12.72C Vancouver
ADS

Nov 7, 2024 6:25 PM - Connect Newsroom

ਹੁਣ ਨਹੀਂ ਮਿਲੇਗਾ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ, ਸਰਕਾਰ ਨੇ ਕੀਤਾ ਵੱਡਾ ਬਦਲਾਅ

Share On
canada-revises-visitor-visa-policy-no-more-10-year-multiple-entry-visa-option
The revised policy also indicates that extended multiple-entry visas are no longer the default option.

ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਹੁਣ ਕੋਈ ਵੀ ਵਿਅਕਤੀ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਲੈ ਸਕੇਗਾ।

ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲ ਸਕਣਗੇ ਅਤੇ ਇਹ ਫੈਸਲਾ ਕਰਨ ਦਾ ਹੱਕ ਮੌਕੇ ’ਤੇ ਮੌਜੂਦ ਇੰਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ।


ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਟਰ ਵੀਜ਼ਾ ਦੀ ਮਿਆਦ ਉਤੇ ਖਾਸ ਜ਼ੋਰ ਦਿਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ।

ਸਭ ਤੋਂ ਪਹਿਲਾਂ ਅਫ਼ਸਰਾਂ ਨੂੰ ਵੱਲੋਂ ਬਿਨੈਕਾਰ ਵੱਲੋਂ ਕੈਨੇਡਾ ਆਉਣ ਦਾ ਮਕਸਦ ਦੇਖਿਆ ਜਾਵੇਗਾ ਅਤੇ ਜੇ ਇਹ ਮਕਸਦ ਕਿਸੇ ਵਿਆਹ ਸਮਾਗਮ, ਕਾਨਫਰੰਸ ਜਾਂ ਟਰੇਨਿੰਗ ਸੈਸ਼ਨ ਨਾਲ ਸਬੰਧਤ ਹੋਵੇ ਤਾਂ ਸਿੰਗਲ ਐਂਟਰੀ ਵਾਲਾ ਵੀਜ਼ਾ ਹੀ ਮਿਲ ਸਕੇਗਾ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link