅਮਰੀਕਾ ਨੂੰ ਔਟਵਾ ਦੀ ਡੇਅਰੀ ਮਾਰਕੀਟ ਵਿਚ ਵਧੇਰੇ ਪਹੁੰਚ ਲਈ ਸਪਲਾਈ ਪ੍ਰਬੰਧਨ ਵਿਚ ਰਿਆਇਤ ਨਹੀਂ ਦੇਵੇਗਾ।

ਕੈਨੇਡਾ ਦਾ ਸਪਲਾਈ ਪ੍ਰਬੰਧਨ ਸਿਸਟਮ ਕਿਸਾਨਾਂ ਅਤੇ ਖਪਤਕਾਰਾਂ ਦੋਵਾਂ ਲਈ ਸਥਿਰ ਕੀਮਤਾਂ ਬਣਾਈ ਰੱਖਣ ਲਈ ਡੇਅਰੀ, ਪੋਲਟਰੀ ਅਤੇ ਆਂਡਿਆਂ ਲਈ ਇੰਪੋਰਟ ਨੂੰ ਕੰਟਰੋਲ ਕਰਦਾ ਹੈ। ਮੇਰੀ ਇੰਗ ਨੂੰ ਜਦੋਂ ਇਹ ਪੁੱਛਿਆ ਗਿਆ ਕਿ ਕੀ ਕੈਨੇਡਾ ਨੂੰ ਅਗਲੇ ਮਹੀਨੇ ਟੈਰਿਫ ਤੋਂ ਬਚਣ ਲਈ ਕੋਈ ਵਪਾਰ ਸਮਝੌਤੇ ਕਰਨਾ ਪਵੇਗਾ ਤਾਂ ਐਨਜੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਲੱਗਦਾ।

ਉਥੇ ਹੀ ਮੇਰੀ ਇੰਗ ਨੇ ਦੱਸਿਆ ਕਿ ਕੈਨੇਡਾ ਵਪਾਰ ਲਈ ਹੋਰ ਬਾਜ਼ਾਰ ਤਲਾਸ਼ ਰਿਹਾ ਹੈ ਅਤੇ ਹਾਲ ਹੀ ਵਿਚ ਇਕਵਾਡੋਰ ਨਾਲ ਮੁਫਤ ਵਪਾਰ ਸਮਝੌਤਾ ਕੀਤਾ ਹੈ, ਜੋ ਸਾਉਥ ਅਮਰੀਕਾ ਦੀ 6ਵੀਂ ਵੱਡੀ ਅਰਥਵਿਵਸਥਾ ਹੈ।

ਮੇਰੀ ਇੰਗ ਨੇ ਕਿਹਾ ਕਿ ਉਹ ਵਪਾਰ ਵਾਰਤਾ ਵਿਚ ਯੂ.ਕੇ. ਦੀ ਵਾਪਸੀ ਦਾ ਵੀ ਸਵਾਗਤ ਕਰਨਗੇ ਪਰ ਇਸ ਸਮੇਂ ਉਨ੍ਹਾਂ ਦਾ ਫੋਕਸ ਹੋਰ ਮੁਲਕਾਂ ਨਾਲ ਵਪਾਰ ਵਧਾਉਣ ’ਤੇ ਹੈ। ਯੂ.ਕੇ. ਨਾਲ ਵਪਾਰ ਗੱਲਬਾਤ ਪਿਛਲੇ ਸਾਲ ਟੁੱਟ ਗਈ ਸੀ। ਉਸ ਨੇ ਕੈਨੇਡਾ ਦੀ ਚੀਸ ਬਾਜ਼ਾਰ ਵਿਚ ਡਿਊਟੀ ਫਰੀ ਪਹੁੰਚ ਦੀ ਮੰਗ ਕੀਤੀ ਸੀ, ਜਿਸ ਤੋਂ ਕੈਨੇਡਾ ਨੇ ਨਾਂਹ ਕਰ ਦਿੱਤੀ ਸੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link