12.02C Vancouver
ADS

Jul 3, 2020 4:29 PM -

ਕੈਨੇਡਾ ਨੇ ਹੌਂਗ ਕੌਂਗ ਨਾਲ ਸੰਬੰਧਾਂ ਵਿੱਚ ਪਾਬੰਦੀਆਂ ਦਾ ਐਲਾਨ ਕੀਤਾ

Share On
canada-restricts-dealings-with-hong-kong-over-new-security-law
Protesters gesture with five fingers, signifying the Five demands - not one less in a shopping mall during a protest against China's national security legislation in Hong Kong, Monday, June 1, 2020. AP Photo/Vincent Yu

ਫ਼ੌਰਨ ਅਫ਼ੇਅਰਜ਼ ਮਿਨਿਸਟਰ ਫ਼੍ਰਾਂਸੂਆ-ਫ਼ੀਲੀਪ ਸ਼ੈਂਪੇਨ ਵੱਲੋਂ ਅੱਜ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਕ ਕੈਨੇਡਾ ਅਤੇ ਹੌਂਗ ਕੌਂਗ ਵਿਚਕਾਰ ਮੌਜੂਦਾ ਹਵਾਲਗੀ ਸਮਝੌਤੇ (extradition treaty) ਨੂੰ ਰੱਦ ਕੀਤਾ ਜਾ ਰਿਹਾ ਹੈ।

ਇਹ ਫ਼ੈਸਲਾ ਚੀਨ ਵੱਲੋਂ ਹੌਂਗ ਕੌਂਗ 'ਚ ਲਾਗੂ ਕੀਤੇ ਗਏ ਨਵੇਂ ਸੁਰੱਖਿਆ ਕਾਨੂੰਨ ਦੇ ਵਿਰੋਧ ਵਿੱਚ ਲਿਆ ਗਿਆ ਹੈ।

ਇਸ ਤੋਂ ਇਲਾਵਾ, ਹੁਣ ਕੈਨੇਡਾ, ਹੌਂਗ ਕੌਂਗ ਭੇਜੇ ਜਾਣ ਵਾਲੇ ਸੰਵੇਦਨਸ਼ੀਲ ਸਾਮਾਨ ਨੂੰ ਉਸੇ ਤਰ੍ਹਾਂ ਦੇਖੇਗਾ ਜਿਵੇਂ ਚੀਨ ਨੂੰ ਭੇਜੇ ਜਾਣ ਵਾਲੇ ਅਜਿਹੇ ਸਾਮਾਨ ਨੂੰ ਵੇਖਿਆ ਜਾਂਦਾ ਹੈ।

ਮਿਲਟਰੀ ਨਾਲ ਸੰਬੰਧਿਤ ਸੰਵੇਦਨਸ਼ੀਲ ਸਾਮਾਨ ਦੇ ਹੌਂਗ ਕੌਂਗ ਭੇਜੇ ਜਾਣ 'ਤੇ ਤੁਰੰਤ ਰੋਕ ਲਗਾਈ ਜਾ ਰਹੀ ਹੈ।

ਚੀਨ ਵੱਲੋਂ ਇਸ ਹਫ਼ਤੇ ਹੌਂਗ ਕੌਂਗ ਪ੍ਰਤੀ "ਇੱਕ ਦੇਸ਼, ਦੋ ਤੰਤਰ" ਦੇ ਸਿਧਾਂਤ ਦੀ ਉਲੰਘਣਾ ਕਰਦੇ ਹੋਏ, ਨਵਾਂ ਸੁਰੱਖਿਆ ਕਾਨੂੰਨ ਲਾਗੂ ਕੀਤਾ ਗਿਆ ਹੈ, ਜਿਸ ਤਹਿਤ ਚੀਨ ਦੀ ਸਰਕਾਰ ਦੇ ਖਿਲਾਫ਼ ਗੱਲ ਕਰਨ ਵਾਲੇ ਕਿਸੇ ਵੀ ਹੌਂਗ ਕੌਂਗ ਨਿਵਾਸੀ ਖਿਲਾਫ਼ ਚੀਨ ਵਿੱਚ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਇਸ ਹਫ਼ਤੇ ਅਮਰੀਕਾ ਵੱਲੋਂ ਵੀ ਹੌਂਗ ਕੌਂਗ ਨਾਲ ਵਪਾਰ ਉੱਤੇ ਅਜਿਹੀਆਂ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link